
ਇਹ ਸਾਰੇ ਵਿਅਕਤੀ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਤੋਂ ਮਰੀਜ਼ ਨੂੰ ਛੁੱਟੀ ਦਿਵਾ ਕੇ ਵਾਪਸ ਮਲੇਰਕੋਟਲਾ ਜਾ ਰਹੇ ਸਨ
ਬਠਿੰਡਾ - ਬਠਿੰਡਾ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ 'ਤੇ ਪਿੰਡ ਜੇਠੂਕੇ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖਮੀ ਹੋ ਗਏ। ਹਾਦਸੇ ਵਿਚ ਜ਼ਖਮੀ ਹੋਏ ਲੋਕਾਂ ਨੂੰ ਬਠਿੰਡਾ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਵਿਅਕਤੀ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਤੋਂ ਮਰੀਜ਼ ਨੂੰ ਛੁੱਟੀ ਦਿਵਾ ਕੇ ਵਾਪਸ ਮਲੇਰਕੋਟਲਾ ਜਾ ਰਹੇ ਸਨ ਕਿ ਇਸੇ ਦੌਰਾਨ ਪਿੰਡ ਜੇਠੂਕੇ ਕੋਲ ਕਾਰ ਟਰਾਲੇ ਨਾਲ ਟਕਰਾਅ ਕੇ ਟਰਾਲੇ ਦੇ ਹੇਠਾਂ ਜਾ ਵੜੀ। ਫਿਲਹਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਇਸ ਹਾਦਸੇ ਸਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।