ਵਿਜੀਲੈਂਸ ਬਿਊਰੋ ਨੇ ਰੇਲਵੇ ਇੰਜੀਨੀਅਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
Published : Oct 20, 2023, 8:59 pm IST
Updated : Oct 20, 2023, 8:59 pm IST
SHARE ARTICLE
Vigilance Bureau nabs railways engineer taking Rs 15,000 bribe
Vigilance Bureau nabs railways engineer taking Rs 15,000 bribe

ਗੁਰਦਾਸਪੁਰ ਵਿਖੇ ਸੀਨੀਅਰ ਸੈਕਸ਼ਨ ਇੰਜੀਨੀਅਰ (ਵਰਕਸ) ਵਜੋਂ ਤਾਇਨਾਤ ਹੈ ਵਰੁਣ ਦੇਵ ਪ੍ਰਸਾਦ

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਭਾਰਤੀ ਰੇਲਵੇ ਦੇ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਸੀਨੀਅਰ ਸੈਕਸ਼ਨ ਇੰਜੀਨੀਅਰ (ਵਰਕਸ) ਵਜੋਂ ਤਾਇਨਾਤ ਵਰੁਣ ਦੇਵ ਪ੍ਰਸਾਦ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਰੇਲਵੇ ਅਧਿਕਾਰੀ ਨੂੰ ਮੈਸਰਜ਼ ਸੋਖੀ ਕੰਟਰੈਕਟਰਜ਼ ਐਂਡ ਇੰਜਨੀਅਰਜ਼, ਪ੍ਰਤਾਪ ਐਵੀਨਿਊ, ਅੰਮ੍ਰਿਤਸਰ ਦੇ ਮਾਲਕ ਨਿਰਮਲ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸ ਦਾ ਬਟਾਲਾ-ਕਾਦੀਆਂ ਰੇਲਵੇ ਲਾਈਨ 'ਤੇ ਸਿਵਲ ਵਰਕਸ ਨੂੰ ਪੂਰਾ ਕਰਨ ਲਈ ਭਾਰਤੀ ਰੇਲਵੇ ਨਾਲ ਟੈਂਡਰ ਹੈ। ਉਨ੍ਹਾਂ ਅੱਗੇ ਦੋਸ਼ ਲਾਇਆ ਕਿ ਉਕਤ ਰੇਲਵੇ ਇੰਜੀਨੀਅਰ ਉਸ ਦੀ ਫਰਮ ਵੱਲੋਂ ਕੀਤੇ ਕੰਮਾਂ ਦੇ 4,60,000 ਰੁਪਏ ਦੇ ਬਿੱਲਾਂ ਨੂੰ ਕਲੀਅਰ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 15,000 ਰੁਪਏ 'ਚ ਹੋ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਮੁੱਢਲੀ ਤਫ਼ਤੀਸ਼ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੇ ਨਤੀਜੇ ਵਜੋਂ ਉਪਰੋਕਤ ਰੇਲਵੇ ਸੈਕਸ਼ਨ ਇੰਜੀਨੀਅਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈੰਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿਚ ਉਕਤ ਰੇਲਵੇ ਅਧਿਕਾਰੀ ਦੇ ਖਿਲਾਫ ਥਾਣਾ ਵਿਜੀਲੈਂਸ ਬਿਉਰੋ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਫੜੇ ਗਏ ਦੋਸ਼ੀ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement