
Amritsar News: ਮੁਲਜ਼ਮਾਂ ਕੋਲੋਂ 1 ਪਿਸਤੌਲ ਵੀ ਹੋਇਆ ਬਰਾਮਦ
Amritsar police arrested 9 youths with heroin: ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਹੈਰੋਇਨ ਦੀ ਤਸਕਰੀ ਕਰਨ ਵਾਲੇ ਇਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 9 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 14.55 ਲੱਖ ਰੁਪਏ ਦੀ ਡਰੱਗ ਮਨੀ, 110 ਗ੍ਰਾਮ ਹੈਰੋਇਨ, ਇਕ ਪਿਸਤੌਲ, ਦੋ ਜਿੰਦਾ ਕਾਰਤੂਸ, ਇਕ ਖਾਲੀ ਖੋਲ, ਪੰਜ ਮੋਬਾਈਲ ਫ਼ੋਨ, ਇਕ ਡੌਂਗਲ, ਇਕ ਮੋਟਰਸਾਈਕਲ, ਇਕ ਐਕਟਿਵਾ ਅਤੇ ਦੋ ਕਾਰਾਂ ਬਰਾਮਦ ਕੀਤੀਆਂ ਹਨ।
ਇਹ ਵੀ ਪੜ੍ਹੋ: Moga News: ਮੋਗਾ 'ਚ ਮੰਗੇਤਰ ਵਲੋਂ ਵਿਆਹ ਤੋਂ ਨਾਂਹ ਕਰਨ 'ਤੇ ਲੜਕੀ ਨੇ ਕੀਤੀ ਖ਼ੁਦਕੁਸ਼ੀ
ਦੋ ਮੁਲਜ਼ਮ ਪਟਿਆਲਾ ਤੋਂ ਹਵਾਲਾ ਕਾਰੋਬਾਰ ਚਲਾ ਰਹੇ ਸਨ, ਜਿਨ੍ਹਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਉਨ੍ਹਾਂ ਦੀ ਸੂਚਨਾ 'ਤੇ ਕਪੂਰਥਲਾ ਤੋਂ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਫਿਲਹਾਲ ਪੁਲਿਸ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ ਤੇ ਉਨ੍ਹਾਂ ਤੋਂ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Gurnam Bhullar's wife: MBBS ਦੀ ਪੜ੍ਹਾਈ ਕਰ ਰਹੀ ਗੁਰਨਾਮ ਭੁੱਲਰ ਦੀ ਪਤਨੀ