ਪ੍ਰਚਾਰ ਕਰਨ ਤੋਂ ਗ਼ੈਰ-ਭਾਜਪਾ ਉਮੀਦਵਾਰਾਂ ਨੂੰ ਰੋਕਿਆ ਜਾ ਰਿਹੈ : ਉਮਰ, ਮਹਿਬੂਬਾ
Published : Nov 20, 2020, 6:39 am IST
Updated : Nov 20, 2020, 6:39 am IST
SHARE ARTICLE
image
image

ਪ੍ਰਚਾਰ ਕਰਨ ਤੋਂ ਗ਼ੈਰ-ਭਾਜਪਾ ਉਮੀਦਵਾਰਾਂ ਨੂੰ ਰੋਕਿਆ ਜਾ ਰਿਹੈ : ਉਮਰ, ਮਹਿਬੂਬਾ

ਸ਼੍ਰੀਨਗਰ, 19 ਨਵੰਬਰ: ਜੰਮੂ-ਕਸ਼ਮੀਰ ਦੇ ਦੋ ਸਾਬਕਾ ਮੁੱਖ ਮੰਤਰੀਆਂ ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫ਼ਤੀ ਨੇ ਜ਼ਿਲ੍ਹਾ ਵਿਕਾਸ ਪ੍ਰੀਸ਼ਦ (ਡੀ.ਡੀ.ਸੀ.) ਦੀ ਚੋਣ 'ਚ ਪ੍ਰਚਾਰ ਕਰਨ ਤੋਂ ਗ਼ੈਰ-ਭਾਜਪਾ ਉਮੀਦਵਾਰਾਂ ਨੂੰ ਰੋਕੇ ਜਾਣ ਦਾ ਦੋਸ਼ ਲਾਇਆ ਹੈ। ਇਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਦੇ ਉਸ ਟਵੀਟ 'ਤੇ ਸਵਾਲ ਚੁਕਿਆ ਹੈ ਜਿਸ 'ਚ ਕਿਹਾ ਸੀ ਕਿ ਇਹ ਸੁਰੱਖਿਅਤ ਅਤੇ ਅਤਿਵਾਦ-ਮੁਕਤ ਜੰਮੂ ਕਸ਼ਮੀਰ ਹੈ।
ਨੈਸ਼ਨਲ ਕਾਨਫ਼ਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਦੋਸ਼ ਲਗਾਇਆ ਕਿ ਜੰਮੂ-ਕਸ਼ਮੀਰ 'ਚ ਪ੍ਰਸ਼ਾਸਨ ਭਗਵਾ ਪਾਰਟੀ ਦਾ ਵਿਰੋਧ ਕਰਨ ਵਾਲਿਆਂ ਨੂੰ ਇਕ ਬਹਾਨੇ ਦੇ ਰੂਪ 'ਚ ਇਸਤੇਮਾਲ ਕਰ ਕੇ ਭਾਜਪਾ ਦੀ ਮਦਦ ਕਰ ਰਿਹਾ ਹੈ।
ਅਬਦੁੱਲਾ ਨੇ ਟਵੀਟ ਕਰ ਕੇ ਕਿਹਾ ਕਿ ਜੰਮੂ-ਕਸ਼ਮੀਰ 'ਚ ਇਹ ਕਿਸ ਤਰ੍ਹਾਂ ਦੀ ਚੋਣ ਹੋ ਰਹੀ ਹੈ, ਜਿਥੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕਿਆ ਜਾ ਰਿਹਾ ਹੈ? ਕੀ ਇਹੀ ਸੁਰੱਖਿਅਤ ਅਤੇ ਅਤਿਵਾਦ-ਮੁਕਤ ਜੰਮੂ ਕਸ਼ਮੀਰ ਹੈ, ਜਿਸ ਬਾਰੇ ਗ੍ਰਹਿ ਮੰਤਰੀ ਨੇ ਕਲ ਟਵੀਟ ਕੀਤਾ ਸੀ?
ਉਨ੍ਹਾਂ ਨੇ ਨੈਸ਼ਨਲ ਕਾਨਫ਼ਰੰਸ ਨੇਤਾ ਅਤੇ ਸਾਬਕਾ ਮੰਤਰੀ ਨਾਸਿਰ ਅਸਲਮ ਵਾਨੀ ਦੇ ਇਕ ਟਵੀਟ ਨੂੰ ਵੀ ਰੀਟਵੀਟ ਕੀਤਾ ਜਿਸ 'ਚ ਲਿਖਿਆ ਸੀ ਕਿ ਭਾਜਪਾ ਦੇ ਉਮੀਦਵਾਰ ਅਤੇ ਉਸ ਦੇ ਵਰਕਰਾਂ ਨੂੰ ਵਿਅਕਤੀਗਤ ਸੁਰੱਖਿਆ ਪ੍ਰਦਾਨ ਕੀਤੀ ਜਾਂਦੀ ਹੈ ਜਦਕਿ ਹੋਰ ਉਮੀਦਵਾਰਾਂ ਨੂੰ ਇਸ ਤੋਂ ਵਾਂਝੇ ਕੀਤਾ ਜਾ ਰਿਹਾ ਹੈ। ਕੀ ਇਹ ਚੋਣ ਨੂੰ ਪ੍ਰਭਾਵਤ ਕਰਨ ਲਈ ਪ੍ਰਸ਼ਾਸਨ ਦਾ ਨimageimageਵਾਂ ਮੰਤਰ ਹੈ।       (ਏਜੰਸੀ)

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement