ਫਿਰੋਜ਼ਪੁਰ ‘ਚ ਮਿਲਿਆ ਜ਼ਿੰਦਾ ਹੈਂਡ ਗ੍ਰੇਨੇਡ, ਇਲਾਕੇ ਚ ਫੈਲੀ ਦਹਿਸ਼ਤ
Published : Nov 20, 2021, 6:53 pm IST
Updated : Nov 20, 2021, 7:05 pm IST
SHARE ARTICLE
File photo
File photo

ਜਾਂਚ 'ਚ ਲੱਗੀ ਪੁਲਿਸ

 

ਫਿਰੋਜ਼ਪੁਰ (ਮਲਕੀਅਤ ਸਿੰਘ) ਫਿਰੋਜ਼ਪੁਰ ਦੇ ਜ਼ੀਰਾ ਇਲਾਕੇ ਦੇ ਸੇਖਵਾਂ ਵਿੱਚ ਬੰਬ ਮਿਲਣ ਕਾਰਨ ਹੜਕੰਪ ਮਚ ਗਿਆ ਹੈ। ਬੰਬ ਮਿਲਣ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਤਾ ਲੱਗਾ ਹੈ ਕਿ ਜ਼ੀਰਾ ਦੇ ਪਿੰਡ ਸੇਖਵਾਂ ਵਿੱਚ ਬੀ.ਐਸ.ਐਫ. ਨੂੰ  ਇਕ ਹੈਂਡ ਗ੍ਰਨੇਡ (Hand grenade) ਬਰਾਮਦ ਹੋਇਆ ਹੈ, ਜੋ ਕਿ ਇਕ ਟਿਫਨ ਦੇ ਵਿਚਕਾਰ ਰੱਖਿਆ ਹੋਇਆ ਸੀ, ਜਿਸ ਕਾਰਨ ਇਲਾਕੇ ਵਿਚ ਕਾਫੀ ਹੜਕੰਪ ਮਚ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

photo
photo

 

ਧਮਾਕਾਖੇਜ਼ ਸਮੱਗਰੀ ਨਾਲ ਜ਼ੀਰਾ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਧਮਾਕਾਖੇਜ਼ ਸਮੱਗਰੀ ਨੂੰ ਜ਼ਬਤ ਕਰ ਲਿਆ ਹੈ। ਇਸ ਦੇ ਨਾਲ ਹੀ ਧਮਾਕਾਖੇਜ਼ ਸਮੱਗਰੀ ਮਿਲਣ ਤੋਂ ਬਾਅਦ ਬੀਐਸਐਫ ਅਤੇ ਪੁਲਿਸ ਨੇ ਪੰਜਾਹ ਕਿਲੋਮੀਟਰ ਦੇ ਦਾਇਰੇ ਵਿੱਚ ਚੈਕਿੰਗ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

 

photophoto

ਦੱਸਣਯੋਗ ਹੈ ਕਿ 15 ਸਤੰਬਰ ਨੂੰ ਜਲਾਲਾਬਾਦ ਧਮਾਕੇ ਤੋਂ ਬਾਅਦ ਫ਼ਿਰੋਜ਼ਪੁਰ ਅਤੇ ਜਲਾਲਾਬਾਦ ਤੋਂ ਹੁਣ ਤੱਕ ਚਾਰ ਟਿਫ਼ਿਨ ਬੰਬ ਅਤੇ ਇੱਕ ਹੈਂਡ ਗ੍ਰੇਨੇਡ ਬਰਾਮਦ ਕੀਤਾ ਜਾ ਚੁੱਕਾ ਹੈ। ਇਸ ਮਾਮਲੇ ਵਿੱਚ ਛੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

 

photophoto

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement