
SYL, ਡਰੱਗ ਅਤੇ ਕਰਜ਼ੇ ਦੇ ਮੁੱਦੇ 'ਤੇ ਹੰਗਾਮਾ ਹੋਣ ਦੀ ਸੰਭਾਵਨਾ
ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਕਾਰਵਾਈ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਨਾਲ ਹੋਈ। ਇਸ ਤੋਂ ਬਾਅਦ ਮੌਨ ਧਾਰਨ ਕਰਨ ਤੋਂ ਬਾਅਦ ਸੈਸ਼ਨ 12.30 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ।
ਹੁਣ ਸਾਢੇ 12 ਵਜੇ ਕਾਰਵਾਈ ਸ਼ੁਰੂ ਹੋਵੇਗੀ। ਇਸ ਦੌਰਾਨ ਮਾਨਸਾ ਦੇ ਅਗਨੀਵੀਰ ਅੰਮ੍ਰਿਤਪਾਲ ਸਿੰਘ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਵੱਖ-ਵੱਖ ਰਾਜਾਂ ਵਿਚ ਸੇਵਾਵਾਂ ਨਿਭਾਉਂਦੇ ਹੋਏ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਗਈ।
ਜ਼ਿਕਰਯੋਗ ਹੈ ਕਿ ਅੱਜ ਦਾ ਸੈਸ਼ਨ ਵਿਚ ਹੰਗਾਮਾ ਹੋਣ ਦੇ ਆਸਾਰ ਹਨ।ਵਿਰੋਧੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ, ਨਸ਼ਾਖੋਰੀ ਅਤੇ ਕਰਜ਼ੇ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾ ਲਈ ਹੈ। ਇਸ ਦੇ ਨਾਲ ਹੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇਸ ਸੈਸ਼ਨ ਨੂੰ ਪਹਿਲਾਂ ਹੀ ਗੈਰ-ਕਾਨੂੰਨੀ ਕਰਾਰ ਦੇ ਚੁੱਕੇ ਹਨ।