ਸਾਂਸਦ ਵਿਕਰਮ ਸਾਹਨੀ ਨੇ ਬੈਂਕ ਵਿੱਚ 30 ਨੌਜਵਾਨਾਂ ਨੂੰ ਰੁਜ਼ਗਾਰ ਕਰਵਾਇਆ ਮੁਹੱਈਆ
Published : Oct 20, 2024, 4:31 pm IST
Updated : Oct 20, 2024, 5:30 pm IST
SHARE ARTICLE
MP Vikram Sahni provided employment to 30 youths in the bank
MP Vikram Sahni provided employment to 30 youths in the bank

500 ਹੋਰ ਨੌਕਰੀਆਂ ਦੇਣ ਦਾ ਦਿੱਤਾ ਭਰੋਸਾ

ਚੰਡੀਗੜ੍ਹ: ਪੰਜਾਬ ਦੇ ਨੌਜਵਾਨਾਂ ਦੇ ਮਜ਼ਬੂਤੀਕਰਨ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਅੱਜ ਪੰਜਾਬ ਭਵਨ, ਚੰਡੀਗੜ ਵਿੱਚ ਸਰਟੀਫਿਕੇਟ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ 30 ਗ੍ਰੈਜੂਏਟਾਂ ਨੂੰ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ, ਜੋ ਕਿ ਸਨ ਫਾਉਂਡੇਸ਼ਨ ਦੇ ਚੇਅਰਮੈਨ ਵੀ ਹਨ, ਵੱਲੋਂ ਰੁਜ਼ਗਾਰ ਉਤਪਤੀ ਮੰਤਰੀ ਅਮਨ ਅਰੋੜਾ ਦੇ ਨਾਲ ਸਰਟੀਫਿਕੇਟ ਦਿੱਤੇ ਗਏ। ਇਹ ਉਹ ਗ੍ਰੈਜੂਏਟ ਹਨ ਜਿਨ੍ਹਾਂ ਨੇ ਬੈਂਕਿੰਗ, ਫਾਇਨੇਂਸ਼ੀਅਲ ਸਰਵੀਸਿਜ ਅਤੇ ਇੰਸੋਰੈਂਸ (ਬੀਐਫਐਸਆਈ) ਸੈਕਟਰ ਸਕਿੱਲ ਕੋਰਸ ਨੂੰ ਪੂਰਾ ਕਰਨ ਤੋਂ ਬਾਅਦ ਸਫਲਤਾਪੂਰਵਕ ਵੱਖ-ਵੱਖ ਬੈਂਕਾਂ ਵਿੱਚ ਨੌਕਰੀ ਪ੍ਰਾਪਤ ਕੀਤੀ ਹੈ।

ਡਾ. ਸਾਹਨੀ ਨੇ ਦੱਸਿਆ ਕਿ ਇਹਨਾਂ ਵਿਦਿਆਰਥੀਆਂ ਨੂੰ ਆਈਐਫਐਮ ਫਿਨਕੋਚ ਦੇ ਸਹਿਯੋਗ ਨਾਲ ਸਨ ਫਾਊਂਡੇਸ਼ਨ ਦੁਆਰਾ ਫੰਡ ਕੀਤੇ ਗਏ ਸਕਿਲ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਸਿਖਲਾਈ ਦਿੱਤੀ ਗਈ ਸੀ ਅਤੇ ਉਹਨਾਂ ਨੇ ਐਕਸਿਸ ਬੈਂਕ, ਐੱਸ ਬੈਂਕ, ਕੋਟਕ ਮਹਿੰਦਰਾ ਬੈਂਕ ਅਤੇ ਸਟਾਰ ਹੈਲਥ ਇੰਸ਼ੋਰੈਂਸ ਵਰਗੀਆਂ ਨਾਮਵਰ ਸੰਸਥਾਵਾਂ ਵਿੱਚ ਪਲੇਸਮੈਂਟ ਹਾਸਲ ਕੀਤੀ ਹੈ।

ਡਾ. ਸਾਹਨੀ ਨੇ ਕਿਹਾ ਕਿ ਉਹ ਪੰਜਾਬ ਵਿੱਚ ਆਪਣੇ ਵੱਖ-ਵੱਖ ਵਿਸ਼ਵ ਪੱਧਰੀ ਹੁਨਰ ਕੇਂਦਰਾਂ ਵਿੱਚ ਰਸਮੀ ਤੌਰ 'ਤੇ ਬੀਐਫਐਸਆਈ ਸਕਿਲ ਡਿਵੈਲਪਮੈਂਟ ਪ੍ਰੋਗਰਾਮ ਦੀ ਸ਼ੁਰੂਆਤ ਕਰ ਰਹੇ ਹਨ ਅਤੇ ਪੰਜਾਬ ਦੇ 500 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵੱਖ-ਵੱਖ ਬੈਂਕਾਂ ਤੋਂ ਆਰਡਰ ਪ੍ਰਾਪਤ ਕਰ ਚੁੱਕੇ ਹਨ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਫਤ ਪ੍ਰੋਗਰਾਮ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਵੱਖ-ਵੱਖ ਬੈਂਕਾਂ ਵਿੱਚ ਨੌਕਰੀ ਪ੍ਰਾਪਤ ਕਰ ਸਕਦੇ ਹਨ।

ਇਸ ਮੌਕੇ ਬੋਲਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ ਮੰਤਰੀ ਅਮਨ ਅਰੋੜਾ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪ੍ਰੋਗਰਾਮ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਦੇ ਸਾਡੇ ਵਿਜ਼ਨ ਦੇ ਅਨੁਸਾਰ ਹੈ। ਮੈਂ ਵਿਦਿਆਰਥੀਆਂ ਅਤੇ ਸਨ ਫਾਊਡੇਸ਼ਨ ਨੂੰ ਸਾਡੇ ਨੌਜਵਾਨਾਂ ਦੇ ਵਿਕਾਸ ਅਤੇ ਸਕਿਲ ਡਿਵੈਲਪਮੈਂਟ ਲਈ ਇਸ ਸ਼ਲਾਘਾਯੋਗ ਉਪਰਾਲੇ ਲਈ ਵਧਾਈ ਦਿੰਦਾ ਹਾਂ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement