ਕਤਲ ਕੇਸ ਵਿੱਚ ਮੁਲਜ਼ਮ ਦੀ ਗ੍ਰਿਫਤਾਰੀ ਨਾ ਹੋਣ 'ਤੇ ਪਰਿਵਾਰਕ ਮੈਂਬਰਾਂ ਨੇ ਕੀਤਾ ਰੋਸ ਪ੍ਰਦਰਸਨ
Published : Nov 20, 2020, 3:46 pm IST
Updated : Nov 20, 2020, 3:49 pm IST
SHARE ARTICLE
protest
protest

ਜਲੰਧਰ ਦੇ ਪ੍ਰਤਾਪ ਬਾਗ ਇਲਾਕੇ ਵਿਚ ਬੀਤੇ ਕੱਲ੍ਹ ਹੋਏ ਕਤਲ ਦੇ ਮਾਮਲੇ ਵਿਚ ਪੀੜਤ ਪਰਿਵਾਰ ਵਲੋਂ ਪੁਲਿਸ 'ਤੇ ਢਿੱਲੀ ਕਾਰਵਾਈ ਦੇ ਦੋਸ਼ ਲਗਾਏ ਹਨ

ਜਲੰਧਰ: ਜਲੰਧਰ ਦੇ ਪ੍ਰਤਾਪ ਬਾਗ ਇਲਾਕੇ ਵਿਚ ਬੀਤੇ ਕੱਲ੍ਹ ਹੋਏ ਕਤਲ ਦੇ ਮਾਮਲੇ ਵਿਚ ਪੀੜਤ ਪਰਿਵਾਰ ਵਲੋਂ ਪੁਲਿਸ 'ਤੇ ਢਿੱਲੀ ਕਾਰਵਾਈ ਦੇ ਦੋਸ਼ ਲਗਾਏ ਹਨ। ਜਿਸ ਦੇ ਚੱਲਦਿਆਂ ਮ੍ਰਿਤਕ ਦੇ ਰਿਸ਼ਤੇਦਾਰਾਂ ਵਲੋਂ ਫਗਵਾੜਾ ਗੇਟ ਵਿਖੇ ਲਾਸ਼ ਨੂੰ ਰੱਖ ਕੇ ਧਰਨਾ ਲੱਗਾ ਦਿੱਤਾ। ਰਿਸ਼ਤੇਦਾਰ ਦੋਸ਼ੀਆਂ ਦੀ ਜਲਦ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਕੱਲ੍ਹ ਵੀਰਵਾਰ ਸਵੇਰੇ ਪ੍ਰਤਾਪ ਬਾਗ ਨੇੜੇ ਨਾਨ ਦੀ ਰੇਹੜੀ ਲਾਉਣ ਵਾਲੇ ਜੋਗਿੰਦਰ ਦਾ ਕੁਝ ਵਿਅਕਤੀਆਂ ਨੇ ਕਤਲ ਕਰ ਦਿੱਤਾ ਸੀ। ਪੁਲਿਸ ਨੇ ਦੋਸ਼ੀਆਂ 24 ਘੰਟਿਆਂ ਵਿਚ ਗ੍ਰਿਫਤਾਰ ਕਰਨ ਦਾ ਪਰਿਵਾਰ ਨੂੰ ਭਰੋਸਾ ਦਿੱਤਾ ਸੀ।

photopic

ਸ਼ੁੱਕਰਵਾਰ ਤੱਕ ਕਤਲ ਕੇਸ ਵਿੱਚ ਮੁਲਜ਼ਮ ਦੀ ਗ੍ਰਿਫਤਾਰੀ ਨਾ ਹੋਣ ਤੋਂ ਬਾਅਦ ਗੁੱਸੇ ਵਿਚ ਆਏ ਪਰਿਵਾਰਕ ਮੈਂਬਰਾਂ ਨੇ ਫਗਵਾੜਾ ਗੇਟ ਵਿਖੇ ਰੋਡ 'ਤੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਫਗਵਾੜਾ ਗੇਟ ਮਾਰਕੀਟ ਦੇ ਸਾਰੇ ਦੁਕਾਨਦਾਰ ਅਤੇ ਭਾਜਪਾ ਆਗੂ ਅਮਰਜੀਤ ਸਿੰਘ ਅਮਰੀ ਉਨ੍ਹਾਂ ਦੇ ਸਮਰਥਨ ਵਿਚ ਆਏ।ਜੋਗਿੰਦਰ ਦੇ ਬੇਟੇ ਹਰਜੋਤ ਨੇ ਦੋਸ਼ ਲਾਇਆ ਕਿ ਕਤਲ ਦੇ 24 ਘੰਟਿਆਂ ਬਾਅਦ ਵੀ ਦੋਸ਼ੀ ਅਜੇ ਵੀ ਪੁਲਿਸ ਤੋਂ ਦੂਰ ਹਨ। ਉਨ੍ਹਾਂ ਕਿਹਾ ਕਿ ਪੁਲਿਸ ਜਾਣ ਬੁੱਝ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement