ਗੀਤਾਂ ਜ਼ਰੀਏ ਟਰੈਫ਼ਿਕ ਨਿਯਮ ਸਮਝਾਉਣ ਵਾਲਾ ਚੰਡੀਗੜ੍ਹ ਪੁਲਿਸ ਦਾ SI ਭੁਪਿੰਦਰ ਸਿੰਘ ਹੋਇਆ World Famous 
Published : Nov 20, 2022, 10:59 am IST
Updated : Nov 20, 2022, 10:59 am IST
SHARE ARTICLE
Bhupinder Singh
Bhupinder Singh

"ਨੋ ਪਾਰਕਿੰਗ, ਨੋ ਪਾਰਕਿੰਗ, ਨੋ ਪਾਰਕਿੰਗ"...ਗੱਡੀ ਨੂੰ ਕ੍ਰੇਨ ਲੈ ਗਈ" ਨਾਲ ਸਾਰਿਆਂ ਨੂੰ ਦੀਵਾਨਾ ਬਣਾ ਦਿੱਤਾ। 

 

 ਚੰਡੀਗੜ੍ਹ - ਚੰਡੀਗੜ੍ਹ ਦੀਆਂ ਸੜਕਾਂ 'ਤੇ ਆਪਣੇ ਅਨੋਖੇ ਅੰਦਾਜ਼ 'ਚ ਗੀਤ ਗਾ ਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਸਿੱਖਿਆ ਦੇਣ ਵਾਲਾ ਚੰਡੀਗੜ੍ਹ ਪੁਲਿਸ ਦਾ ਸਬ-ਇੰਸਪੈਕਟਰ ਭੁਪਿੰਦਰ ਸਿੰਘ ਦੇਸ਼ ਵਿਦੇਸ਼ ਵਿਚ ਮਸ਼ਹੂਰ ਹੋ ਗਿਆ ਹੈ। ਭੁਪਿੰਦਰ ਸਿੰਘ ਨੂੰ ਇੰਡੀਅਨ ਆਈਡਲ 'ਤੇ ਮਹਿਮਾਨ ਵਜੋਂ ਬੁਲਾਇਆ ਗਿਆ ਸੀ, ਜਿੱਥੇ ਉਹਨਾਂ ਨੇ ਆਪਣੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਗੀਤ "ਨੋ ਪਾਰਕਿੰਗ, ਨੋ ਪਾਰਕਿੰਗ, ਨੋ ਪਾਰਕਿੰਗ"...ਗੱਡੀ ਨੂੰ ਕ੍ਰੇਨ ਲੈ ਗਈ" ਨਾਲ ਸਾਰਿਆਂ ਨੂੰ ਦੀਵਾਨਾ ਬਣਾ ਦਿੱਤਾ। 

ਦੱਸ ਦਈਏ ਕਿ ਮਸ਼ਹੂਰ ਗਾਇਕ ਵਿਸ਼ਾਲ ਡਡਲਾਨੀ, ਹਿਮੇਸ਼ ਰੇਸ਼ਮੀਆ ਅਤੇ ਨੇਹਾ ਕੱਕੜ ਸ਼ੋਅ ਵਿਚ ਜੱਜ ਹਨ। ਪੰਜਾਬੀ ਢੋਲ 'ਤੇ ਐਸਆਈ ਭੁਪਿੰਦਰ ਦੇ ਗੀਤ 'ਤੇ ਸਾਰੇ ਨੱਚਣ ਲਈ ਮਜਬੂਰ ਹੋ ਗਏ। ਸ਼ੋਅ 'ਚ ਅਭਿਨੇਤਾ ਆਯੁਸ਼ਮਾਨ ਖੁਰਾਨਾ ਵੀ ਮੌਜੂਦ ਸਨ। ਉਸ ਨੇ ਇਸ ਗੀਤ ਦਾ ਵੀ ਖੂਬ ਆਨੰਦ ਲਿਆ। ਇਸ ਦੇ ਨਾਲ ਹੀ ਦਰਸ਼ਕਾਂ ਨੇ ਵੀ ਇਸ ਗੀਤ 'ਤੇ ਖੂਬ ਤਾੜੀਆਂ ਵਜਾਈਆਂ।

ਇਸ ਦੌਰਾਨ ਭੁਪਿੰਦਰ ਸਿੰਘ ਨੇ ਸਰੋਤਿਆਂ ਅਤੇ ਜੱਜਾਂ ਨੂੰ ਦੱਸਿਆ ਕਿ ਕਿਵੇਂ ਉਸ ਨੇ ਗੀਤ ਲਿਖਣੇ ਸ਼ੁਰੂ ਕੀਤੇ। ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਭੁਪਿੰਦਰ ਦੇ ਇਸ ਨਿਵੇਕਲੇ ਉਪਰਾਲੇ ਦੀ ਚੰਡੀਗੜ੍ਹ ਪੁਲਿਸ ਨੇ ਵੀ ਸ਼ਲਾਘਾ ਕੀਤੀ ਹੈ। ਹਾਲ ਹੀ 'ਚ ਤਿਉਹਾਰਾਂ ਦੇ ਸੀਜ਼ਨ ਦੌਰਾਨ ਚੰਡੀਗੜ੍ਹ ਦੀਆਂ ਸੜਕਾਂ 'ਤੇ ਲੱਗੇ ਭਾਰੀ ਟ੍ਰੈਫਿਕ ਜਾਮ ਦੇ ਵਿਚਕਾਰ ਭੁਪਿੰਦਰ ਦਾ ਗੀਤ ''ਨੋ ਪਾਰਕਿੰਗ, ਨੋ ਪਾਰਕਿੰਗ, ਨੋ ਪਾਰਕਿੰਗ''...ਗੱਡੀ ਨੂੰ ਕ੍ਰੇਨ ਲੈ ਗਈ'' ਸੋਸ਼ਲ ਮੀਡੀਆ 'ਤੇ ਕਾਫ਼ੀ ਮਸ਼ਹੂਰ ਹੋਇਆ ਹੈ, ਜਿਸ ਦੀ ਜਾਣਕਾਰੀ ਭੁਪਿੰਦਰ ਸਿੰਘ ਵੀ ਦੇ ਰਹੇ ਹਨ। ਆਪਣੇ ਗੀਤ ਰਾਹੀਂ ਲੋਕਾਂ ਨੂੰ ਕਿਹਾ ਕਿ ਨੋ ਪਾਰਕਿੰਗ 'ਚ ਖੜ੍ਹੇ ਵਾਹਨ ਨੂੰ ਟੋਕਿੰਗ ਕਰਨ ਤੋਂ ਘਬਰਾਉਣ ਦੀ ਬਜਾਏ ਟ੍ਰੈਫਿਕ ਪੁਲਿਸ ਦੇ ਹੈਲਪਲਾਈਨ ਨੰਬਰ 1073 ਜਾਂ 1122 'ਤੇ ਕਾਲ ਕਰੋ। 

ਐਸਆਈ ਭੁਪਿੰਦਰ ਸਿੰਘ ਹੱਥ ਵਿਚ ਮਾਈਕ ਫੜ ਕੇ ਗਾਉਂਦੇ ਹੋਏ ਸ਼ਹਿਰ ਦੀਆਂ ਸੜਕਾਂ ’ਤੇ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਪੜ੍ਹਾਉਂਦੇ ਹਨ। ਇਸ ਤੋਂ ਪਹਿਲਾਂ ਵੀ ਉਹ ਚਲਾਨ ਕੱਟਣ, ਹੈਲਮੇਟ ਅਤੇ ਸੀਟ ਬੈਲਟ ਨਾ ਪਾਉਣ, ਡਰੰਕ ਐਂਡ ਡਰਾਈਵ ਨਾ ਕਰਨ ਆਦਿ ਲਈ ਸਮਾਰਟ ਕੈਮਰਿਆਂ ਬਾਰੇ ਜਾਗਰੂਕਤਾ ਗੀਤ ਕੱਢ ਚੁੱਕੇ ਹਨ। ਕੁਝ ਸਮਾਂ ਪਹਿਲਾਂ, ਭੁਪਿੰਦਰ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਸ਼ਹੂਰ ਗੀਤ 295 ਦੀ ਤਰਜ਼ 'ਤੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਗੀਤ ਵੀ ਤਿਆਰ ਕੀਤਾ ਸੀ। 

ਭੁਪਿੰਦਰ ਸਿੰਘ ਮੂਲ ਰੂਪ ਵਿਚ ਪੰਜਾਬ ਦੇ ਗੁਰਦਾਸਪੁਰ ਦਾ ਰਹਿਣ ਵਾਲਾ ਹੈ। ਉਹ ਸਾਲ 1987 ਵਿਚ ਚੰਡੀਗੜ੍ਹ ਪੁਲਿਸ ਵਿਚ ਭਰਤੀ ਹੋਇਆ ਸੀ। ਉਹ ਸਕੂਲ ਸਮੇਂ ਤੋਂ ਹੀ ਗੀਤ ਲਿਖਦਾ ਤੇ ਗਾਉਂਦਾ ਆ ਰਿਹਾ ਹੈ। ਇਸ ਸ਼ੌਕ ਕਾਰਨ ਉਸ ਨੇ ਲੰਬਾ ਸਮਾਂ ਆਰਕੈਸਟਰਾ ਵਿਚ ਵੀ ਕੰਮ ਕੀਤਾ ਹੈ। 
ਪੁਲਿਸ ਵਿਚ ਭਰਤੀ ਹੋਣ ਤੋਂ ਬਾਅਦ ਵੀ ਉਹ ਆਪਣਾ ਸ਼ੌਕ ਬਰਕਰਾਰ ਰੱਖ ਰਿਹਾ ਹੈ। ਉਹ ਚੰਡੀਗੜ੍ਹ ਟਰੈਫਿਕ ਪੁਲਿਸ ਜਾਗਰੂਕਤਾ ਹਫ਼ਤੇ ਅਤੇ ਹੋਰ ਸਮਾਗਮਾਂ ਵਿੱਚ ਆਪਣੇ ਗੀਤ ਪੇਸ਼ ਕਰਦਾ ਹੈ। ਭੁਪਿੰਦਰ ਖੁਦ ਆਪਣੇ ਗੀਤ ਰਿਕਾਰਡ ਕਰਦਾ ਹੈ। ਹਾਲ ਹੀ 'ਚ ਉਨ੍ਹਾਂ ਨੇ ਯੂਟਿਊਬ 'ਤੇ ਸ਼ਰਾਬੀ ਡਰਾਈਵਿੰਗ 'ਤੇ ਇਕ ਗੀਤ ਪਾਇਆ ਸੀ।


 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement