
ਵਾਰਦਾਤ ਮੌਕੇ ਵਰਤੇ ਗਏ ਹਥਿਆਰ ਤੇ ਮੋਟਰਸਾਈਕਲ ਵੀ ਬਰਾਮਦ
ਤਰਨ ਤਾਰਨ : ਪਿਛਲੇ ਦਿਨੀਂ ਪੈਟਰੋਲ ਪੰਪਾਂ 'ਤੇ ਲੁੱਟ ਖੋਹ ਕਰਨ ਵਾਲੇ ਵਿਅਕਤੀਆਂ ਨੂੰ ਪੁਲਿਸ ਨੇ ਟਰੇਸ ਕਰ ਕਾਬੂ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਆਈ.ਪੀ.ਐਸ. ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ IPS ਐਸ.ਐਸ.ਪੀ. ਤਰਨ ਤਾਰਨ ਸੁਖਮਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਗੁਰਚਰਨ ਸਿੰਘ ਮੁੱਖ ਅਫਸਰ ਥਾਣਾ ਸਦਰ ਤਰਨ ਤਾਰਨ ਵੱਲੋਂ ਕਾਰਵਾਈ ਅੰਜਾਮ ਦਿੰਦਿਆਂ ਲੁੱਟ ਖੋਹ ਕਰਨ ਵਾਲੇ ਇਨ੍ਹਾਂ ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਫੜੇ ਗਏ ਮੁਲਜ਼ਮਾਂ ਦੀ ਪਛਾਣ ਗੁਰਭੇਜ ਸਿੰਘ ਉਰਫ ਭੇਜ ਪੁੱਤਰ ਲਖਵਿੰਦਰ ਸਿੰਘ ਵਾਸੀ ਧਾਰੜ ਜ਼ਿਲ੍ਹਾ ਅੰਮ੍ਰਿਤਸਰ ਅਤੇ ਅੰਗਰੇਜ਼ ਸਿੰਘ ਉਰਫ ਭੋਲਾ ਪੁੱਤਰ ਜਗੀਰ ਸਿੰਘ ਵਾਸੀ ਦੀਨੇਵਾਲ ਵਜੋਂ ਹੋਈ ਹੈ। ਉਕਤ ਖਿਲਾਫ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਸਦਰ ਤਰਨ ਤਾਰਨ ਵਿਖੇ ਮੁਕੱਦਮਾਂ ਦਰਜ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਮੌਕੇ 'ਤੇ ਵਰਤੀ ਗਈ ਬੰਦੂਕ DBBL ਅਤੇ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਤਹਿਤ ਅਰਸ਼ਦੀਪ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਝਾਮਕਾ ਅਤੇ ਹਰਜੀਤ ਸਿੰਘ ਪੁੱਤਰ ਫੌਜੀ ਪੀ.ਜੀ. ਵਾਸੀ ਏਕਲ ਗੱਡਾ ਅਜੇ ਭਗੌੜੇ ਹਨ।