Punjab News :ਛੁੱਟੀ ਵਾਲੇ ਦਿਨ ਵਿਆਹ 'ਚ ਵੇਟਰ ਦਾ ਕੰਮ ਕਰਨ ਗਏ ਸਨ ਫਤਿਹਾਬਾਦ
2 Punjabi youths died in a road accident in Haryana: ਹਰਿਆਣਾ ਦੇ ਫਤਿਹਾਬਾਦ ਦੇ ਪਿੰਡ ਨਾਗਪੁਰ ਨੇੜੇ ਹੋਏ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਸਕੂਲ ਵਿਚ ਛੁੱਟੀ ਹੋਣ ਕਾਰਨ ਇਹ ਦੋਵੇਂ ਵਿਆਹ ਸਮਾਗਮ ਵਿੱਚ ਵੇਟਰ ਵਜੋਂ ਕੰਮ ਕਰਨ ਆਏ ਸਨ। ਵਾਪਸ ਜਾਂਦੇ ਸਮੇਂ ਉਹ ਮੌਤ ਦਾ ਸ਼ਿਕਾਰ ਹੋ ਗਏ। ਮ੍ਰਿਤਕਾਂ ਦੇ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ। ਉਨ੍ਹਾਂ ਵਿਚੋਂ ਇਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ ਪੁਲਿਸ ਨੇ 9 ਨੌਜਵਾਨਾਂ ਨੂੰ ਹੈਰੋਇਨ, 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫਤਾਰ
ਜਾਣਕਾਰੀ ਅਨੁਸਾਰ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਇਲਾਕੇ ਦੇ ਪਿੰਡ ਹੀਰਕਾ ਦਾ ਰਹਿਣ ਵਾਲਾ 18 ਸਾਲਾ ਜੱਸੀ ਅਤੇ ਉਸ ਦਾ ਦੋਸਤ 17 ਸਾਲਾ ਅਕਾਸ਼ਦੀਪ ਇਸੇ ਪਿੰਡ ਦੇ ਸਰਕਾਰੀ ਸਕੂਲ ਵਿੱਚ ਕ੍ਰਮਵਾਰ 11ਵੀਂ ਅਤੇ 10ਵੀਂ ਜਮਾਤ ਵਿੱਚ ਪੜ੍ਹਦੇ ਸਨ। ਉਹ ਪਾਰਟ ਟਾਈਮ ਵੇਟਰ ਦਾ ਕੰਮ ਕਰਦੇ ਸਨ। ਕੱਲ੍ਹ ਸਕੂਲ ਵਿੱਚ ਛੁੱਟੀ ਹੋਣ ਕਾਰਨ ਉਹ ਨਾਗਪੁਰ ਪਿੰਡ ਵਿੱਚ ਇੱਕ ਵਿਆਹ ਸਮਾਗਮ ਵਿੱਚ ਵੇਟਰਿੰਗ ਕਰਨ ਗਏ ਸਨ।
ਇਹ ਵੀ ਪੜ੍ਹੋ: Punjab pollution News: 'ਤੁਹਾਡਾ ਪ੍ਰਸ਼ਾਸਨ ਪੂਰੀ ਤਰ੍ਹਾਂ ਫੇਲ੍ਹ', NGT ਨੇ ਪ੍ਰਦੂਸ਼ਣ 'ਤੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਸਮਾਗਮ ਦਾ ਕੰਮ ਖਤਮ ਕਰਨ ਤੋਂ ਬਾਅਦ ਉਹ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਲਈ ਰਵਾਨਾ ਹੋ ਗਏ ਸਨ। ਨਾਗਪੁਰ ਤੋਂ ਥੋੜ੍ਹੀ ਦੂਰੀ 'ਤੇ ਜਾਂਦੇ ਸਮੇਂ ਕਿਸੇ ਅਣਪਛਾਤੇ ਵਾਹਨ ਨੇ ਬਾਈਕ ਨੂੰ ਟੱਕਰ ਮਾਰ ਦਿਤੀ। ਦੋਵਾਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਫਤਿਹਾਬਾਦ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ।
ਫਤਿਹਾਬਾਦ ਦੇ ਹਸਪਤਾਲ 'ਚ ਹੀ ਜੱਸੀ ਦੀ ਮੌਤ ਹੋ ਗਈ, ਜਦਕਿ ਅਕਾਸ਼ਦੀਪ ਨੂੰ ਗੰਭੀਰ ਹਾਲਤ 'ਚ ਅਗਰੋਹਾ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ, ਜਿੱਥੇ ਬਾਅਦ 'ਚ ਉਸ ਦੀ ਮੌਤ ਹੋ ਗਈ। ਜੱਸੀ ਦੀਆਂ ਦੋ ਭੈਣਾਂ ਅਤੇ ਇੱਕ ਭਰਾ ਹੈ, ਜਦਕਿ ਅਕਾਸ਼ਦੀਪ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।