ਸਿਮਰਜੀਤ ਬੈਂਸ ਵਿਰੁਧ ਦੋਸ਼ ਲਾਉਣ ਵਾਲੀ ਐਰਤ ਨੂੰ ਪੁਲਿਸ ਸੁਰੱਖਿਆ ਮਿਲੇ : ਬੀਬੀ ਮਾਣੂੰਕੇ
Published : Nov 20, 2020, 9:59 pm IST
Updated : Nov 20, 2020, 9:59 pm IST
SHARE ARTICLE
Bibi Sarabjit Kaur Manunke
Bibi Sarabjit Kaur Manunke

ਕਿਹਾ, ਅਜਿਹੇ ਕੇਸਾਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ

ਚੰਡੀਗੜ੍ਹ: ਵਿਧਾਨ ਸਭਾ ’ਚ ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਪੰਜਾਬ ਮਹਿਲਾ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਰੁਧ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਉਣ ਵਾਲੀ ਲੁਧਿਆਣਾ ਦੀ ਮਹਿਲਾ ਨੂੰ ਪੁਲਿਸ ਸੁਰੱਖਿਆ ਮੁਹਈਆ ਕਰਵਾਉਣ ਦੀ ਮੰਗ ਕੀਤੀ ਹੈ ਤੇ ਨਾਲ ਹੀ ਕਿਹਾ ਹੈ ਕਿ ਉਸ ਵਲੋਂ ਲਗਾਏ ਦੋਸ਼ਾਂ ਦੀ ਜਾਂਚ ਸਮਾਬੱਧ ਕੀਤੀ ਜਾਣੀ ਚਾਹੀਦੀ ਹੈ।

Sarabjit Kaur ManunkeSarabjit Kaur Manunke

‘ਆਪ’ ਵਿਧਾਇਕ ਨੇ ਕਿਹਾ ਕਿ ਪੰਜਾਬ ਵਿਚ ਮਹਿਲਾਵਾਂ ਵਿਰੁਧ ਦਿਨੋਂ-ਦਿਨ ਵਧ ਰਹੇ ਅਤਿਆਚਾਰ ਦੇ ਸੰਗੀਨ ਮੁੱਦੇ ਵਲ ਧਿਆਨ ਦਿਵਾਉਣਾ ਸਮੇਂ ਦੀ ਮੰਗ ਹੈ ਅਤੇ ਅਜਿਹੇ ਕੇਸਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਇਸ ਮਹਿਲਾ ਨੇ ਖ਼ੁਦ ਮੀਡੀਆ ਦੇ ਸਾਹਮਣੇ ਆ ਕੇ ਸਿਆਸੀ ਆਗੂ ਉੱਤੇ ਸਿੱਧੇ ਇਲਜ਼ਾਮ ਲਗਾਏ ਹਨ। 

Simarjit Singh BainsSimarjit Singh Bains

ਬੀਬੀ ਮਾਣੂੰਕੇ ਮੁਤਾਬਕ ਅਜਿਹੇ ਹਾਲਾਤਾਂ ਵਿਚ ਪੀੜਤ ਔਰਤ ਨੂੰ ਇਨਸਾਫ਼ ਦਿਵਾਉਣਾ ਸਾਰਿਆਂ ਦਾ ਮੁਢਲਾ ਫ਼ਰਜ਼ ਹੈ ਅਤੇ ਮਹਿਲਾ ਕਮਿਸ਼ਨ ਦੇ ਮੁਖੀ ਇਸ ਵਿਚ ਮਾਮਲੇ ਵਿਚ ਵੱਡੀ ਭੂਮਿਕਾ ਅਦਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਕੇਸ ਵਿਚ ਸਾਡੀ ਮੰਗ ਹੈ ਕਿ ਪੀੜਤ ਔਰਤ ਨੂੰ ਨਿਆਂ ਦੇਣ ਦੇ ਮਨਸੂਬੇ ਨਾਲ ਪੁਲਿਸ ਵਿਭਾਗ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾਣ ਅਤੇ ਮਹਿਲਾ ਉੱਚ ਅਧਿਕਾਰੀ ਦੇ ਅਧੀਨ ਕਮੇਟੀ ਬਣਾ ਕੇ ਇਸ ਕੇਸ ਦੀ ਛਾਣਬੀਣ ਕਰ ਕੇ ਦੋਸ਼ੀ ਵਿਰੁਧ ਕਾਰਵਾਈ ਕੀਤੀ ਜਾਵੇ।

Sarvjit Kaur ManukeSarvjit Kaur Manuke

ਇਸ ਤੋਂ ਬਿਨਾਂ ਲੁਧਿਆਣਾ ਪੁਲਿਸ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ ਕਿ ਕਿਉਂ ਜੋ ਸਿਮਰਜੀਤ ਸਿੰਘ ਬੈਂਸ ਇਕ ਤਗੜੇ ਆਗੂ ਹਨ ਅਤੇ ਸਰਕਾਰ ਦਰਬਾਰ ਵਿਚ ਚੰਗਾ ਰਸੂਖ਼ ਰੱਖਦੇ ਹਨ। ਜਿੰਨਾ ਚਿਰ ਇਸ ਕੇਸ ਵਿਚ ਕੋਈ ਕਾਰਵਾਈ ਨਹੀਂ ਹੋ ਜਾਂਦੀ ਉਸ ਉਨ੍ਹਾਂ ਚਿਰ ਪੀੜਤ ਔਰਤ ਨੂੰ ਪੁਲਿਸ ਦੀ ਸੁਰੱਖਿਆ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ। 
   

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement