
ਪੁਲਿਸ ਮੁਲਾਜ਼ਮਾਂ ਨੇ ਕਾਰ ਵਿੱਚ ਬੈਠੇ ਦੋਵਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ।
Punjab News: ਪੰਜਾਬ ਦੇ ਲੁਧਿਆਣਾ ਵਿੱਚ ਬੀਤੀ ਰਾਤ ਇੱਕ ਸੇਲੇਰੀਓ ਕਾਰ ਚਾਲਕ ਨੇ ਦੱਖਣੀ ਬਾਈਪਾਸ 'ਤੇ ਨਾਕਾਬੰਦੀ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਇੱਕ ਏਐਸਆਈ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਪੁਲਿਸ ਮੁਲਾਜ਼ਮਾਂ ਨੇ ਕਾਰ ਵਿੱਚ ਬੈਠੇ ਦੋਵਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ।
ਜਾਣਕਾਰੀ ਮੁਤਾਬਕ ਟ੍ਰੈਫਿਕ ਪੁਲਿਸ ਨੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਨੂੰ ਫੜਨ ਲਈ ਦੱਖਣੀ ਬਾਈਪਾਸ 'ਤੇ ਡੀ-ਮਾਰਟ ਨੇੜੇ ਨਾਕਾ ਲਗਾਇਆ ਹੋਇਆ ਸੀ। ਸੇਲੇਰੀਓ ਕਾਰ ਚਾਲਕ ਚੌਰਾਹੇ ਤੋਂ ਤੇਜ਼ ਰਫਤਾਰ ਨਾਲ ਆ ਰਿਹਾ ਸੀ। ਪੁਲਿਸ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਸ ਨੇ ਕਾਰ ਰੋਕਣ ਦੀ ਬਜਾਏ ਪੁਲਿਸ ਮੁਲਾਜ਼ਮਾਂ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ। ਇਸ ਹਫੜਾ-ਦਫੜੀ ਵਿੱਚ ਏਐਸਆਈ ਸੁਰਜੀਤ ਸਿੰਘ ਜ਼ਖ਼ਮੀ ਹੋ ਗਿਆ। ਸੁਰਜੀਤ ਸਿੰਘ ਨੂੰ ਸਿਵਲ ਹਸਪਤਾਲ ਵਿੱਚ ਮੁੱਢਲੀ ਸਹਾਇਤਾ ਦਿੱਤੀ ਗਈ ਹੈ।
ਸ਼ਰਾਬ ਪੀ ਕੇ ਗੱਡੀ ਚਲਾਉਣ 'ਤੇ ਕਾਬੂ ਪਾਉਣ ਲਈ ਟ੍ਰੈਫਿਕ ਪੁਲਿਸ ਹਫ਼ਤੇ ਵਿਚ ਤਿੰਨ ਦਿਨ ਵਿਸ਼ੇਸ਼ ਨਾਕੇ ਲਗਾਉਂਦੀ ਹੈ। ਬੀਤੀ ਰਾਤ ਟਰੈਫਿਕ ਜ਼ੋਨ ਇੰਚਾਰਜ ਅਵਤਾਰ ਸਿੰਘ ਦੀ ਟੀਮ ਨੇ ਦੱਖਣੀ ਬਾਈਪਾਸ ’ਤੇ ਨਾਕਾਬੰਦੀ ਕੀਤੀ ਹੋਈ ਸੀ। ਨਾਕਾਬੰਦੀ ਦੌਰਾਨ ਟਰੈਫਿਕ ਮੁਲਾਜ਼ਮਾਂ ਨੇ ਇੱਕ ਕਾਰ ਚਾਲਕ ਨੂੰ ਰੁਕਣ ਦਾ ਇਸ਼ਾਰਾ ਕੀਤਾ। ਪਰ ਕਾਰ ਚਾਲਕ ਨੇ ਰੁਕਣ ਦੀ ਬਜਾਏ ਆਪਣੀ ਕਾਰ ਬੈਰੀਕੇਡ ਉੱਤੇ ਚੜ੍ਹਾ ਦਿੱਤੀ।
ਇਸ ਤੋਂ ਬਾਅਦ ਅੱਗੇ ਖੜ੍ਹੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਡਿਊਟੀ 'ਤੇ ਮੌਜੂਦ ਟ੍ਰੈਫਿਕ ਏ.ਐੱਸ.ਆਈ ਸੁਰਜੀਤ ਸਿੰਘ ਕਾਰ ਦੀ ਲਪੇਟ 'ਚ ਆ ਗਿਆ। ਇਸ ਘਟਨਾ ਵਿੱਚ ਸੁਰਜੀਤ ਸਿੰਘ ਜ਼ਖ਼ਮੀ ਹੋ ਗਿਆ। ਕਾਰ ਚਾਲਕ ਨੂੰ ਪੁਲਿਸ ਮੁਲਾਜ਼ਮਾਂ ਨੇ ਮੌਕੇ 'ਤੇ ਹੀ ਕਾਬੂ ਕਰ ਕੇ ਮਰਾਡੋ ਚੌਕੀ ਦੇ ਹਵਾਲੇ ਕਰ ਦਿੱਤਾ|