ਡੇਰਾ ਬਾਬਾ ਨਾਨਕ 'ਚ ਖੇਤਾਂ 'ਚੋ ਡਰੋਨ ਰਾਹੀਂ ਭੇਜੀ 2 ਪੈਕਟ ਹੈਰੋਇਨ ਬਰਾਮਦ

By : GAGANDEEP

Published : Oct 20, 2023, 12:04 pm IST
Updated : Oct 20, 2023, 1:21 pm IST
SHARE ARTICLE
photo
photo

ਅੰਤਰਰਾਸ਼ਟਰੀ ਬਜ਼ਾਰ 'ਚ ਕਰੋੜਾਂ ਰੁਪਏ ਕੀਮਤ

 

 ਡੇਰਾ ਬਾਬਾ ਨਾਨਕ: ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਸਰਹੱਦ ਨਜ਼ਦੀਕ ਵੱਸੇ ਪਿੰਡ ਹਰੂਵਾਲ ਦੇ ਖੇਤਾਂ 'ਚੋਂ ਪੰਜਾਬ ਪੁਲਿਸ ਵਲੋਂ ਦੋ ਪੈਕਟ ਹੈਰੋਇਨ ਬਰਾਮਦ ਕੀਤੀ ਗਈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਕਰੋੜਾਂ ਵਿਚ ਦੱਸੀ ਜਾ ਰਹੀ ਹੈ। ਇਸ ਸਬੰਧੀ ਡੀ. ਐੱਸ. ਪੀ. ਡੇਰਾ ਬਾਬਾ ਨਾਨਕ ਮਨਿੰਦਰਪਾਲ ਸਿੰਘ ਅਤੇ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ. ਐੱਚ. ਓ. ਬਿਕਰਮ ਸਿੰਘ ਨੇ ਦੱਸਿਆ ਕਿ ਡੀ. ਜੀ. ਪੀ. ਗੌਰਵ ਯਾਦਵ ਅਤੇ ਐੱਸ.ਐੱਸ.ਪੀ. ਬਟਾਲਾ ਅਸ਼ਵਿਨੀ ਗੋਟਿਆਲ ਦੇ ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਨਸ਼ਾ ਸਮੱਗਲਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਸ੍ਰੀਨਗਰ 'ਚ ਖੱਡ 'ਚ ਡਿੱਗਿਆ ਟਰੱਕ, ਚਾਰ ਲੋਕਾਂ ਦੀ ਹੋਈ ਮੌਤ  

ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਥਾਣਾ ਡੇਰਾ ਬਾਬਾ ਨਾਨਕ ਦੇ ਅਧੀਨ ਆਉਂਦੇ ਪਿੰਡ ਹਰੂਵਾਲ 'ਚੋਂ 15 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ ਅਤੇ ਇਸ ਸਬੰਧੀ ਪੁਲਿਸ ਨੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਵਿਰੁੱਧ ਕੇਸ ਵੀ ਦਰਜ ਕੀਤਾ ਸੀ। ਉਨ੍ਹਾਂ ਕਿਹਾ ਕਿ ਉਕਤ ਹੈਰੋਇਨ ਤੋਂ ਇਲਾਵਾ 2 ਕਿਲੋ ਹੈਰੋਇਨ, ਜੋ ਕਿ ਉਸ ਸਮੇਂ ਬਰਾਮਦ ਨਹੀਂ ਸੀ ਹੋਈ, ਉਸ ਸਬੰਧੀ ਪੁਲਿਸ ਵਲੋਂ ਇਲਾਕੇ ਭਰ 'ਚ ਸਰਚ ਅਭਿਆਨ ਚਲਾਇਆ ਜਾ ਰਿਹਾ ਸੀ।

ਇਹ ਵੀ ਪੜ੍ਹੋ : ਗਰਭ ਅਵਸਥਾ ਤੋਂ ਬਾਅਦ ਵਧੇ ਹੋਏ ਭਾਰ ਨੂੰ ਘਟਾਉਣ ਲਈ ਅਪਣਾਉ ਇਹ ਨੁਸਖ਼ੇ

ਅੱਜ ਪਿੰਡ ਹਰੂਵਾਲ `ਚ ਝੋਨੇ ਦੀ ਫਸਲ ਦੀ ਕਟਾਈ ਹੋਣ ਤੋਂ ਬਾਅਦ ਜਦ ਪੁਲਿਸ ਵਲੋਂ ਇਕ ਵਾਰ ਫਿਰ ਤੋਂ ਇਲਾਕੇ 'ਚ ਸਰਚ ਅਭਿਆਨ ਚਲਾਇਆ ਗਿਆ ਤਾਂ ਪੁਲਿਸ ਨੂੰ ਇਕ ਖੇਤ 'ਚੋਂ ਇਕ ਲਿਫਾਫਾ ਬਰਾਮਦ ਹੋਇਆ, ਜਿਸ 'ਚੋਂ 2 ਕਿਲੋ ਹੈਰੋਇਨ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਹੈਰੋਇਨ ਨੂੰ ਕਬਜ਼ੇ 'ਚ ਲੈ ਕੇ ਇਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਮੁਕੱਦਮਾ ਨੰ. 134 ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕਰ ਦਿੱਤਾ ਹੈ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement