
Ladowal Toll Plaza: ਕਿਸਾਨਾਂ ਨੂੰ ਮੰਡੀਆਂ ਵਿਚ ਆ ਰਹੀਆਂ ਮੁਸ਼ਕਿਲਾਂ ਦੇ ਵਿਰੋਧ 'ਚ ਕਰਨਗੇ ਪ੍ਰਦਰਸ਼ਨ
Punjab's most expensive Ladowal toll plaza will be free from today: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਫਿਰ ਤੋਂ ਮੁਫਤ ਹੋਵੇਗਾ। ਕਿਸਾਨਾਂ ਨੇ ਇਹ ਫੈਸਲਾ ਮੰਡੀ ਵਿੱਚ ਆ ਰਹੀਆਂ ਦਿੱਕਤਾਂ ਕਾਰਨ ਲਿਆ ਹੈ। ਦੱਸ ਦਈਏ ਕਿ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਆ ਰਹੀਆਂ ਮੁਸ਼ਕਿਲਾਂ ਦੇ ਵਿਰੋਧ 'ਚ 20 ਅਕਤੂਬਰ ਨੂੰ ਨੈਸ਼ਨਲ ਹਾਈਵੇ 'ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਨੂੰ ਖਾਲੀ ਕਰਵਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਕਿਸਾਨਾਂ ਦੀ ਫ਼ਸਲ ਨੂੰ ਮੰਡੀਆਂ 'ਚੋਂ ਚੁੱਕਿਆ ਜਾਵੇ ਪਰ ਅੱਜ 15 ਦਿਨ ਬੀਤ ਜਾਣ ਦੇ ਬਾਵਜੂਦ ਕਿਸਾਨਾਂ ਨੂੰ ਆਪਣੀਆਂ ਫਸਲਾਂ ਨੂੰ ਵੇਚਣ ਲਈ ਕਈ ਦਿਨਾਂ ਤੋਂ ਮੰਡੀਆਂ 'ਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ