ਦੀਵਾਲੀਆ ਹੋਈ ਸਰਕਾਰ ਹੁਣ ਸਿੱਖਿਆ ਬੋਰਡ ਦੇ ਕਰਮਚਾਰੀਆਂ ਨੂੰ ਵੀ ਤਨਖਾਹਾਂ ਦੇਣ ਤੋਂ ਅਸਮਰਥ: ਬੁੱਧ ਰਾਮ
Published : Nov 20, 2018, 5:45 pm IST
Updated : Nov 20, 2018, 5:45 pm IST
SHARE ARTICLE
Principle Budh Ram
Principle Budh Ram

ਸੂਬੇ ਦੀ ਨਿਘਰਦੀ ਵਿੱਤੀ ਸਥਿਤੀ ਅਤੇ ਸਰਕਾਰ ਦੁਆਰਾ ਕਰਮਚਾਰੀਆਂ ਦੀਆਂ ਤਨਖਾਹਾਂ ਅਤੇ ਭੱਤੇ ਅਦਾ ਕਰਨ ਤੋਂ ਹੱਥ ਖੜੇ ਕਰਨ ਦੀ ਆਮ ਆਦਮੀ ਪਾਰਟੀ ਨੇ...

ਚੰਡੀਗੜ (ਸ.ਸ.ਸ) : ਸੂਬੇ ਦੀ ਨਿਘਰਦੀ ਵਿੱਤੀ ਸਥਿਤੀ ਅਤੇ ਸਰਕਾਰ ਦੁਆਰਾ ਕਰਮਚਾਰੀਆਂ ਦੀਆਂ ਤਨਖਾਹਾਂ ਅਤੇ ਭੱਤੇ ਅਦਾ ਕਰਨ ਤੋਂ ਹੱਥ ਖੜੇ ਕਰਨ ਦੀ ਆਮ ਆਦਮੀ ਪਾਰਟੀ ਨੇ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਪਾਰਟੀ ਦੇ ਚੰਡੀਗੜ ਹੈਡਕੁਆਟਰ ਤੋਂ ਜਾਰੀ ਪ੍ਰੈਸ ਨੋਟ ਵਿਚ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਅਜਿਹੀ ਸਥਿਤੀ ਪੰਜਾਬ ਸਰਕਾਰ ਦੀਆਂ ਬੇਤਰਤੀਬ ਅਤੇ ਹੋਸ਼ੀਆਂ ਨੀਤੀਆਂ ਕਾਰਨ ਆਈ ਹੈ। ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਰਿਪੋਰਟਾਂ ਮੁਤਾਬਿਕ ਪੰਜਾਬ ਸਕੂਲ ਸਿੱਖਿਆ ਬੋਰਡ ਕੋਲ ਨਵੰਬਰ ਮਹੀਨੇ ਦੀਆਂ ਤਨਖਾਹਾਂ ਅਤੇ ਪੈਨਸ਼ਨਾਂ ਜਾਰੀ ਕਰਨ ਲਈ ਲੋੜੀਂਦੀ ਰਾਸ਼ੀ ਨਹੀਂ ਹੈ।

ਉਨਾਂ ਕਿਹਾ ਕਿ ਸਿੱਖਿਆ ਬੋਰਡ ਨੂੰ ਹਰ ਮਹੀਨੇ ਤਨਖਾਹਾਂ ਲਈ 5 ਕਰੋੜ ਅਤੇ ਪੈਨਸ਼ਨਾਂ ਲਈ 4.5 ਕਰੋੜ ਦੀ ਜਰੂਰਤ ਹੁੰਦੀ ਹੈ, ਪਰੰਤੂ ਇਸ ਸਮੇਂ ਬੋਰਡ ਕੋਲ ਸਿਰਫ 3 ਕਰੋੜ ਦੀ ਰਾਸ਼ੀ ਹੀ ਹੈ। ਪਿ੍ਰੰਸੀਪਲ ਬੁੱਧ ਰਾਮ ਨੇ ਕਿਹਾ ਕਿ ਇਸ ਸਥਿਤੀ ਵਿਚ ਕਰਮਚਾਰੀਆਂ ਦੀਆਂ ਨਵੰਬਰ ਮਹੀਨੇ ਦੀਆਂ ਤਨਖਾਹਾਂ ਲਟਕਣੀਆਂ ਨਿਸ਼ਚਿਤ ਹਨ। ਉਨਾਂ ਕਿਹਾ ਕਿ ਇਸ ਤੋਂ ਵੀ ਮੰਦਭਾਗੀ ਗੱਲ ਇਹ ਹੈ ਕਿ ਬੋਰਡ ਪੈਨਸ਼ਨ ਫੰਡ ਅਤੇ ਮਿਆਦੀ ਜਮਾ ਪੂੰਜੀ ਪਹਿਲਾਂ ਤੋਂ ਹੀ ਵਰਤੋਂ ਵਿਚ ਲਿਆ ਚੁੱਕਿਆ ਹੈ।

ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਸਰਕਾਰ ਦੇ ਦੀਵਾਲੀਏਪਨ ਕਾਰਨ ਬੋਰਡ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਮੁਫਤ ਕਿਤਾਬਾਂ ਅਤੇ ਵਰਦੀਆਂ ਵੀ ਦੇਣ ਤੋਂ ਅਸਮਰਥ ਹੈ। ਉਨਾਂ ਕਿਹਾ ਕਿ ਕੈਪਟਨ ਸਰਕਾਰ ਦੀ ਅਣਗਹਿਲੀ ਕਾਰਨ ਸੂਬੇ ਵਿਚ ਸਿੱਖਿਆ ਵਿਵਸਥਾ ਪੂਰੀ ਤਰਾਂ ਫੇਲ ਹੋ ਚੁੱਕੀ ਹੈ। ਕੈਪਟਨ ਅਮਰਿੰਦਰ ਸਿੰਘ ਉੱਤੇ ਵਰਦਿਆਂ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਉਨਾਂ ਦੀ ਸੂਬੇ ਦੇ ਮਸਲਿਆਂ ਅਤੇ ਮੁਸ਼ਕਿਲਾਂ ਨਾਲ ਕੋਈ ਸਾਰੋਕਾਰ ਨਹੀਂ ਹੈ ਅਤੇ ਸੂਬੇ ਦੇ ਲੋਕ ਰੱਬ ਆਸਰੇ ਜੀਅ ਰਹੇ ਹਨ। ਉਨਾਂ ਕਿਹਾ ਕਿ ਕੈਪਟਨ ਆਪਣੇ ਮੰਤਰੀਆਂ ਅਤੇ ਸਲਾਹਕਾਰਾਂ ਦੀ ਫੌਜ ਉੱਤੇ ਫਾਲਤੂ ਖਰਚ ਬੰਦ ਕਰਕੇ ਸੂਬੇ ਦੇ ਲੋਕਾਂ ਦੀ ਸਾਰ ਲੈਣ।

ਸਰਕਾਰ ਦੁਆਰਾ ਮੰਤਰੀਆਂ ਲਈ ਨਵੀਆਂ ਗੱਡੀਆਂ ਅਤੇ ਕੋਠੀਆਂ ਦੇਣ ਦੇ ਫੈਸਲੇ ਦੀ ਨਿਖੇਧੀ ਕਰਦਿਆਂ ਉਨਾਂ ਕਿਹਾ ਕਿ ਸਰਕਾਰ ਫਾਲਤੂ ਖਰਚ ਕਰਨ ਦੀ ਥਾਂ ਲੋਕਾਂ ਦੀਆਂ ਮੁਢਲੀਆਂ ਲੋੜਾਂ ਦੀ ਪੂਰਤੀ ਕਰੇ। ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਸੂਬੇ ਦਾ ਹਰ ਵਰਗ ਸਰਕਾਰ ਤੋਂ ਦੁਖੀ ਹੈ ਅਤੇ ਹਰ ਰੋਜ਼ ਅਧਿਆਪਕ, ਆਂਗਣਵਾੜੀ ਵਰਕਰ ਅਤੇ ਹੋਰ ਕਰਮਚਾਰੀ ਧਰਨੇ ਲਗਾ ਰਹੇ ਹਨ। ਉਨਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰੇ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਹਰ ਵਰਗ ਲਈ ਸੰਘਰਸ਼ ਕਰੇਗੀ ਅਤੇ ਉਨਾਂ ਦੇ ਹੱਕਾਂ ਦੀ ਪ੍ਰਾਪਤੀ ਲਈ ਉਨਾਂ ਨਾਲ ਖੜੇਗੀ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM

Big Breaking : ਰਮਿੰਦਰ ਆਵਲਾ ਛੱਡਣਗੇ ਕਾਂਗਰਸ! ਵਿਜੇ ਸਾਂਪਲਾ ਵੀ ਛੱਡ ਸਕਦੇ ਨੇ ਭਾਜਪਾ?

18 Apr 2024 11:23 AM
Advertisement