Punjab News: CM ਮਾਨ ਦੀ ਅਗਵਾਈ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਮਿਲੀ ਆਲਮੀ ਮਾਨਤਾ
Published : Nov 20, 2023, 5:18 pm IST
Updated : Nov 20, 2023, 5:36 pm IST
SHARE ARTICLE
Aam Aadmi Clinics got global recognition
Aam Aadmi Clinics got global recognition

Punjab News :ਨੈਰੋਬੀ ਵਿੱਚ ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ਵਿੱਚ ਪੰਜਾਬ ਨੂੰ ਪਹਿਲਾ ਇਨਾਮ

 Aam Aadmi Clinics got global recognition: ਪੰਜਾਬ ਵਿੱਚ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆ-ਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਉਦੋਂ ਆਲਮੀ ਪੱਧਰ ਉਤੇ ਮਾਨਤਾ ਮਿਲੀ, ਜਦੋਂ ਸੂਬੇ ਦੇ ਆਮ ਆਦਮੀ ਕਲੀਨਿਕਾਂ ਨੇ ਨੈਰੋਬੀ ਵਿੱਚ 14 ਤੋਂ 16 ਨਵੰਬਰ ਤੱਕ ਹੋਏ ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ਵਿੱਚ ਪਹਿਲਾ ਇਨਾਮ ਹਾਸਲ ਕੀਤਾ।

ਇਹ ਵੀ ਪੜ੍ਹੋ: Punjab News : ਹਰਿਆਣਾ 'ਚ ਸੜਕ ਹਾਦਸੇ 'ਚ ਪੰਜਾਬੀ 2 ਨੌਜਵਾਨਾਂ ਦੀ ਹੋਈ ਮੌਤ 

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ‘ਦਵਾਈਆਂ ਦੀ ਹਰੇਕ ਵਿਅਕਤੀ ਤੱਕ ਪਹੁੰਚ: ਪੰਜਾਬ ਤੋਂ ਇਕ ਅਧਿਐਨ’ ਵਿਸ਼ੇ ਹੇਠਲੇ ਦਸਤਾਵੇਜ਼ ਲਈ ਪਹਿਲਾ ਇਨਾਮ ਮਿਲਿਆ। ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ਵਿੱਚ 85 ਮੁਲਕਾਂ ਨੇ ਭਾਗ ਲਿਆ ਅਤੇ ਚਾਰ ਦੇਸ਼ਾਂ ਨੇ ਆਪਣੇ ਦਸਤਾਵੇਜ਼ ਦਾਖ਼ਲ ਕੀਤੇ, ਜਿਨ੍ਹਾਂ ਵਿੱਚੋਂ ਪੰਜਾਬ ਸਰਕਾਰ ਦੇ ਦਸਤਾਵੇਜ਼ ਨੂੰ ਅੰਤਮ ਪੇਸ਼ਕਾਰੀ ਲਈ ਚੁਣਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੀ ਸਫ਼ਲਤਾ ਦੀ ਕਹਾਣੀ ਦੱਸੀ ਅਤੇ ਦੱਸਿਆ ਕਿ ਕਿਵੇਂ ਪੰਜਾਬ ਸਰਕਾਰ ਨੇ ਮੁੱਢਲੀਆਂ ਸਿਹਤ ਸੰਭਾਲ ਸਹੂਲਤਾਂ ਵਿੱਚ ਤੇਜ਼ੀ ਨਾਲ ਵਾਧਾ ਕੀਤਾ ਅਤੇ ਮਿਆਰੀ ਸਿਹਤ ਸੰਭਾਲ ਸੇਵਾਵਾਂ ਦਿੱਤੀਆਂ।

ਇਹ ਵੀ ਪੜ੍ਹੋ: Punjab pollution News: 'ਤੁਹਾਡਾ ਪ੍ਰਸ਼ਾਸਨ ਪੂਰੀ ਤਰ੍ਹਾਂ ਫੇਲ੍ਹ', NGT ਨੇ ਪ੍ਰਦੂਸ਼ਣ 'ਤੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜੇਤੂ ਐਂਟਰੀ ਵਿੱਚ ਵਿਗਿਆਨ ਉਤੇ ਜ਼ੋਰ, ਸਮੱਸਿਆਵਾਂ ਦੇ ਹੱਲ ਲਈ ਸੁਪਰ ਪੁਜ਼ੀਸ਼ਨਿੰਗ, ਹੱਲ ਤੇ ਪ੍ਰਭਾਵ ਦੀ ਸਪੱਸ਼ਟਤਾ, ਨਵੀਨ ਹੱਲ, ਸਿਆਸੀ ਇੱਛਾ ਸ਼ਕਤੀ ਕਿਵੇਂ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆਕਲਪ ਲਈ ਸਹਾਈ, ਪ੍ਰਾਈਵੇਟ ਖ਼ੇਤਰ ਨਾਲ ਸਹਿਯੋਗ ਤੇ ਸੁਧਾਰਾਂ ਲਈ ਸਪੱਸ਼ਟ ਵਿਆਖਿਆ ਨੂੰ ਦਰਸਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਦੇ ਭਾਈਵਾਲ ਮੁਲਕਾਂ ਨੇ ਇੱਛਾ ਜਤਾਈ ਕਿ ਉਹ ਪੰਜਾਬ ਆ ਕੇ ਆਮ ਆਦਮੀ ਕਲੀਨਿਕ ਦੇਖਣ ਦੇ ਇੱਛੁਕ ਹਨ ਅਤੇ ਉਹ ਇਹ ਗੱਲ ਸਮਝਣੀ ਚਾਹੁੰਦੇ ਹਨ ਕਿ ਕਿਵੇਂ ਮਰੀਜ਼ਾਂ ਨੂੰ ਬਿਨਾਂ ਕਿਸੇ ਖ਼ਰਚ ਦੇ ਉਨ੍ਹਾਂ ਦੇ ਘਰਾਂ ਦੇ ਨੇੜੇ 84 ਦਵਾਈਆਂ ਤੇ 40 ਕਲੀਨਿਕਲ ਟੈਸਟ ਕੀਤੇ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਈਵਾਲ ਮੁਲਕ ਇਸ ਗੱਲੋਂ ਵੀ ਹੈਰਾਨ ਸਨ ਕਿ ਸਾਰੇ ਆਮ ਆਦਮੀ ਕਲੀਨਿਕ ਆਈ.ਟੀ. ਨਾਲ ਲੈਸ ਹਨ ਅਤੇ ਰਜਿਸਟਰੇਸ਼ਨ, ਡਾਕਟਰ ਦੀ ਸਲਾਹ, ਟੈਸਟ ਤੇ ਦਵਾਈਆਂ ਪੂਰੀ ਤਰ੍ਹਾਂ ਡਿਜੀਟਾਈਜ਼ਡ ਹਨ।

ਸੂਬੇ ਦੇ ਲੋਕਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਨਤਾ ਨੇ ਸੂਬੇ ਦੇ ਲੋਕਾਂ ਦੀ ਹੋਰ ਸਮਰਪਣ ਨਾਲ ਸੇਵਾ ਕਰਨ ਦਾ ਜਜ਼ਬਾ ਭਰਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਹੋਰ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ ਤਾਂ ਕਿ ਇਨ੍ਹਾਂ ਲੋਕ-ਪੱਖੀ ਪਹਿਲਕਦਮੀਆਂ ਨਾਲ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਣਾ ਯਕੀਨੀ ਬਣੇ। ਭਗਵੰਤ ਸਿੰਘ ਮਾਨ ਨੇ ਇਸ ਨਿਵੇਕਲੇ ਮਾਅਰਕੇ ਲਈ ਸਿਹਤ ਵਿਭਾਗ ਨੂੰ ਮੁਬਾਰਕਬਾਦ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਇਸੇ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement