ਪੇਡਾ ਵੱਲੋਂ ਰੀਨਿਊਏਬਲ ਪਰਚੇਜ਼ ਓਬਲੀਗੇਸ਼ਨ ਦੀ ਨਿਗਰਾਨੀ ਲਈ ਵੈੱਬ ਪੋਰਟਲ ਲਾਂਚ

By : GAGANDEEP

Published : Oct 20, 2023, 3:04 pm IST
Updated : Oct 20, 2023, 3:04 pm IST
SHARE ARTICLE
 Aman Arora
Aman Arora

ਪਾਲਣਾ ਨਾ ਕਰਨ ਦੀ ਸੂਰਤ ਵਿੱਚ ਰੈਗੂਲੇਟਰ ਵੱਲੋਂ ਅਮਲ ਵਿੱਚ ਲਿਆਂਦੀ ਜਾਵੇਗੀ ਕਾਰਵਾਈ

 

ਚੰਡੀਗੜ੍ਹ: ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ 'ਡਿਜ਼ੀਟਲ ਪੰਜਾਬ' ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ ਰੀਨਿਊਏਬਲ ਪਰਚੇਜ਼ ਓਬਲੀਗੇਸ਼ਨ (ਆਰ.ਪੀ.ਓ.) ਦੀ ਨਿਗਰਾਨੀ ਲਈ ਇੱਕ ਵੈੱਬ ਪੋਰਟਲ ਲਾਂਚ ਕੀਤਾ ਹੈ।

ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਾਰੀਆਂ ਸਬੰਧਤ ਇਕਾਈਆਂ (ਓਬਲੀਗੇਟਿਡ ਐਂਟਟੀਜ਼) ਜਿਵੇਂ ਡਿਸਟ੍ਰੀਬਿਊਸ਼ਨ ਕੰਪਨੀਆਂ (ਡਿਸਕਾਮ), ਕੈਪਟਿਵ ਪਾਵਰ ਪਲਾਂਟਜ਼ (ਸੀ.ਪੀ.ਪੀ.) ਅਤੇ ਓਪਨ ਐਕਸੈਸ (ਓ.ਏ.) ਖਪਤਕਾਰਾਂ ਲਈ rpo.peda.gov.in ਉਤੇ ਰਜਿਸਟਰ ਕਰਨਾ ਅਤੇ ਆਰ.ਪੀ.ਓ. ਦੀ ਪਾਲਣਾ ਸਬੰਧੀ ਡੇਟਾ ਪੇਸ਼ ਕਰਨਾ ਲਾਜ਼ਮੀ ਹੈ।

 ਅਮਨ ਅਰੋੜਾ ਨੇ ਕਿਹਾ ਕਿ ਆਰ.ਪੀ.ਓ. ਪੋਰਟਲ ਨੂੰ ਓਬਲੀਗੇਟਿਡ ਐਂਟਟੀਜ਼ ਬਾਰੇ ਜਾਣਕਾਰੀ ਦੇ ਇੱਕ ਵਿਵਸਥਿਤ ਡੇਟਾਬੇਸ ਵਜੋਂ ਵਿਕਸਤ ਕੀਤਾ ਗਿਆ ਹੈ ਜੋ ਇਹ ਦਰਸਾਏਗਾ ਕਿ ਕੀ ਆਰ.ਪੀ.ਓ. ਟੀਚਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਜਾਂ ਨਹੀਂ ਅਤੇ ਇਸ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਬਣਦੀ ਕਾਰਵਾਈ ਲਈ ਰੈਗੂਲੇਟਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ।

ਪੇਡਾ ਦੇ ਸੀ.ਈ.ਓ.  ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਨਵਿਆਉਣਯੋਗ ਊਰਜਾ ਖੇਤਰ ਦੇ ਵਿਸਤਾਰ ਨਾਲ ਅਜਿਹੀਆਂ ਇਕਾਈਆਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ ਜੋ ਆਰ.ਪੀ.ਓ. ਸਬੰਧੀ ਟੀਚਿਆਂ ਨੂੰ ਪੂਰਾ ਕਰਨ ਲਈ ਪਾਬੰਦ ਹਨ। ਹੁਣ ਉਪਭੋਗਤਾ ਰਵਾਇਤੀ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਦੇ ਪਲਾਂਟਾਂ ਅਤੇ ਪ੍ਰਾਪਤ ਕੀਤੀ ਊਰਜਾ ਦੀ ਖਪਤ ਸਬੰਧੀ ਡੇਟਾ ਦਰਜ ਕਰ ਸਕਦੇ ਹਨ, ਸਬੰਧਿਤ ਦਸਤਾਵੇਜ਼ਾਂ ਨੂੰ ਅਪਲੋਡ ਕਰ ਸਕਦੇ ਹਨ ਅਤੇ ਰਿਪੋਰਟ ਜਮ੍ਹਾਂ ਕਰ ਸਕਦੇ ਹਨ।

ਅਮਰਪਾਲ ਸਿੰਘ ਨੇ ਕਿਹਾ ਕਿ ਵੈੱਬ ਪੋਰਟਲ ਨਾਲ ਜ਼ਰੂਰੀ ਡਾਟਾ ਇਕੱਤਰ ਕਰਨ, ਭਾਈਵਾਲਾਂ ਦਰਮਿਆਨ ਸੰਚਾਰ, ਟੀਚੇ ਨਿਰਧਾਰਤ ਕਰਨ ਅਤੇ ਸਮੇਂ-ਸਮੇਂ 'ਤੇ ਰਿਪੋਰਟਾਂ ਤਿਆਰ ਕਰਨ ਵਿੱਚ ਵੀ ਲਾਹੇਵੰਦ ਹੋਵੇਗਾ। ਇਹ ਪੋਰਟਲ ਆਰ.ਪੀ.ਓ. ਪਾਲਣਾ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਵਧਾਏਗਾ।

ਸੀ.ਈ.ਓ. ਨੇ ਕਿਹਾ ਕਿ ਵੈਬ ਪੋਰਟਲ ਉਪਭੋਗਤਾ ਪ੍ਰਮਾਣੀਕਰਣ 'ਤੇ ਆਧਾਰਤ ਹੋਵੇਗਾ ਅਤੇ ਪੋਰਟਲ ‘ਤੇ ਪਹਿਲਾਂ ਤੋਂ ਹੀ ਅਧਿਕਾਰਤ ਪ੍ਰਵਾਨਗੀਆਂ ਲਈ ਪ੍ਰਵਾਨਗੀ ਦੇਣ ਵਾਲਿਆਂ ਦੀ ਇੱਕ ਡਾਇਰੈਕਟਰੀ ਵੀ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement