ਹੁਸ਼ਿਆਰਪੁਰ 'ਚ ਕਾਰ ਤੇ ਮੋਟਰਸਾਈਕਲ ਦੀ ਹੋਈ ਟੱਕਰ 'ਚ ਨੌਜਵਾਨ ਦੀ ਹੋਈ ਮੌਤ

By : GAGANDEEP

Published : Oct 20, 2023, 3:38 pm IST
Updated : Oct 20, 2023, 3:38 pm IST
SHARE ARTICLE
photo
photo

ਹਾਦਸੇ ਨੇ ਉਜਾੜ ਦਿਤਾ ਹੱਸਦਾ ਵੱਸਦਾ ਪ੍ਰਵਾਰ

 

ਟਾਂਡਾ ਉੜਮੁੜ- ਟਾਂਡਾ-ਹੁਸ਼ਿਆਰਪੁਰ ਰੋਡ 'ਤੇ ਗੁਰੂ ਗੋਬਿੰਦ ਸਿੰਘ ਸਕੂਲ ਨੈਣੋਵਾਲ ਵੈਦ ਨਜ਼ਦੀਕ ਵਾਪਰੇ ਸੜਕ ਹਾਦਸੇ ਨੇ ਹੱਸਦਾ ਵਸਦਾ ਪ੍ਰਵਾਰ ਉਜਾੜ ਕੇ ਰੱਖ ਦਿਤਾ। ਕਾਰ ਤੇ ਮੋਟਰਸਾਈਕਲ ਵਿਚ ਭਿਆਨਕ ਟੱਕਰ ਹੋ ਗਈ। ਜਿਸ ਨਾਲ ਮੋਟਰਸਾਈਕਲ ਸਵਾਰ  ਨੌਜਵਾਨ ਦੀ ਮੌਤ ਹੋ ਗਈ। ਮੌਤ ਦਾ ਸ਼ਿਕਾਰ ਹੋਏ ਨੌਜਵਾਨ ਦੀ ਪਛਾਣ ਹਰਜੋਤ ਸਿੰਘ ਪੁੱਤਰ ਕਮਲਜੀਤ ਸਿੰਘ ਵਾਸੀ ਮਸੀਤਪਲ ਕੋਟ ਹਾਲ ਵਾਸੀ ਅਹੀਆਪੁਰ ਦੇ ਰੂਪ ਵਿਚ ਹੋਈ ਹੈ।  

ਇਹ ਵੀ ਪੜ੍ਹੋ: ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਦਰਸ਼ਨਾਂ ਲਈ ਜਾ ਰਹੀ ਕਾਰ ਹੋਈ ਹਾਦਸਾਗ੍ਰਸਤ, 1 ਵਿਅਕਤੀ ਦੀ ਹੋਈ ਮੌਤ

ਬੁੱਲੋਵਾਲ ਪੁਲਿਸ ਦੇ ਏ. ਐੱਸ. ਆਈ. ਸਤਨਾਮ ਸਿੰਘ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ਵਿਚ ਲਿਆ। ਪੁਲਿਸ ਨੇ ਮੌਤ ਦਾ ਸ਼ਿਕਾਰ ਹੋਏ ਨੌਜਵਾਨ ਦੇ ਭਰਾ ਨਵਜੋਤ ਸਿੰਘ ਦੇ ਬਿਆਨ ਦੇ ਆਧਾਰ 'ਤੇ ਹਾਦਸੇ ਲਈ ਜ਼ਿੰਮੇਵਾਰ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿਤੀ ਹੈ। 

ਇਹ ਵੀ ਪੜ੍ਹੋ: ਪੇਡਾ ਵੱਲੋਂ ਰੀਨਿਊਏਬਲ ਪਰਚੇਜ਼ ਓਬਲੀਗੇਸ਼ਨ ਦੀ ਨਿਗਰਾਨੀ ਲਈ ਵੈੱਬ ਪੋਰਟਲ ਲਾਂਚ

ਆਪਣੇ ਬਿਆਨ ਵਿਚ ਨਵਜੋਤ ਨੇ ਦੱਸਿਆ ਕਿ ਉਸ ਦਾ ਭਰਾ ਜਦੋਂ ਆਪਣੇ ਮੋਟਰਸਾਈਕਲ 'ਤੇ ਖਡਿਆਲਾ ਸੈਣੀਆਂ ਵਿਖੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਜਾ ਰਿਹਾ ਸੀ ਤਾਂ ਨੈਣੋਵਾਲ ਸਕੂਲ ਨੇੜੇ ਕਾਰ ਨੇ ਉਸ ਵਿਚ ਟੱਕਰ ਮਾਰ ਦਿਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement