ਉਸ ਨੇ ਦੱਸਿਆ ਕਿ ਬੱਚਾ ਚੋਰੀ ਕਰਨ ਨਹੀਂ ਸਗੋਂ ਸਾਈਕਲ ਚੋਰੀ ਕਰਨ ਆਇਆ ਸੀ
Jalandhar News: ਜਲੰਧਰ 'ਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਲੋਕਾਂ ਨੇ ਜਲੰਧਰ ਦੇ ਦੋਆਬਾ ਚੌਕ ਨੇੜੇ ਇਕ ਵਿਅਕਤੀ ਨੂੰ ਬੱਚਾ ਚੋਰੀ ਕਰਦੇ ਹੋਏ ਇਕ ਬੱਚਾ ਚੋਰ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ। ਜਿਸ ਤੋਂ ਬਾਅਦ ਲੋਕਾਂ ਵਲੋਂ ਚੋਰ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਚੋਰ ਨੂੰ ਆਪਣੀ ਹਿਰਾਸਤ 'ਚ ਲੈ ਲਿਆ।
ਬੱਚੇ ਦੀ ਮਾਂ ਨੇ ਦੱਸਿਆ ਕਿ ਉਸ ਦਾ ਬੱਚਾ ਘਰ ਦੇ ਬਾਹਰ ਰੋਜ਼ ਦੀ ਤਰਾਹ ਸਾਈਡ ’ਤੇ ਖੇਡ ਰਿਹਾ ਸੀ, ਇਸ ਦੌਰਾਨ ਮੁਲਜ਼ਮ ਨੇ ਆ ਕੇ ਬੱਚੇ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ, ਜਿਸ ’ਤੇ ਬੱਚੇ ਦੀ ਮਾਂ ਨੇ ਉਸ ਨੂੰ ਦੇਖ ਕੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਲੋਕਾਂ ਨੇ ਇਕੱਠੇ ਹੋ ਕੇ ਚੋਰ ਨੂੰ ਮੌਕੇ 'ਤੇ ਕਾਬੂ ਕਰ ਲਿਆ।
ਫੜੇ ਗਏ ਮੁਲਜ਼ਮ ਦਾ ਨਾਂ ਹਰਪ੍ਰੀਤ ਹੈ ਅਤੇ ਉਹ ਟੀਵੀ ਟਾਵਰ ਦੇ ਕੋਲ ਰਹਿੰਦਾ ਹੈ। ਉਸ ਨੇ ਦੱਸਿਆ ਕਿ ਬੱਚਾ ਚੋਰੀ ਕਰਨ ਨਹੀਂ ਸਗੋਂ ਸਾਈਕਲ ਚੋਰੀ ਕਰਨ ਆਇਆ ਸੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਸ਼ੀ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
(For more news apart from A kidnaper got caught while trying to kidnap a child, stay tuned to Rozana Spokesman)