Punjab News: ਕਰਵਾ ਚੌਥ ਦੀ ਪਿਓ-ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਦੋਵੇਂ ਨਵਜੰਮੇ ਬੱਚੇ ਨੂੰ ਵੇਖਣ ਹਸਪਤਾਲ ਗਏ ਸਨ
Published : Oct 20, 2024, 10:22 pm IST
Updated : Oct 21, 2024, 10:40 am IST
SHARE ARTICLE
Punjab News Former Sarpanch's husband and father-in-law shot dead on the night of Karwa Chauth
Punjab News Former Sarpanch's husband and father-in-law shot dead on the night of Karwa Chauth

ਅਣਪਛਾਤੇ ਲੋਕਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ

ਹੁਸ਼ਿਆਰਪੁਰ: ਹੁਸ਼ਿਆਰਪੁਰ 'ਚ ਕਰਵਾ ਚੌਥ ਦੀ ਰਾਤ ਨੂੰ ਪਿਉ-ਪੁੱਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਨ੍ਹਾਂ ਤੋਂ ਇਲਾਵਾ ਦੋ ਬੱਚੇ ਵੀ ਜ਼ਖ਼ਮੀ ਹੋਏ ਹਨ। ਇਹ ਘਟਨਾ ਪਿੰਡ ਚੱਕੋਵਾਲ ਬ੍ਰਾਹਮਣਾ ਦੀ ਹੈ। ਉਹ ਦੋਵੇਂ ਨਵਜੰਮੇ ਬੱਚੇ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚੇ ਸਨ। ਜਿਵੇਂ ਹੀ ਉਹ ਬਾਹਰ ਆਏ ਤਾਂ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ।

ਮ੍ਰਿਤਕਾਂ ਦੀ ਪਛਾਣ ਅਮਰਜੀਤ (37) ਵਾਸੀ ਤਲਵੰਡੀ ਰਾਈਆਂ ਅਤੇ ਉਸ ਦੇ ਪਿਤਾ ਕਸ਼ਮੀਰ ਸਿੰਘ (60) ਵਜੋਂ ਹੋਈ ਹੈ। ਇਨ੍ਹਾਂ ਤੋਂ ਇਲਾਵਾ ਅਮਰਜੀਤ ਦੇ ਲੜਕੇ ਗੁਨਰਾਜ ਅਤੇ ਅਮਰਜੀਤ ਦੇ ਭਰਾ ਸੁਖਜੀਤ ਦੇ ਲੜਕੇ ਸ਼ਿਵਮ ਨੂੰ ਗੋਲੀਆਂ ਲੱਗੀਆਂ। ਦੋਵਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।

ਪੁਲਿਸ ਦਾ ਕਹਿਣਾ ਹੈ ਕਿ ਉਕਤ ਵਿਅਕਤੀਆਂ ਨੇ ਤਿੰਨ ਸਾਲ ਪਹਿਲਾਂ ਨਸ਼ੇ ਦੀ ਤਸਕਰੀ ਅਤੇ ਨਜਾਇਜ਼ ਹਥਿਆਰ ਰੱਖਣ ਸਬੰਧੀ ਸ਼ਿਕਾਇਤ ਦਿੱਤੀ ਸੀ। ਇਸੇ ਰੰਜਿਸ਼ ਕਾਰਨ ਇਹ ਹਮਲਾ ਕੀਤਾ ਗਿਆ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement