
ਪੁਲਿਸ ਨੇ ਕੀਤੇ ਵੱਡੇ ਖ਼ੁਲਾਸੇ!
ਫਰੀਦਕੋਟ: ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਤਲ ਮਾਮਲੇ ਵਿੱਚ ਪੁਲਿਸ ਵੱਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਸੀ ਜਿਸ ਦੇ ਚਲਦੇ ਹੁਣ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਵਿੱਕੀ ਚੌਹਾਨ ਅਤੇ ਸਵਰਨ ਸਿੰਘ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਜੈਤੋ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ ਉਕਤ ਨੌਜਵਾਨਾਂ 'ਤੇ ਇਲਜ਼ਾਮ ਲੱਗੇ ਹਨ ਕਿ ਇਨ੍ਹਾਂ ਨੇ ਹਮਲਾਵਰਾਂ ਦੇ ਠਹਿਰਨ ਅਤੇ ਖਾਣ ਪੀਣ ਦਾ ਇੰਤਜ਼ਾਮ ਕੀਤਾ ਸੀ।
ਪੁਲਿਸ ਦਾ ਇਹ ਵੀ ਦਾਅਵਾ ਹੈ ਕਿ ਇਹੀ ਵਾਰਦਾਤ ਤੋਂ ਬਾਅਦ ਹਮਲਾਵਰਾਂ ਨੂੰ ਆਪਣੀ ਰਿਟਜ਼ ਕਾਰ ਰਾਹੀਂ ਬਾਜਾਖਾਨਾ ਤੋਂ ਚੰਡੀਗੜ੍ਹ ਛੱਡ ਕੇ ਆਏ ਸਨ। ਜਾਣਕਾਰੀ ਅਨੁਸਾਰ ਪੁਲਿਸ ਪੁਲਿਸ ਨੇ ਕਾਰ ਵੀ ਬਰਾਮਦ ਕਰ ਲਈ ਹੈ ਜੋ ਸਵਰਨ ਸਿੰਘ ਦੀ ਹੈ। ਪੁਲਿਸ ਨੇ ਹੁਸ਼ਿਆਰਪੁਰ ਤੋਂ ਫੜ੍ਹੇ ਗਏ ਫਰੀਦਕੋਟ ਦੇ ਦੋਹਾਂ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਮਾਮਲੇ ਵਿਚ ਗ੍ਰਿਫ਼ਤਾਰ ਮਨਪ੍ਰੀਤ ਮਨੀ ਦੇ ਰਿਸ਼ਤੇਦਾਰ ਭੋਲਾ ਸਿੰਘ ਜੋ ਫਰੀਦਕੋਟ ਜੇਲ੍ਹ ਵਿਚ ਬੰਦ ਹੈ ਨੂੰ ਵੀ ਨਾਮਜ਼ਦ ਕੀਤਾ ਹੈ, ਪੁਲਿਸ ਦਾ ਕਹਿਣਾ ਕਿ ਵਾਰਦਾਤ ਤੋਂ ਪਹਿਲਾਂ ਗੋਲਡੀ ਬਰਾੜ ਨੇ ਭੋਲਾ ਸਿੰਘ ਨਾਲ ਵੀ ਸੰਪਰਕ ਕੀਤਾ ਸੀ। ਇਸ ਤੋਂ ਇਲਾਵਾ ਇਹ ਵੀ ਜਾਣਕਾਰੀ ਮਿਲੀ ਹੈ ਕਿ ਮਨਪ੍ਰੀਤ ਮਨਿ ਅਤੇ ਗੋਲਡੀ ਤੋਂ ਵਾਰਦਾਤ ਵਿਚ ਵਰਤੇ ਗਏ 2 ਪਿਸਟਲ ਅਤੇ 7 ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਦੱਸ ਦੇਈਏ ਕਿ ਇਸ ਮਾਮਲੇ ਵਿਚ ਹੁਣ ਤੱਕ ਕੁੱਲ ਅੱਠ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ ਅਤੇ ਫਿਲਹਾਲ ਜਾਂਚ ਜਾਰੀ ਹੈ।