ਕਿਸਾਨ ਜਥੇਬੰਦੀਆਂ ਦਾ ਦਾਅਵਾ: ਇਤਿਹਾਸਕ ਹੋਵੇਗਾ ਕਿਸਾਨ ਜਥੇਬੰਦੀਆਂ ਦਾ ਸਾਂਝਾ ਦਿੱਲੀ ਮੋਰਚਾ
Published : Nov 20, 2020, 7:11 pm IST
Updated : Nov 20, 2020, 7:11 pm IST
SHARE ARTICLE
kisan Union
kisan Union

ਕਿਹਾ, ਖੇਤੀ-ਕਾਨੂੰਨਾਂ ਅਤੇ ਬਿਜਲੀ ਸੋਧ ਬਿਲ-2020 ਦੀ ਵਾਪਸੀ ਤਕ ਜਾਰੀ ਰਹੇਗਾ ਸੰਘਰਸ਼

ਬਰਨਾਲਾ: ਖੇਤੀ ਕਾਨੂੰਨਾਂ ਖਿਲਾਫ ਜਾਰੀ ਕਿਸਾਨੀ ਸੰਘਰਸ਼ ਦਾ ਘੇਰਾ ਦਿਨੋ-ਦਿਨ ਵਿਸ਼ਾਲ ਹੁੰਦਾ ਜਾ ਰਿਹਾ ਹੈ। ਬੀਤੇ ਦਿਨ ਚੰਡੀਗੜ੍ਹ ਵਿਖੇ ਹੋਈ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਦੌਰਾਨ 500 ਦੇ ਕਰੀਬ ਜਥੇਬੰਦੀਆਂ ਨੇ ਦਿੱਲੀ ਘੇਰਨ ਦਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੀ ਸੂਬਾ-ਪੱਧਰੀ ਮੀਟਿੰਗ ਦੌਰਾਨ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਨੇ ਕਿਹਾ ਕਿ 500 ਕਿਸਾਨ-ਜਥੇਬੰਦੀਆਂ ਦਾ ਸਾਂਝਾ ਦਿੱਲੀ-ਮੋਰਚਾ ਇਤਿਹਾਸਕ ਹੋਵੇਗਾ। ਉਨ੍ਹਾਂ ਕਿਹਾ ਇਹ ਮੋਰਚਾ ਮੋਦੀ-ਸਰਕਾਰ ਨੂੰ 3 ਖੇਤੀ-ਕਾਨੂੰਨਾਂ ਅਤੇ ਬਿਜਲੀ ਸੋਧ ਬਿਲ-2020 ਵਾਪਿਸ ਲੈਣ ਲਈ ਮਜ਼ਬੂਰ ਕਰ ਦੇਵੇਗਾ।

Kisan UnionsKisan Unions

ਉਨ੍ਹਾਂ ਦੱਸਿਆ ਕਿ ਇਸ ਮੋਰਚੇ 'ਚ ਪੰਜਾਬ ਦੀਆਂ ਕਿਸਾਨ-ਜਥੇਬੰਦੀਆਂ ਅਹਿਮ ਭੂਮਿਕਾ ਨਿਭਾਉਣਗੀਆਂ। ਬੁਰਜ਼ਗਿੱਲ ਨੇ ਕਿਹਾ ਕਿ ਪੰਜਾਬ ਭਰ 'ਚ 30-ਕਿਸਾਨ ਜਥੇਬੰਦੀਆਂ ਵੱਲੋਂ ਟੋਲ-ਪਲਾਜ਼ਿਆਂ, ਰੇਲਵੇ-ਸਟੇਸ਼ਨਾਂ, ਪਾਰਕਾਂ, ਅੰਬਾਨੀ ਦੇ ਰਿਲਾਇੰਸ-ਪੰਪਾਂ ਅਤੇ ਬੀਜੇਪੀ ਲੀਡਰਾਂ ਦੇ ਘਰਾਂ ਅੱਗੇ ਪੱਕੇ-ਮੋਰਚੇ ਜੋਸ਼-ਖ਼ਰੋਸ਼ ਨਾਲ ਜਾਰੀ ਹਨ ਅਤੇ ਲੋਕ ਦਿੱਲੀ ਜਾਣ ਲਈ ਉਤਾਵਲੇ ਹਨ। ਜਥੇਬੰਦੀਆਂ ਦਿੱਲੀ ਦੇ ਨਾਲ-ਨਾਲ ਪੰਜਾਬ ਦੇ ਮੋਰਚਿਆਂ ਨੂੰ ਵੀ ਜਾਰੀ ਰੱਖਣਗੀਆਂ।

Kisan UnionKisan Union

ਮੀਟਿੰਗ ਦੌਰਾਨ ਜਨਰਲ-ਸਕੱਤਰ ਜਗਮੋਹਨ ਸਿੰਘ ਨੇ ਕਿਹਾ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਮੰਗ ਕਰ ਰਹੇ ਹਨ ਕਿ ਖੇਤੀ-ਵਿਰੋਧੀ ਕਾਨੂੰਨ ਵਾਪਿਸ ਲਏ ਜਾਣ, ਪਰ ਮੋਦੀ-ਸਰਕਾਰ ਤਾਨਾਸ਼ਾਹੀ ਰਵੱਈਆ ਅਪਣਾਉਂਦਿਆਂ ਕਿਸਾਨਾਂ 'ਤੇ ਇਹ ਕਾਲ਼ੇ-ਕਾਨੂੰਨ ਮੜ੍ਹ ਰਹੀ ਹੈ। ਉਨ੍ਹਾਂ ਕਿਹਾ ਦੇਸ਼-ਭਰ ਦੀਆਂ 500 ਕਿਸਾਨ-ਜਥੇਬੰਦੀਆਂ ਨੇ ਇਹ ਦਰਸਾ ਦਿੱਤਾ ਹੈ ਕਿ ਕਿਸਾਨ ਕਿਸੇ ਵੀ ਕੀਮਤ 'ਤੇ ਇਹਨਾਂ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਗੇ।

Kisan Union ProtestKisan Union Protest

ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਸਾਂਝੇ-ਕਿਸਾਨ ਮੋਰਚੇ ਦੀ ਅਗਵਾਈ 'ਚ ਪੰਜਾਬ ਦੀਆਂ 30-ਕਿਸਾਨ-ਜਥੇਬੰਦੀਆਂ ਦੇ ਵੱਡੇ-ਕਾਫ਼ਲਿਆਂ ਨਾਲ ਖਨੌਰੀ ਰਸਤਿਓਂ ਦਿੱਲੀ ਵੱਲ ਕੂਚ ਕਰੇਗਾ। ਕਾਫ਼ਲਿਆਂ 'ਚ ਨੌਜਵਾਨਾਂ ਅਤੇ ਔਰਤਾਂ ਦੀ ਵੀ ਭਰਵੀਂ ਸ਼ਮੂਲੀਅਤ ਹੋਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement