
ਲਾਂਘਾ ਖੋਲ੍ਹਣ ਲਈ ਦੋਨਾਂ ਸਰਕਾਰਾਂ ਦਾ ਸ਼ੁਕਰਿਆ-ਸਿੱਧੂ
ਗੁਰਦਾਸਪੁਰ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ਨੀਵਾਰ ਸਵੇਰੇ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾ ਲਈ ਰਵਾਨਾ ਹੋਏ ਸਨ। ਗੁਰਦੁਆਰਾ ਸਾਹਿਬ ਦੇ ਦਰਸ਼ਨ-ਦੀਦਾਰ ਕਰਨ ਉਪਰੰਤ ਵਾਪਸ ਪਰਤੇ ਨਵਜੋਤ ਸਿੱਧੂ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ, ਉੱਥੇ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਵੀ ਸੌਲੇ ਗਾਏ।
ਨਵਜੋਤ ਸਿੱਧੂ ਨੇ ਕਿਹਾ ਕਿ ਉਹ ਇਤਿਹਾਸਿਕ ਧਰਤੀ ਤੋਂ ਇਕ ਨਵੀਂ ਉਮੰਗ ਲੈ ਕੇ ਆਏ ਹਨ।
Navjot sidhu
ਤਾੜੀ ਇਕ ਹੱਥ ਨਾਲ ਨਹੀਂ ਵੱਜਦੀ ਦੋ ਹੱਥਾਂ ਨਾਲ ਵੱਜਦੀ ਹੈ। ਪ੍ਰਧਾਨ ਮੰਤਰੀ ਮੋਦੀ ਅਤੇ ਇਮਰਾਨ ਖਾਨ ਦੋਵਾਂ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ। ਨਵਜੋਤ ਸਿੱਧੂ ਨੇ ਅਪੀਲ ਕੀਤੀ ਕਿ ਜੇਕਰ ਪੰਜਾਬ ਦੀ ਤਕਦੀਰ ਬਦਲਣੀ ਹੈ ਤਾਂ ਪਾਕਿਸਤਾਨ ਨਾਲ ਵਪਾਰ ਲਈ ਸਾਨੂੰ ਸਰਹੱਦਾਂ ਖੋਲ੍ਹਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਮੁੰਦਰਾ ਬੰਦਰਗਾਹ ਤੋਂ ਕਿਉਂ ਜਾ ਰਹੇ ਹਨ, ਜੋ ਕਿ 2100 ਕਿਲੋਮੀਟਰ ਹੈ, ਜਦੋਂ ਕਿ ਸਰਹੱਦ ਦਾ ਰਾਹ ਸਿਰਫ 21 ਕਿਲੋਮੀਟਰ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਜਦੋਂ ਸਾਡਾ ਰਹਿਣ-ਸਹਿਣ, ਪਹਿਰਾਵਾ, ਬੋਲੀ ਇਕ ਹੈ ਤਾਂ ਫਿਰ ਬਾਰਡਰ ਬੰਦ ਕਿਉਂ ਹਨ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਮੰਦਰਾਂ ਦੇ ਦਰਵਾਜ਼ੇ ਸ਼ਰਧਾਲੂਆਂ ਲਈ ਖੋਲ੍ਹ ਦਿਓ, ਜਿਸ ਦੇ ਨਾਲ ਦੋਵਾਂ ਦੇਸ਼ਾਂ ਵਿੱਚ ਵਪਾਰ ਵੀ ਵਧੇਗਾ।
Navjot sidhu
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਵਾਹਗਾ ਸਰਹੱਦ ਰਾਹੀਂ 25 ਫ਼ੀਸਦੀ ਦੋਵਾਂ ਦੇਸ਼ਾਂ ਵਿਚ ਵਪਾਰ ਹੁੰਦਾ ਹੈ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਭਾਰਤ-ਪਾਕਿਸਤਾਨ ਦਾ ਕ੍ਰਿਕਟ ਮੈਚ, ਕਲਾਕਾਰ ਅਕਸ਼ੈ ਕੁਮਾਰ, ਸ਼ਾਹਰੁਖ ਖ਼ਾਨ, ਨੁਸਰਤ ਫ਼ਤਿਹ ਅਲੀ ਖ਼ਾਨ ਸਾਹਿਬ, ਇਹ ਲੋਕ ਦੋਵਾਂ ਦੇਸ਼ਾਂ ਨੂੰ ਜੋੜਨ ਲਈ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਬਾਤ ਦਾ ਬਤੰਗੜ ਬਣਾਉਣਾ ਹੈ ਤਾਂ ਕੋਈ ਵੀ ਬਣਾ ਸਕਦਾ। ਉਹਨਾਂ ਕਿਹਾ ਕਿ ਪਿਛਲੇ ਵਾਰੀ ਵੀ ਜਦੋਂ ਆਇਆ ਸੀ ਉਦੋਂ ਵੀ ਲਾਂਘਾ ਖੋਲਣ ਬਾਰੇ ਕਿਹਾ ਸੀ।
Navjot sidhu