
ਅੱਜ ਇਥੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਡੀਟੋਰੀਅਮ ਵਿਖੇ ਆਯੋਜਿਤ ਸਹੁੰ ਚੁੱਕ ਸਮਾਗਮ ਵਿਚ ਚੀਫ਼ ਜਸਟਿਸ...
ਚੰਡੀਗੜ੍ਹ (ਸਸਸ) : ਅੱਜ ਇਥੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਡੀਟੋਰੀਅਮ ਵਿਖੇ ਆਯੋਜਿਤ ਸਹੁੰ ਚੁੱਕ ਸਮਾਗਮ ਵਿਚ ਚੀਫ਼ ਜਸਟਿਸ ਕ੍ਰਿਸ਼ਨਾ ਮੁਰਾਰੀ ਨੇ ਦੋ ਨਵੇਂ ਜੱਜਾਂ ਨੂੰ ਸਹੁੰ ਚੁਕਾਈ। ਇਸ ਸਮਾਗਮ ਵਿਚ ਹਾਈ ਕੋਰਟ ਦੇ ਜੱਜ ਵਜੋਂ ਸ੍ਰੀਮਤੀ ਨਿਰਮਲਜੀਤ ਕੌਰ ਅਤੇ ਡਾ. ਰਵੀ ਰਾਜਨ ਵਲੋਂ ਸਹੁੰ ਚੁੱਕੀ ਗਈ।
Chief Justice Krishan Murari & Dr. Ravi Rajanਇਸ ਸਹੁੰ ਚੁੱਕ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਰੇ ਜੱਜ ਸਾਹਿਬਾਨ, ਰਜਿਸਟਰਾਰ, ਰਜਿਸਟਰੀ ਦੇ ਅਫਸਰ, ਸੀਨੀਅਰ ਐਡਵੋਕੇਟ ਤੇ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਸਾਰੇ ਮੈਂਬਰ ਹਾਜ਼ਰ ਸਨ।
Chief Justice Krishan Murari & Nirmaljit Kaur