ਬੇਅਦਬੀ ਮਾਮਲੇ ’ਚ ਸ਼ਾਮਲ ਡੇਰਾ ਪ੍ਰੇਮੀ ਦੇ ਪਿਤਾ ਦਾ ਗੋਲੀ ਮਾਰ ਕੇ ਕਤਲ
Published : Nov 20, 2020, 10:41 pm IST
Updated : Nov 20, 2020, 10:41 pm IST
SHARE ARTICLE
picture
picture

ਡੇਰਾ ਪ੍ਰੇਮੀ ਜਤਿੰਦਰਬੀਰ ਸਿੰਘ ਉਰਫ ਜਿੰਮੀ ਭਗਤਾ ਭਾਈ ’ਤੇ ਦੋਸ਼ ਲੱਗੇ ਸਨ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ ’ਚ ਉਹ ਸਿੱਧੇ ਤੌਰ ’ਤੇ ਸ਼ਾਮਲ ਸਨ।

ਬਠਿੰਡਾ ਦਿਹਾਤੀ: ਲੁਭਾਸ਼ ਸਿੰਗਲਾ/ਗੁਰਪ੍ਰੀਤ ਸਿੰਘ) : ਅੱਜ ਇਥੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਬੇਅਦਬੀ ਮਾਮਲਿਆਂ ਦੇ ਮੁਲਜ਼ਮ ਦੇ ਪਿਤਾ ਡੇਰਾ ਪ੍ਰੇਮੀ ਨੂੰ ਗੋਲੀ ਮਾਰ ਕੇ ਕਤਲ ਕਰ ਦਿਤਾ। ਜਾਣਕਾਰੀ ਮੁਤਾਬਕ ਡੇਰਾ ਪ੍ਰੇਮੀ ਜਤਿੰਦਰਬੀਰ ਸਿੰਘ ਉਰਫ ਜਿੰਮੀ ਭਗਤਾ ਭਾਈ ’ਤੇ ਦੋਸ਼ ਲੱਗੇ ਸਨ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ ’ਚ ਉਹ ਸਿੱਧੇ ਤੌਰ ’ਤੇ ਸ਼ਾਮਲ ਸਨ।

photophoto ਇਹ ਮਾਮਲਾ ਹੁਣ ਅਦਾਲਤ ’ਚ ਵਿਚਾਰ ਅਧੀਨ ਹੈ। ਅੱਜ ਜਤਿੰਦਰ ਅਰੋੜਾ ਦੇ ਪਿਤਾ ਮਨੋਹਰ ਲਾਲ ਅਰੋੜਾ ਭਗਤਾ ਭਾਈ ਵਿਖੇ ਅਪਣੀ ਦੁਕਾਨ ’ਤੇ ਮੌਜੂਦ ਸਨ। ਇਸੇ ਦੌਰਾਨ ਦੋ ਮੋਟਰਸਾਈਕਲ ਸਵਾਰ ਨੌਜਵਾਨ ਉਥੇ ਆਏ ਤੇ ਉਕਤ ਨੂੰ ਗੋਲੀ ਮਾਰ ਕੇ ਫ਼ਰਾਰ ਹੋ ਗਏ। ਘਟਨਾ ਦੇ ਤੁਰਤ ਬਾਅਦ ਥਾਣਾ ਦਿਆਲਪੁਰਾ ਪੁਲਿਸ ਮੌਕੇ ’ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿਤੀ ਗਈ। ਦੂਜੇ ਪਾਸੇ ਮਨੋਹਰ ਲਾਲ ਨੂੰ ਗੰਭੀਰ ਹਾਲਤ ’ਚ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। photophoto

  ਜਾਣਕਾਰੀ ਅਨੁਸਾਰ ਡੇਰਾ ਪ੍ਰੇਮੀ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਕੇਸ ’ਚ ਮੁਲਜ਼ਮ ਜਿੰਮੀ ਭਗਤਾ ਭਾਈਕਾ ਬੱਸ ਸਟੈਂਡ ਨੇੜੇ ਮਨੀ ਚੇਂਜਰ ਦੀ ਦੁਕਾਨ ਕਰਦਾ ਸੀ। ਦੋ ਅਣਪਛਾਤੇ ਵਿਅਕਤੀ ਆਏ ਤੇ ਉਨ੍ਹਾਂ ਦੁਕਾਨ ’ਚ ਬੈਠੇ ਜਿੰਮੀ ਦੇ ਪਿਤਾ ਮਨੋਹਰ ਲਾਲ ’ਤੇ ਗੋਲੀਆਂ ਚਲਾਈਆਂ। ਪੁਲਿਸ ਨੇ ਮੌਕੇ ’ਤੇ ਪੁੱਜ ਕੇ ਜਾਂਚ ਆਰੰਭ ਦਿਤੀ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਬੀਤੇ ਸਮੇਂ ਵਿਚ ਜਿੰਮੀ ਨੂੰ ਦਿੱਲੀ ਹਵਾਈ ਅੱਡੇ ਤੋਂ ਗਿ੍ਰਫ਼ਤਾਰ ਕੀਤਾ ਸੀ। ਜਿੰਮੀ ਅੱਜ ਕੱਲ ਜ਼ਮਾਨਤ ’ਤੇ ਬਾਹਰ ਸੀ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM
Advertisement