
ਪਿੰਡ ਦੇ ਸਰਪੰਚ ਤੇ ਉਸ ਦੇ ਸਾਥੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ
ਮੋਗਾ - ਮੋਗਾ ਦੇ ਪਿੰਡ ਖੋਸਾ ਕੋਟਲਾ 'ਚ ਸ਼ੁੱਕਰਵਾਰ ਸਵੇਰੇ ਦੋਹਰਾ ਕਤਲ ਹੋਣ ਦੀ ਖ਼ਬਰ ਹੈ। ਘਟਨਾ ਸਵੇਰੇ 6 ਵਜੇ ਦੀ ਹੈ। ਪਿੰਡ ਵਿਚ ਆਪਸੀ ਰੰਜਿਸ਼ ਕਾਰਨ ਦੋ ਧਿਰਾਂ ਵਿਚ ਗੋਲੀ ਚੱਲੀ ਸੀ। ਇਸ ਵਿਚ ਪਿੰਡ ਦੇ ਸਰਪੰਚ ਤੇ ਉਸ ਦੇ ਸਾਥੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੂਜੇ ਪਾਸੇ ਦੇ ਦੋ ਲੋਕ ਜ਼ਖਮੀ ਹੋ ਗਏ।
ਜ਼ਖ਼ਮੀਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ ਵੀਰ ਸਿੰਘ ਕਾਂਗਰਸ ਪਾਰਟੀ ਦਾ ਮੌਜੂਦਾ ਸਰਪੰਚ ਸੀ। ਗੋਲੀ ਚਲਾਉਣ ਵਾਲੇ ਇੱਕੋ ਪਿੰਡ ਦੇ ਹਨ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਹਨ। ਪੁਲਿਸ ਇਸ ਮਾਮਲੇ ਦੀ ਜਾਂਚ ਵਿਚ ਜੁੱਟ ਗਈ ਹੈ।