ਮਾਸਕ ਨਾ ਪਹਿਨਣ 'ਤੇ ਹੁਣ ਲਗੇਗਾ 2 ਹਜ਼ਾਰ ਜੁਰਮਾਨਾ: ਦਿੱਲੀ ਸਰਕਾਰ
Published : Nov 20, 2020, 12:34 am IST
Updated : Nov 20, 2020, 12:34 am IST
SHARE ARTICLE
image
image

ਮਾਸਕ ਨਾ ਪਹਿਨਣ 'ਤੇ ਹੁਣ ਲਗੇਗਾ 2 ਹਜ਼ਾਰ ਜੁਰਮਾਨਾ: ਦਿੱਲੀ ਸਰਕਾਰ

ਨਵੀਂ ਦਿੱਲੀ, 19 ਨਵੰਬਰ: ਦਿੱਲੀ 'ਚ ਕੋਰੋਨਾ ਵਾਇਰਸ ਲਾਗ ਦੇ ਵਿਗੜਦੇ ਹਾਲਾਤ 'ਤੇ ਚਰਚਾ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਰੇ ਦਲਾਂ ਦੀ ਮੀਟਿੰਗ ਬੁਲਾਈ। ਕੇਜਰੀਵਾਲ ਨੇ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ਕੀਤੀ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿਚ ਹੁਣ ਮਾਸਕ ਨਾ ਪਹਿਨਣ 'ਤੇ 2 ਹਜ਼ਾਰ ਰੁਪਏ ਦਾ ਜੁਰਮਾਨਾ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ 500 ਰੁਪਏ ਦਾ ਜੁਰਮਾਨਾ ਲਗਦਾ ਸੀ ਪਰ ਕਈ ਲੋਕ ਅਜੇ ਵੀ ਮਾਸਕ ਨਹੀਂ ਪਹਿਨ ਰਹੇ ਹਨ। ਇਸ ਕਾਰਨ ਅਸੀਂ ਜੁਰਮਾਨੇ ਨੂੰ ਵਧਾ ਕੇ 2 ਹਜ਼ਾਰ ਰੁਪਏ ਕਰ ਰਹੇ ਹਾਂ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਾਸੀ ਸ਼ਾਇਦ ਭੁੱਲ ਗਏ ਹਨ ਕਿ ਜਦੋਂ ਦਵਾਈ ਨਹੀਂ, ਉਦੋਂ ਤਕ ਢਿੱਲ ਨਹੀਂ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸਾਰੇ ਦਲਾਂ ਦੀ ਬੈਠਕ 'ਚ ਦਲਾਂ ਤੋਂ ਸਹਿਯੋਗ ਮੰਗਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਰਾਜਨੀਤੀ ਦਾ ਨਹੀਂ ਸਗੋਂ ਸੇਵਾ ਕਰਨ ਦਾ ਹੈ। ਸਾਰੇ ਦਲਾਂ ਨੂੰ ਮੇਰੀ ਬੇਨਤੀ ਹੈ ਕਿ ਉਹ ਅਪਣੇ ਵਰਕਰਾਂ ਤੋਂ ਸਾਰੀਆਂ ਜਨਤਕ ਥਾਵਾਂ 'ਤੇ ਮਾਸਕ ਵੰਡਾਉਣ। ਜਨਤਕ ਥਾਵਾਂ 'ਤੇ ਛੱਠ ਪੂਜਾ ਦੇ ਆਯੋਜਨ 'ਤੇ ਕੇਜਰੀਵਾਲ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਹਰ ਕੋਈ ਛੱਠ ਪੂਜਾ ਧੂਮ-ਧਾਮ ਨਾਲ ਮਨਾਵੇ ਪਰ ਖਿਆਲ ਰੱਖੋ। ਇਕ ਕੋਰੋਨਾ ਪੀੜਤ ਨਾਲ ਕਈ ਲੋਕ ਕੋਰੋਨਾ ਪਾਜ਼ੇਟਿਵ ਹੋ ਸਕਦੇ ਹਨ। ਮੇਰੀ ਬੇਨਤੀ ਹੈ ਕਿ ਇਸ ਵਾਰ ਸਾਰੇ ਲੋਕ ਅਪਣੇ-ਅਪਣੇ ਘਰਾਂ 'ਚ ਹੀ ਛੱਠ ਪੂਜਾ ਮਨਾਉਣ। (ਏਜੰਸੀ)

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement