ਨਾਬਾਰਡ ਵੱਲੋਂ ਪੀ.ਐਸ.ਸੀ.ਏ.ਡੀ.ਬੀ. ਲਈ 750 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮਨਜ਼ੂਰ
Published : Nov 20, 2020, 6:49 pm IST
Updated : Nov 20, 2020, 6:49 pm IST
SHARE ARTICLE
Sukhjinder Singh Randha
Sukhjinder Singh Randha

ਸਹਿਕਾਰਤਾ ਮੰਤਰੀ ਰੰਧਾਵਾ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ

ਚੰਡੀਗੜ੍ਹ: ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਨਾਬਾਰਡ ਵੱਲੋਂ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਐਸ.ਸੀ.ਏ.ਡੀ.ਬੀ.) ਨੂੰ 750 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

Sukhjinder Singh RandhawaSukhjinder Singh Randhawa

ਨਾਬਾਰਡ ਦੇ ਚੇਅਰਮੈਨ ਜੀ.ਆਰ ਚਿੰਤਾਲਾ ਦਾ ਧੰਨਵਾਦ ਕਰਦਿਆਂ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਪੈਸ਼ਲ ਲਿਕੁਈਟਿਡੀ ਫੰਡ (ਐਸ.ਐਲ.ਐਫ) ਤਹਿਤ ਪ੍ਰਾਪਤ 750 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੀ ਵਰਤੋਂ ਮੌਜੂਦਾ ਉਚ ਖਰਚ ਵਾਲੀਆਂ ਦੇਣਦਾਰੀਆਂ ਦੀ ਮੁੜ ਅਦਾਇਗੀ ਅਤੇ ਨਵੇਂ ਕਰਜ਼ਿਆਂ ਲਈ ਕੀਤੀ ਜਾਵੇਗੀ।

Sukhjinder Singh RandhawaSukhjinder Singh Randhawa

ਨਾਬਾਰਡ ਵੱਲੋਂ ਮਨਜ਼ੂਰ ਵਿੱਤੀ ਸਹਾਇਤਾ ਸੂਬੇ ਦੀਆਂ ਸਹਿਕਾਰੀ ਸੰਸਥਾਵਾਂ, ਜੋ ਇਸ ਸਮੇਂ ਕੋਵਿਡ-19 ਮਹਾਂਮਾਰੀ ਦੇ ਦੌਰਾਨ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀਆਂ ਹਨ, ਦੇ ਮਜ਼ਬੂਤੀਕਰਨ ਵਿਚ ਸਹਾਇਕ ਸਿੱਧ ਹੋਵੇਗੀ।

Sukhjinder Singh RandhawaSukhjinder Singh Randhawa

ਸ. ਰੰਧਾਵਾ ਨੇ ਨਾਬਾਰਡ ਦੇ ਚੇਅਰਮੈਨ ਨੂੰ ਸਹਿਕਾਰਤਾ ਵਿਭਾਗ ਅਤੇ ਨਾਬਾਰਡ ਦੇ ਕੰਮਕਾਜ ਵਿਚ ਹੋਰ ਕੁਸ਼ਲਤਾ ਲਿਆਉਣ ਹਿੱਤ ਆਪਸੀ ਤਾਲਮੇਲ ਬਣਾਉਣ ਦੇ ਹੋਰ ਤਰੀਕਿਆਂ ਅਤੇ ਸਾਧਨਾਂ ਦੀ ਪੜਚੋਲ ਵਾਸਤੇ ਪੰਜਾਬ ਆਉਣ ਦਾ ਸੱਦਾ ਵੀ ਦਿੱਤਾ।

ਸਹਿਕਾਰਤਾ ਮੰਤਰੀ ਨੇ ਅੱਗੇ ਦੱਸਿਆ ਕਿ 750 ਕਰੋੜ ਰੁਪਏ ਦੀ ਕੁੱਲ ਵਿੱਤੀ ਸਹਾਇਤਾ ਵਿਚੋਂ 400 ਕਰੋੜ ਰੁਪਏ ਪੀ.ਐਸ.ਸੀ.ਏ.ਡੀ.ਬੀ. ਦੀਆਂ ਮੌਜੂਦਾ ਉਚ ਖਰਚ ਵਾਲੀਆਂ ਦੇਣਦਾਰੀਆਂ ਦੀ ਮੁੜ ਅਦਾਇਗੀ ਲਈ ਅਤੇ 350 ਕਰੋੜ ਰੁਪਏ ਨਵੇਂ ਕਰਜ਼ਿਆਂ ਲਈ ਵਰਤੇ ਜਾਣਗੇ।

ਜ਼ਿਕਰਯੋਗ ਹੈ ਕਿ ਨਾਬਾਰਡ ਵੱਲੋਂ ਇਹ ਰਾਸ਼ੀ 11 ਨਵੰਬਰ ਨੂੰ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਸਹਿਕਾਰਤਾ ਵਿਭਾਗ ਦੇ ਵਫਦ ਵੱਲੋਂ ਚੇਅਰਮੈਨ ਜੀ.ਆਰ.ਚਿੰਤਾਲਾ ਨਾਲ ਕੀਤੀ ਮੀਟਿੰਗ ਦੌਰਾਨ ਹੋਈ ਵਿਚਾਰ ਵਟਾਂਦਰਾ ਉਪਰੰਤ ਜਾਰੀ ਕੀਤੀ ਗਈ। ਵਫਦ ਵਿੱਚ ਰਜਿਸਟਰਾਰ ਸਹਿਕਾਰੀ ਸਭਾਵਾਂ ਵਿਕਾਸ ਗਰਗ ਅਤੇ ਪੀ.ਐਸ.ਸੀ.ਏ.ਡੀ.ਬੀ. ਦੇ ਐਮ.ਡੀ. ਚਰਨਦੇਵ ਸਿੰਘ ਮਾਨ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'Panth's party was displaced by the Badals, now it has become a party of Mian-Biv'

27 May 2024 3:42 PM

ਅਕਾਲੀਆਂ ਨੂੰ ਵੋਟ ਪਾਉਣ ਦਾ ਕੋਈ ਫ਼ਾਇਦਾ ਨਹੀਂ, ਪੰਜਾਬ ਦਾ ਭਲਾ ਸਿਰਫ਼ ਭਾਜਪਾ ਕਰ ਸਕਦੀ : Arvind Khanna

27 May 2024 3:19 PM

MLA Baljinder Kaur ਦਾ ਸੱਭ ਤੋਂ ਵੱਡਾ ਦਾਅਵਾ - 'Arvind Kejriwal ਜ਼ਰੂਰ ਬਣਨਗੇ ਦੇਸ਼ ਦੇ ਪ੍ਰਧਾਨ ਮੰਤਰੀ'

27 May 2024 3:04 PM

ਮਨੁੱਖੀ ਅਧਿਕਾਰ ਕਾਰਕੁੰਨ ਪ੍ਰਭਲੋਚ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ ਸਣੇ ਜੈ ਸ਼ਬਦ ਦਾ ਸਮਝਾਇਆ ਮਤਲਬ

27 May 2024 2:57 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM
Advertisement