
ਸਹਾਇਕ ਥਾਣੇਦਾਰ ਨੇਤਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲੈਣ ਮਗਰੋਂ ਨਹਿਰ 'ਚ ਰੁੜ੍ਹੇ ਨੌਜਵਾਨਾਂ ਦੀ ਭਾਲ ਸ਼ੁਰੂ ਕਰਵਾ ਦਿੱਤੀ ਹੈ।
ਫ਼ਤਹਿਗੜ੍ਹ ਸਾਹਿਬ: ਥਾਣਾ ਫ਼ਤਹਿਗੜ੍ਹ ਸਾਹਿਬ ਦੇ ਅਧੀਨ ਪੈਂਦੇ ਪਿੰਡ ਜੰਡਾਲੀ ਨੇੜਿਓਂ ਲੰਘਦੀ ਭਾਖੜਾ ਨਹਿਰ 'ਚ ਅੱਜ ਇਕ ਨੌਜਵਾਨ ਨੇ ਛਾਲ ਮਾਰ ਦਿੱਤੀ ਅਤੇ ਉਸ ਨੂੰ ਬਚਾਉਣ ਵਾਸਤੇ ਉਸ ਦੇ ਚਚੇਰੇ ਭਰਾ ਨੇ ਵੀ ਨਹਿਰ 'ਚ ਛਾਲ ਮਾਰ ਦਿੱਤੀ। ਦੋਵੇਂ ਨੌਜਵਾਨ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹ ਗਏ। ਘਟਨਾ ਦੇ ਤਰੰਤ ਬਆਦ ਗੋਤਾਖੋਰ ਵੀ ਪਹੁੰਚ ਗਏ, ਗੋਤਾਖੋਰ ਦੋਵਾਂ ਨੌਜਵਾਨਾਂ ਦੀ ਭਾਲ ਕਰ ਰਹੇ ਹਨ।
accident
ਇਸ ਸਬੰਧੀ ਸੂਚਨਾ ਮਿਲਣ ਮਗਰੋਂ ਡੀ. ਐਸ. ਪੀ. ਮਨਜੀਤ ਸਿੰਘ,ਐਸ.ਐਚ.ਓ. ਰਜਨੀਸ਼ ਸੂਦ,ਸਹਾਇਕ ਥਾਣੇਦਾਰ ਨੇਤਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲੈਣ ਮਗਰੋਂ ਨਹਿਰ 'ਚ ਰੁੜ੍ਹੇ ਨੌਜਵਾਨਾਂ ਦੀ ਭਾਲ ਸ਼ੁਰੂ ਕਰਵਾ ਦਿੱਤੀ ਹੈ। ਨਹਿਰ 'ਚ ਡੁੱਬਣ ਵਾਲੇ ਦੋਵੇਂ ਨੌਜਵਾਨ ਮੰਡੀ ਗੋਬਿੰਦਗੜ੍ਹ ਦੇ ਪਿੰਡ ਨਸਰਾਲੀ ਦੇ ਦੱਸੇ ਜਾਂਦੇ ਹਨ।