
Punjab pollution News: ਇੱਕ ਦਿਨ ਵਿੱਚ ਪਰਾਲੀ ਸਾੜਨ ਦੀਆਂ 1500 ਤੋਂ ਵੱਧ ਘਟਨਾਵਾਂ ਵਾਪਰੀਆਂ, ਤੁਹਾਡੇ ਵੱਲੋਂ ਕੀ ਕਾਰਵਾਈ ਕੀਤੀ ਗਈ?
NGT reprimands Punjab government on pollution: ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮੁੱਦੇ 'ਤੇ ਪੰਜਾਬ ਸਰਕਾਰ ਨੂੰ ਮੁੜ ਫਟਕਾਰ ਲਗਾਈ ਹੈ। ਐੱਨਜੀਟੀ ਨੇ ਪੰਜਾਬ ਸਰਕਾਰ ਵੱਲੋਂ ਪ੍ਰਦੂਸ਼ਣ ਰੋਕਣ ਅਤੇ ਪਰਾਲੀ ਸਾੜਨ 'ਤੇ ਪਾਬੰਦੀ ਲਗਾਉਣ ਲਈ ਚੁੱਕੇ ਜਾ ਰਹੇ ਕਦਮਾਂ 'ਤੇ ਅਸੰਤੁਸ਼ਟੀ ਪ੍ਰਗਟਾਈ ਹੈ। ਐਨਜੀਟੀ ਨੇ ਕਿਹਾ ਕਿ ਐਨਜੀਟੀ ਅਤੇ ਸੁਪਰੀਮ ਕੋਰਟ ਦੇ ਦਖਲ ਦੇ ਬਾਵਜੂਦ ਪਰਾਲੀ ਨੂੰ ਅੱਗ ਲਗਾਉਣ ਦੀਆਂ 33000 ਤੋਂ ਵੱਧ ਘਟਨਾਵਾਂ ਦਰਜ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ ਪੁਲਿਸ ਨੇ 9 ਨੌਜਵਾਨਾਂ ਨੂੰ ਹੈਰੋਇਨ, 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫਤਾਰ
ਪੰਜਾਬ ਸਰਕਾਰ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਹੁਣ ਤੱਕ ਨਾਕਾਮ ਰਹੀ ਹੈ। ਪਰਾਲੀ ਸਾੜਨ ਦਾ ਅਸਰ ਦਿੱਲੀ-ਐਨਸੀਆਰ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ-ਐਨਸੀਆਰ ਵਿੱਚ ਹਵਾ ਦੀ ਗੁਣਵੱਤਾ ਗੰਭੀਰ ਪੱਧਰ 'ਤੇ ਬਣੀ ਹੋਈ ਹੈ। ਹਾਲ ਹੀ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਨੂੰ ਝੋਨੇ ਦੀ ਕਾਸ਼ਤ ਦੀ ਬਜਾਏ ਹੋਰ ਵਿਕਲਪ ਲੱਭਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ: Moga News: ਮੋਗਾ 'ਚ ਮੰਗੇਤਰ ਵਲੋਂ ਵਿਆਹ ਤੋਂ ਨਾਂਹ ਕਰਨ 'ਤੇ ਲੜਕੀ ਨੇ ਕੀਤੀ ਖ਼ੁਦਕੁਸ਼ੀ
ਹੁਣ ਐਨਜੀਟੀ ਨੇ ਇਸ ਮੁੱਦੇ 'ਤੇ ਪੰਜਾਬ ਸਰਕਾਰ ਨੂੰ ਝਾੜ ਪਾਈ ਹੈ। ਐਨਜੀਟੀ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਪਰਾਲੀ ਸਾੜਨ ਦੇ ਦੋਸ਼ੀਆਂ ਵਿਰੁੱਧ ਮੁਕੱਦਮਾ ਚਲਾਉਣ ਲਈ ਚੋਣਵੀਂ ਪਹੁੰਚ ਅਪਣਾ ਰਹੀ ਹੈ। ਐੱਨਜੀਟੀ ਨੇ ਪੰਜਾਬ ਸਰਕਾਰ ਦੀ ਨੁਮਾਇੰਦਗੀ ਕਰਨ ਵਾਲੀ ਕੌਂਸਲ ਨੂੰ ਪੁੱਛਿਆ, ਇੱਕ ਦਿਨ ਵਿੱਚ ਪਰਾਲੀ ਸਾੜਨ ਦੀਆਂ 1500 ਤੋਂ ਵੱਧ ਘਟਨਾਵਾਂ ਵਾਪਰੀਆਂ, ਤੁਹਾਡੇ ਵੱਲੋਂ ਕੀ ਕਾਰਵਾਈ ਕੀਤੀ ਗਈ? ਇਸ 'ਤੇ ਪੰਜਾਬ ਸਰਕਾਰ ਵੱਲੋਂ ਜਵਾਬ 'ਚ ਕਿਹਾ ਗਿਆ ਕਿ 829 'ਤੇ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।
ਇਸ 'ਤੇ ਐਨਜੀਟੀ ਨੇ ਕਿਹਾ, ਇਹ ਕੁੱਲ ਕੇਸ ਦਾ ਚੌਥਾ ਹਿੱਸਾ ਹੈ। ਸਾਰਿਆਂ 'ਤੇ ਬਰਾਬਰ ਦੀ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ? NGT ਨੇ ਪੰਜਾਬ ਸਰਕਾਰ ਨੂੰ ਕਿਹਾ, AIR ਐਕਟ ਤਹਿਤ 32 ਕੇਸ ਕਿਉਂ ਦਰਜ ਕੀਤੇ ਹਨ? ਜਦੋਂ ਕਿ ਕੁੱਲ ਮਿਲਾ ਕੇ ਕਰੀਬ 32700 ਮਾਮਲੇ ਹਨ। ਕੀ ਸਥਾਨਕ ਪ੍ਰਸ਼ਾਸਨ ਦੀ ਇਨ੍ਹਾਂ ਲੋਕਾਂ ਨਾਲ ਕੋਈ ਦੁਸ਼ਮਣੀ ਹੈ?