ਪੰਜਾਬ ਦੀਆਂ ਨਹਿਰਾਂ ’ਚ 22 ਤੋਂ 29 ਨਵੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
Published : Nov 20, 2020, 3:13 pm IST
Updated : Nov 20, 2020, 3:13 pm IST
SHARE ARTICLE
Water
Water

ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ ਜੋ ਗਰੁੱਪ ‘ਏ’ ਵਿੱਚ ਹਨ

ਮੁਹਾਲੀ: ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 22 ਨਵੰਬਰ ਤੋਂ 29 ਨਵੰਬਰ, 2020 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ ਅਤੇ ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। 

WaterWater

 ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਿ ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ ਜੋ ਗਰੁੱਪ ‘ਏ’ ਵਿੱਚ ਹਨ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

 waterwater

ਬੁਲਾਰੇ ਨੇ ਦੱਸਿਆ ਕਿ ਹਰੀਕੇ ਸਿਸਟਮ ਦੇ ਰਜਬਾਹਿਆਂ ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਏ’ ਦੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। 

ਉਨਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਵਿੱਚੋਂ ਨਿਕਲਦੀ ਮੇਨ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਲਾਹੌਰ ਬ੍ਰਾਂਚ, ਸਭਰਾਓਂ ਬ੍ਰਾਂਚ ਤੇ ਇਨਾਂ ਦੇ ਰਜਬਾਹਿਆਂ ਅਤੇ ਕਸੂਰ ਬ੍ਰਾਂਚ ਲੋਅਰ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement