
ਭਾਰਤ-ਪਾਕਿ ਵਪਾਰ ਤੇ ਸ਼੍ਰੀ ਕਰਤਾਰਪੁਰ ਸਾਹਿਬ ਦਰਸ਼ਨ ਦੇ ਮੁੱਦੇ ਨੂੰ ਸੰਸਦ 'ਚ ਉਠਾਇਆ
ਅੰਮ੍ਰਿਤਸਰ (ਸੁਖਵਿੰਦਰਜੀਤ ਸਿੰਘ ਬਹੌੜੂ) : ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸਰਦ ਰੁੱਤ ਦੇ ਸ਼ੁਰੂ ਹੋਏ ਪਾਰਲੀਮੈਂਟ ਸ਼ੈਸ਼ਨ ਵਿੱਚ ਆਪਣੇ ਪਲੇਠੇ ਭਾਸ਼ਣ ਵਿਚ ਸੰਸਦ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਦੀ ਵਧਾਈ ਦਿੰਦਿਆਂ ਸ਼੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ ਤੇ ਮੰਗ ਕੀਤੀ ਕਿ ਪਿਛਲੇ ਸਮੇਂ ਵਿੱਚ ਅਟਾਰੀ ਸਰਹੱਦ ਰਾਹੀਂ ਬੰਦ ਪਏ ਭਾਰਤ-ਪਾਕਿਸਤਾਨ ਵਪਾਰ ਨੂੰ ਬਿਨ੍ਹਾਂ ਕਿਸੇ ਦੇਰੀ ਦੇ ਸ਼ੁਰੂ ਕੀਤਾ ਜਾਵੇ।
kartarpur Sahib
ਸੰਸਦ ਵਿਚ ਬੋਲਦਿਆਂ ਔਜਲਾ ਨੇ ਸ਼੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਖੁੱਲ੍ਹਣ ਤੇ ਕਿਹਾ ਕਿ ਰੋਜ਼ਾਨਾ ਅਰਦਾਸ ਵਿਚ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦਿਦਾਰੇ ਕਰਨ ਕਰਨ ਦੀ ਮੰਗ ਕਰਨ ਵਾਲੇ ਸਿੱਖਾਂ ਦੀ 72 ਸਾਲਾ ਲਟਕਦੀ ਮੰਗ ਨੂੰ ਬੂਰ ਪਿਆ ਹੈ ਤੇ ਸਿੱਖ ਬਿਨ੍ਹਾਂ ਵੀਜ਼ਾ ਦੇ ਅਪਣੇ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸ਼੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰ ਸਕਦੇ ਹਨ ਜਿਸ ਲਈ ਉਹ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖਾਨ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਵਿਸੇਸ਼ ਤੌਰ ਤੇ ਧੰਨਵਾਦ ਕਰਦੇ ਹਨ।
Captain
ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਸ਼੍ਰੀ ਕਰਤਾਰਪੁਰ ਸਾਹਿਬ ਲਈ ਪਾਸਪੋਰਟ ਦੀ ਸ਼ਰਤ ਨੂੰ ਖ਼ਤਮ ਕਰਨ ਲਈ ਕਦਮ ਉਠਾਏ ਤੇ ਦਰਸ਼ਨ ਦੀਦਾਰ ਕਰਨ ਲਈ 20 ਡਾਲਰ ਦੀ ਰੱਖੀ ਗਈ ਫ਼ੀਸ ਤੋਂ ਵੀ ਸਿੱਖ ਸੰਗਤਾਂ ਨੂੰ ਨਿਜਾਤ ਦਿਵਾਈ ਜਾਵੇ। ਔਜਲਾ ਨੇ ਸੰਸਦ ਵਿੱਚ ਮੰਗ ਕੀਤੀ ਕਿ ਪਿਛਲੇ ਸਮੇਂ ਵਿੱਚ ਹੋਏ ਪੁਲਵਾਮਾ ਹਮਲੇ ਤੋਂ ਬਾਅਦ ਬੰਦ ਪਏ ਭਾਰਤ-ਪਾਕਿਸਤਾਨ ਵਪਾਰ ਨੂੰ ਤੁਰਤ ਸ਼ੁਰੂ ਕੀਤਾ ਜਾਵੇ
Attari Wagah border
ਕਿਉਂਕਿ ਅਟਾਰੀ-ਵਾਹਗਾ ਸਰਹੱਦ ਰਾਹੀਂ ਹੁੰਦੇ ਸਲਾਨਾ 1500 ਕਰੋੜ ਰੁਪਏ ਦੇ ਵਪਾਰ ਦੇ ਬੰਦ ਹੋਣ ਕਾਰਨ 5 ਹਜਾਰ ਲੋਕ ਸਿੱਧੇ ਤੌਰ ਤੇ ਅਤੇ 10 ਹਜ਼ਾਰ ਲੋਕ ਅਸਿੱਧੇ ਤੌਰ 'ਤੇ ਬੇਰੁਜ਼ਗਾਰ ਹੋਏ ਹਨ। ਅਟਾਰੀ ਸਰਹੱਦ ਰਾਹੀਂ ਹੁੰਦੇ ਭਾਰਤ-ਪਾਕਿਸਤਾਨ ਵਪਾਰ ਦੇ ਬੰਦ ਹੋਣ ਕਾਰਨ ਹਜ਼ਾਰਾਂ ਪਰਵਾਰਾਂ ਦੇ ਚੁੱਲਿਆਂ 'ਚ ਬਲਦੀ ਅੱਗ ਮੱਧਮ ਪੈ ਗਈ ਹੈ ਅਤੇ ਉਨ੍ਹਾਂ ਲੋਕਾਂ ਲਈ ਅਪਣੇ ਪਰਵਾਰ ਦੀ ਪਾਲਣਾ ਕਰਨਾ ਮੁਸ਼ਕਲ ਹੋਇਆ ਹੈ।