ਵਿਜੀਲੈਂਸ ਵਲੋਂ 50,000 ਰੁਪਏ ਰਿਸ਼ਵਤ ਲੈਣ ਵਾਲਾ ਸਿਹਤ ਮੁਲਾਜ਼ਮ ਸੰਜੀਵ ਸਿੰਘ ਕਾਬੂ

By : GAGANDEEP

Published : Oct 20, 2023, 6:08 pm IST
Updated : Oct 20, 2023, 6:08 pm IST
SHARE ARTICLE
photo
photo

ਮੁਲਜ਼ਮ ਨੇ ਡਾਕਟਰੀ ਰਿਪੋਰਟ 'ਚ ਸੋਧ ਬਦਲੇ ਮੰਗੇ ਸਨ ਪੈਸੇ

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਮਮਦੋਟ, ਫਿਰੋਜ਼ਪੁਰ ਜਿਲ੍ਹਾ ਫਿਰੋਜ਼ਪੁਰ ਵਿਖੇ ਫੀਲਡ ਵਰਕਰ ਵਜੋਂ ਤਾਇਨਾਤ ਸੰਜੀਵ ਸਿੰਘ ਵਾਸੀ ਪਿੰਡ ਬਰੇਕੇ ਨੂੰ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀ ਨੂੰ ਜਗਦੀਸ਼ ਸਿੰਘ ਵਾਸੀ ਪਿੰਡ ਮੱਲਵਾਲ ਕਦੀਮ, ਜਿਲਾ ਫਿਰੋਜ਼ਪੁਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਸੀ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸਿਹਤ ਮੁਲਾਜ਼ਮ ਨੇ ਉਸ ਵਿਰੁੱਧ ਜਾਰੀ ਹੋ ਚੁੱਕੀ ਮੈਡੀਕੋ-ਲੀਗਲ ਰਿਪੋਰਟ (ਐਮ.ਐਲ.ਆਰ.) ਵਿੱਚ ਡਾਕਟਰਾਂ ਦੇ ਵਿਸ਼ੇਸ਼ ਬੋਰਡ ਤੋਂ ਮੁੜ੍ਹ ਪੜਤਾਲ ਕਰਵਾਕੇ ਸੋਧ ਕਰਵਾਉਣ ਵਿੱਚ ਉਸਦੀ ਮੱਦਦ ਕਰਨ ਬਦਲੇ 50,000 ਰੁਪਏ ਲਏ ਸਨ। ਉਕਤ ਮੁਲਜ਼ਮ ਵੱਲੋਂ ਇਸ ਬਾਰੇ ਲਗਾਤਾਰ ਝੂਠੇ ਵਾਅਦੇ ਕਰਨ ਵਜੋਂ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੀ ਅਦਾਇਗੀ ਸਬੰਧੀ ਉਕਤ ਮੁਲਾਜ਼ਮ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਪੇਸ਼ ਕੀਤੀ ਗਈ ਸੀ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਰੇਂਜ ਫਿਰੋਜ਼ਪੁਰ ਵੱਲੋਂ ਮੁੱਦਈ ਵੱਲੋਂ ਦਿੱਤੀ ਦਰਖ਼ਾਸਤ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਬਤੌਰ ਰਿਸ਼ਵਤ ਲਏ ਸਨ। ਉਪਰੋਕਤ ਮੁਲਾਜ਼ਮ ਨੂੰ ਉਕਤ ਮਾਮਲੇ 'ਚ ਰਿਸ਼ਵਤ ਲੈਣ ਲਈ ਦੋਸ਼ੀ ਪਾਏ ਜਾਣ 'ਤੇ ਬਿਉਰੋ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ।

ਇਸ ਸਬੰਧ 'ਚ ਮੁਲਜ਼ਮ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement