
ਹਰਪ੍ਰੀਤ ਸਿੱਧੂ ਨੇ ਕਈ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ
ਚੰਡੀਗੜ੍ਹ: ਆਈ.ਪੀ.ਐਸ ਅਧਿਕਾਰੀ ਹਰਪ੍ਰੀਤ ਸਿੰਘ ਸਿੱਧੂ ਨੂੰ ਭਾਰਤ ਸਰਕਾਰ ਨੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਹਰਪ੍ਰੀਤ ਸਿੰਘ ਸਿੱਧੂ ਨੂੰ ITBP ਦਾ ਏ.ਡੀ.ਜੀ.ਪੀ. ਨਿਯੁਕਤ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਚਾਰ ਸਾਲਾਂ ਲਈ ਡੈਪੂਟੇਸ਼ਨ ’ਤੇ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ। ਦੱਸ ਦਈਏ ਕਿ ਹਰਪ੍ਰੀਤ ਸਿੰਘ ਸਿੱਧੂ ਇੱਕ ਸਖ਼ਤ ਅਤੇ ਤੇਜ਼-ਤਰਾਰ ਅਫ਼ਸਰ ਵਜੋਂ ਜਾਣੇ ਜਾਂਦੇ ਹਨ। ਸਿੱਧੂ 1992 ਬੈਚ ਦੇ ਆਈਪੀਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਕਈ ਵੱਡੀਆਂ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ ਸਨ, ਜਿਨ੍ਹਾਂ ਨੂੰ ਉਨ੍ਹਾਂ ਨੇ ਬਾਖੂਬੀ ਨਿਭਾਇਆ। ਹਰਪ੍ਰੀਤ ਸਿੱਧੂ ਨੇ ਕਈ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।