
ਮਾਣਯੋਗ ਅਦਾਲਤ ਵਿੱਚ ਕੀਤਾ ਗਿਆ ਪੇਸ਼, ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਕੀਤੇ ਵੱਡੇ ਖੁਲਾਸੇ!
ਅੰਮ੍ਰਿਤਸਰ : ਬੀਤੇ ਦਿਨੀਂ ਅੰਮ੍ਰਿਤਸਰ ਦੀ ਮਕਬੂਲਪੁਰਾ ਇਲਾਕੇ ਦੀ ਪੁਲਿਸ ਵੱਲੋਂ ਫਿਰੋਜ਼ਪੁਰ ਦੇ ਰਹਿਣ ਵਾਲੇ 2 ਦੋਸ਼ੀਆਂ ਅੰਗਰੇਜ਼ ਸਿੰਘ ਅਤੇ ਪ੍ਰਕਾਸ਼ ਸਿੰਘ ਨੂੰ ਨਾਕਾਬੰਦੀ ਦੌਰਾਨ 1 ਜ਼ਿੰਦਾ ਹੈਂਡ ਗਰਨੇਡ ਸਮੇਤ ਕਾਬੂ ਕੀਤਾ ਸੀ।
ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਉਕਤ ਦੋਹਾਂ ਦੋਸ਼ੀਆਂ ਨੇ ਪੁੱਛਗਿੱਛ ਦੌਰਾਨ ਇਹ ਕਬੂਲ ਕੀਤਾ ਕਿ ਪਾਕਿਸਤਾਨ ਦੇ ਰਹਿਣ ਵਾਲੇ ਮਾਸ਼ਾ ਨਾਮ ਦੇ ਵਿਅਕਤੀ ਨੇ ਉਹਨਾਂ ਨੂੰ ਹੈਂਡ ਗਰਨੇਡ ਦੀ ਡਿਲਿਵਰੀ ਫ਼ਿਰੋਜ਼ਪੁਰ ਕਰਨ ਵਾਸਤੇ ਕਿਹਾ ਸੀ। ਅੱਜ ਦੋਹਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਮਾਣਯੋਗ ਅਦਾਲਤ ਨੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਹੈ। ਇਸ ਸਬੰਧ ਦੇ ਵਿੱਚ ਜਦੋਂ ਪੁਲਿਸ ਅਧਿਕਾਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਹਾਂ ਨੇ ਵੱਡੇ ਖੁਲਾਸੇ ਕੀਤੇ ਹਨ, ਪਰ ਅਜੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ।