ਜਬਰ ਜਨਾਹ ਦਾ ਸ਼ਿਕਾਰ ਹੋਈ ਗੁਰਦੁਆਰਾ ਸਾਹਿਬ ਮੱਥਾ ਟੇਕਣ ਆਈ ਲੜਕੀ
Published : Nov 20, 2020, 2:32 pm IST
Updated : Nov 20, 2020, 4:01 pm IST
SHARE ARTICLE
Police
Police

ਅੰਮ੍ਰਿਤਸਰ ਤੋਂ ਸਾਹਮਣੇ ਆਇਆ ਮਾਮਲਾ

ਅੰਮ੍ਰਿਤਸਰ: ਫਾਜ਼ਿਲਕਾ ਦੀ ਇਕ ਲੜਕੀ ਨਾਲ ਸਮੂਹਿਕ ਬਲਾਤਕਾਰ ਹੋਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਲੜਕੀ ਗੁਰਦੁਆਰਾ ਸਾਹਿਬ ਮੱਥਾ ਟੇਕਣ ਆਈ ਸੀ, ਇਸ ਦੌਰਾਨ 6 ਨੌਜਵਾਨਾਂ ਨੇ ਲੜਕੀ ਨਾਲ ਸਮੂਹਿਕ ਬਲਾਤਕਾਰ ਕੀਤਾ। 

GirlGirl

ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐਸਡੀਸੀਪੀ ਨੇ ਦੱਸਿਆ ਕਿ ਪੀੜਤ ਲੜਕੀ ਦੇ ਪੈਸੇ ਗੁੰਮ ਹੋ ਗਏ ਸਨ। ਇਸ ਦੌਰਾਨ ਕਾਰ ਸਵਾਰ ਨੌਜਵਾਨਾਂ ਨੇ ਉਸ ਨੂੰ ਪੈਸੇ ਦੇਣ ਲਈ ਕਿਹਾ। ਨੌਜਵਾਨ ਲੜਕੀ ਨੂੰ ਕਾਰ 'ਚ ਬਿਠਾ ਕੇ ਅਣਪਛਾਤੀ ਥਾਂ 'ਤੇ ਲੈ ਗਏ।

Rape Case Rape Case

ਉਹਨਾਂ ਨੇ ਅਪਣੇ ਦੋਸਤਾਂ ਨਾਲ ਮਿਲ ਕੇ ਲੜਕੀ ਨਾਲ ਸਮੂਹਿਕ ਬਲਾਤਕਾਰ ਕੀਤਾ। ਇਸ ਉਪਰੰਤ ਉਹ ਲੜਕੀ ਨੂੰ ਅੰਮ੍ਰਿਤਸਰ ਛੱਡ ਕੇ ਫਰਾਰ ਹੋ ਗਏ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਸਬੰਧੀ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਬਾਕੀਆਂ ਦੀ ਤਲਾਸ਼ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement