ਬੰਬੀਹਾ ਗੈਂਗ ਦੇ 4 ਗੁਰਗੇ ਫੜੇ, ਟਾਰਗੇਟ ਕਿਲਿੰਗ ਦੀ ਬਣਾ ਰਹੇ ਸੀ ਯੋਜਨਾ, ਪਿਸਤੌਲ-ਕਾਰਤੂਸ ਬਰਾਮਦ
Published : Oct 20, 2023, 1:46 pm IST
Updated : Oct 20, 2023, 3:28 pm IST
SHARE ARTICLE
File Photo
File Photo

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਵਿਦੇਸ਼ ਸਥਿਤ ਗੈਂਗਸਟਰ ਗੌਰਵ ਪਟਿਆਲ ਉਰਫ਼ ਲੱਕੀ ਵੱਲੋਂ ਕੰਮ ਕਰਵਾਇਆ ਜਾ ਰਿਹਾ ਸੀ   

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬੰਬੀਹਾ ਗੈਂਗ ਦੇ ਚਾਰ ਮੁੱਖ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਫਰਾਰ ਵਿਦੇਸ਼ੀ ਗੈਂਗਸਟਰ ਗੌਰਵ ਕੁਮਾਰ ਉਰਫ਼ ਲੱਕੀ ਪਟਿਆਲ ਦੇ ਇਸ਼ਾਰਿਆਂ ‘ਤੇ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸਨ। 

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਡੇਰਾਬਸੀ ਦੇ ਪਿੰਡ ਜਵਾਹਰਪੁਰ ਦੇ ਲਖਵੀਰ ਕੁਮਾਰ ਉਰਫ਼ ਲੱਕੀ, ਪਟਿਆਲਾ ਦੇ ਪਿੰਡ ਗਧਾਪੁਰ ਦੇ ਰਵੀ ਕੁਮਾਰ ਉਰਫ਼ ਫੌਜੀ, ਪਟਿਆਲਾ ਦੇ ਪਿੰਡ ਬਿਠੋਨੀਆ ਦੇ ਗੁਰਵਿੰਦਰ ਸਿੰਘ ਉਰਫ਼ ਮੱਟੂ ਅਤੇ ਡੇਰਾਬੱਸੀ ਦੇ ਜਤਿੰਦਰ ਸਿੰਘ ਉਰਫ਼ ਸੋਨੀ ਵਜੋਂ ਕੀਤੀ ਗਈ ਹੈ।

ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਚਾਰ ਪਿਸਤੌਲਾਂ, ਜਿਨ੍ਹਾਂ ਵਿੱਚ ਦੋ ਆਧੁਨਿਕ ਆਟੋਮੈਟਿਕ ਅਤੇ ਸੈਮੀ-ਆਟੋਮੈਟਿਕ ਵਿਦੇਸ਼ੀ ਪਿਸਤੌਲ (ਬੇਰੇਟਾ ਅਤੇ ਜ਼ਿਗਾਨਾ) ਤੇ ਦੋ ਦੇਸੀ ਪਿਸਤੌਲ ਸ਼ਾਮਲ ਹਨ, ਸਮੇਤ 25 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਟੀਮਾਂ ਵੱਲੋਂ ਉਨ੍ਹਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਭਰੋਸੇਮੰਦ ਸੂਚਨਾਵਾਂ ‘ਤੇ ਕਾਰਾਵਾਈ ਕਰਦਿਆਂ ਏ.ਡੀ.ਜੀ.ਪੀ.ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏ.ਜੀ.ਟੀ.ਐਫ. ਦੀ ਟੀਮ ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਢਕੋਲੀ ਵਿਖੇ ਪੁਰਾਣੇ ਅੰਬਾਲਾ-ਕਾਲਕਾ ਰੋਡ 'ਤੇ ਸਥਿਤ ਡੀ.ਪੀ.ਐਸ. ਸਕੂਲ ਦੇ ਨੇੜੀਓਂ ਮੁਲਜ਼ਮਾਂ ਨੂੰ ਉਦੋਂ ਕਾਬੂ ਕੀਤਾ ਜਦੋਂ ਉਹ ਆਪਣੇ ਦੋ ਮੋਟਰਸਾਈਕਲਾਂ 'ਤੇ ਜਾ ਰਹੇ ਸਨ।

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਗੈਂਗਸਟਰ ਲੱਕੀ ਪਟਿਆਲ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਖੇ ਵਿਸ਼ੇਸ਼ ਟੀਚਿਆਂ ’ਤੇ ਹਮਲਾ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਸੀ।

ਮੁੱਢਲੀ ਤਫ਼ਤੀਸ਼ ਬਾਰੇ ਹੋਰ ਜਾਣਕਾਰੀ ਦਿੰਦਿਆਂ ਏਆਈਜੀ ਏਜੀਟੀਐਫ ਸੰਦੀਪ ਗੋਇਲ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬੰਬੀਹਾ ਗਰੋਹ ਵੱਲੋਂ ਕੀਤੇ ਗਏ ਅਪਰਾਧਾਂ ਬਾਰੇ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਇਸ ਆਪ੍ਰੇਸ਼ਨ ਵਿੱਚ ਡੀਐਸਪੀ ਏਜੀਟੀਐਫ ਬਿਕਰਮ ਸਿੰਘ ਬਰਾੜ ਵੀ ਸ਼ਾਮਲ ਸਨ।

ਇਸ ਸਬੰਧੀ ਐਫਆਈਆਰ ਨੰਬਰ 83 ਮਿਤੀ 19/10/2023 ਨੂੰ ਥਾਣਾ ਢਕੋਲੀ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25(6)(7) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

SHARE ARTICLE

ਏਜੰਸੀ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement