
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਵੱਲੋਂ ਯੂਰੀਆ ਦੀ ਸਪਲਾਈ ਰੋਕਣ ਕਾਰਨ ਕਿਸਾਨਾਂ ਦੀ ਟੇਕ ਪੰਜਾਬ ਵਿਚਲੇ ਬਠਿੰਡਾ ਅਤੇ ਨੰਗਲ ਦੇ ਖਾਦ ਯੂਨਿਟਾਂ 'ਤੇ ਰਹਿ ਗਈ ਹੈ।
ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਦੇ ਅਹੁਦੇਦਾਰਾਂ ਵੱਲੋਂ ਅੱਜ ਬਠਿੰਡਾ ਵਿਖੇ ਵਿਧਾਇਕ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਯੂਰੀਆ ਖਾਦ ਲੈਣ ਲਈ ਖੱਜਲ਼ਖ਼ੁਵਾਰ ਹੋ ਰਹੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ, ਇਕੱਤਰ ਕਿਸਾਨਾਂ ਨੇ ਦੱਸਿਆ ਕਿ ਉਹ ਲਗਭਗ ਚਾਰ ਦਿਨਾਂ ਤੋਂ ਰੋਜ਼ਾਨਾ ਖਾਦ ਲੈਣ ਲਈ ਖੱਜਲ਼ਖੁਆਰ ਹੋ ਰਹੇ ਹਨ, ਪਰੰਤੂ ਪ੍ਰਬੰਧਾਂ ਦੀ ਘਾਟ ਕਾਰਨ ਖਾਦ ਪ੍ਰਾਪਤੀ ਤੋਂ ਵਾਂਝੇ ਹਨ।
State govt should take steps to make urea available to farmers through cooperative societies
ਕਿਸਾਨਾਂ ਨਾਲ ਗੱਲਬਾਤ ਕਰਨ ਉਪਰੰਤ ਸੰਧਵਾਂ ਅਤੇ ਮੀਤ ਪ੍ਰਧਾਨ ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਰੇਲ ਪਟੜੀਆਂ ਖ਼ਾਲੀ ਹੋਣ ਦੇ ਬਾਵਜੂਦ ਮਾਲ ਗੱਡੀਆਂ ਬੰਦ ਕਰਕੇ ਪੰਜਾਬ ਦੇ ਕਿਸਾਨਾਂ ਅਤੇ ਵਪਾਰੀਆਂ ਨੂੰ ਆਰਥਿਕ ਤੌਰ 'ਤੇ ਤਬਾਹ ਕਰਨ ਦੀ ਨੀਤੀ 'ਤੇ ਚੱਲ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਵੱਲੋਂ ਯੂਰੀਆ ਦੀ ਸਪਲਾਈ ਰੋਕਣ ਕਾਰਨ ਕਿਸਾਨਾਂ ਦੀ ਟੇਕ ਪੰਜਾਬ ਵਿਚਲੇ ਬਠਿੰਡਾ ਅਤੇ ਨੰਗਲ ਦੇ ਖਾਦ ਯੂਨਿਟਾਂ 'ਤੇ ਰਹਿ ਗਈ ਹੈ।
Captain Amarinder Singh
ਜਿਸ ਕਾਰਨ ਰੋਜ਼ਾਨਾ ਸੈਂਕੜਿਆਂ ਦੀ ਗਿਣਤੀ 'ਚ ਕਿਸਾਨ ਭੁੱਖਣ-ਭਾਣੇ ਇਹਨਾਂ ਯੂਨਿਟਾਂ ਅੱਗੇ ਖਾਕ ਛਾਨਣ ਲਈ ਮਜਬੂਰ ਹੋ ਰਹੇ ਹਨ, ਪਰੰਤੂ ਪੰਜਾਬ ਦਾ ਕੈਪਟਨ ਇਹ ਸਭ ਕੁੱਝ ਤੋਂ ਬੇਖ਼ਬਰ ਆਪਣੇ ਮਹਿਲਾਂ 'ਚ ਐਸ਼ ਕਰ ਰਿਹਾ ਹੈ। ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਮਿਲਣ ਉਪਰੰਤ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਦੀ ਬਠਿੰਡਾ ਇਕਾਈ ਦੇ ਪ੍ਰਮੁੱਖ ਨਾਲ ਮਿਲ ਕੇ ਕਿਸਾਨਾਂ ਨੂੰ ਬਗੈਰ ਖੱਜਲਖੁਆਰੀ ਦੇ ਖਾਦ ਮੁਹੱਈਆ ਕਰਵਾਉਣ ਲਈ ਕਦਮ ਚੁੱਕਣ ਲਈ ਕਿਹਾ।
Kultar Sandhwa
ਕੁਲਤਾਰ ਸਿੰਘ ਸੰਧਵਾਂ, ਜਸਵੰਤ ਸਿੰਘ ਗੱਜਣਮਾਜਰਾ ਅਤੇ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਵਿਚਲੇ ਖਾਦ ਯੂਨਿਟਾਂ ਦੀ ਖਾਦ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਤੱਕ ਪੁੱਜਦੀ ਕਰਨ ਲਈ ਲੋੜੀਂਦੇ ਕਾਰਜ ਤੁਰੰਤ ਸ਼ੁਰੂ ਕਰੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡਵੋਕੇਟ ਨਵਦੀਪ ਸਿੰਘ ਜੀਦਾ ਜ਼ਿਲ੍ਹਾ ਪ੍ਰਧਾਨ ਬਠਿੰਡਾ, ਸੁਖਜੀਤ ਸਿੰਘ ਢਿਲਵਾਂ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਫ਼ਰੀਦਕੋਟ, ਗੁਰਜੰਟ ਸਿੰਘ ਸਿਵੀਆ ਪ੍ਰਧਾਨ ਬਠਿੰਡਾ ਦਿਹਾਤੀ ਅਤੇ ਹੋਰ ਵੀ ਪਾਰਟੀ ਵਰਕਰ ਹਾਜ਼ਰ ਸਨ।