
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਸਿਆਸੀ ਸਕੱਤਰ ਕਰਨਪਾਲ ਸਿੰਘ ਸੇਖੋਂ ਦੀ ਰਿਹਾਇਸ਼ 'ਤੇ ਜਾ ਕੇ...
ਚੰਡੀਗੜ੍ਹ (ਸਸਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਸਿਆਸੀ ਸਕੱਤਰ ਕਰਨਪਾਲ ਸਿੰਘ ਸੇਖੋਂ ਦੀ ਰਿਹਾਇਸ਼ 'ਤੇ ਜਾ ਕੇ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ। ਸ੍ਰੀ ਸੇਖੋਂ ਦੀ ਪਿਛਲੇ ਹਫ਼ਤੇ ਮਿਸਰ ਵਿਚ ਆਸਵਾਂ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ।
ਸ੍ਰੀ ਸੇਖੋਂ ਦੇ ਪੁੱਤਰ ਗੁਰਮਿਹਰ ਸਿੰਘ ਸੇਖੋਂ ਅਤੇ ਸਪੁੱਤਰੀ ਅਨੰਦਿਤਾ ਨਾਲ ਦੁੱਖ ਸਾਂਝਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।
Captain attends the cremation of his political secr. Late Karanpal Singh Sekhonਮੁੱਖ ਮੰਤਰੀ ਨੇ ਸ੍ਰੀ ਸੇਖੋਂ ਦੀ ਮੌਤ ਨੂੰ ਨਿੱਜੀ ਘਾਟਾ ਦੱਸਦਿਆਂ ਉਨ੍ਹਾਂ ਨਾਲ ਗੂੜੀ ਨੇੜਤਾ ਅਤੇ ਪਿਛਲੀਆਂ ਚਾਰ ਪੀੜ੍ਹੀਆਂ ਦੀ ਪਰਿਵਾਰਕ ਸਾਂਝ ਨੂੰ ਚੇਤੇ ਕੀਤਾ।
ਇਸ ਤੋਂ ਬਾਅਦ ਮਨੀਮਾਜਰਾ ਦੇ ਸਮਸ਼ਾਨਘਾਟ ਵਿਖੇ ਕਰਨਪਾਲ ਸੇਖੋਂ ਦਾ ਪੂਰੇ ਸਨਮਾਨ ਨਾਲ ਸਸਕਾਰ ਕੀਤਾ ਗਿਆ। ਕੈਪਟਨ ਅਮਰਿੰਦਰ ਸਿੰਘ ਸਮੇਤ ਸਿਵਲ ਤੇ ਫੌਜ ਦੀਆਂ ਵੱਖ-ਵੱਖ ਸ਼ਖਸੀਅਤਾਂ ਨੇ ਮ੍ਰਿਤਕ ਦੇਹ ਨੂੰ ਸਤਿਕਾਰ ਵਜੋਂ ਫੁੱਲਮਾਲਾਵਾਂ ਭੇਟ ਕੀਤੀਆਂ। ਉਨ੍ਹਾਂ ਦੇ ਪੁੱਤਰ ਗੁਰਮਿਹਰ ਸਿੰਘ ਸੇਖੋਂ ਨੇ ਚਿਖਾ ਨੂੰ ਅਗਨੀ ਦਿਖਾਈ।
Captain paying wreath on the body of Late Karanpal Singh Sekhonਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਮਨਪ੍ਰੀਤ ਸਿੰਘ ਬਾਦਲ, ਸੁਖਬਿੰਦਰ ਸਿੰਘ ਸਰਕਾਰੀਆ, ਵਿਜੇਇੰਦਰ ਸਿੰਗਲਾ, ਰਾਣਾ ਗੁਰਮੀਤ ਸਿੰਘ ਸੋਢੀ, ਸੁੰਦਰ ਸ਼ਾਮ ਅਰੋੜਾ, ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪਰਨੀਤ ਕੌਰ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਰਿਟਾਇਰਡ) ਟੀ.ਐਸ. ਸ਼ੇਰਗਿੱਲ,
Captain sharing grief with the bereaved family ਮੁੱਖ ਮੰਤਰੀ ਦੇ ਸਲਾਹਕਾਰ ਬੀ.ਆਈ.ਐਸ. ਚਾਹਲ ਤੋਂ ਇਲਾਵਾ ਵਿਧਾਇਕ, ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ, ਵਿਦਿਅਕ ਸ਼ਖਸੀਅਤਾਂ, ਕਾਨੂੰਨੀ ਖੇਤਰ ਦੀਆਂ ਹਸਤੀਆਂ ਅਤੇ ਸਾਕ-ਸਬੰਧੀ ਹਾਜ਼ਰ ਸਨ।