
2 ਅਜੇ ਵੀ ਫਰਾਰ
Amritsar ASI Murder News: ਏਐਸਆਈ ਕਤਲ ਕੇਸ ਵਿਚ ਪੁਲਿਸ ਨੇ 5 ਮੁਲਜ਼ਮਾਂ ਨੂੰ ਵਾਰਦਾਤ ਵਿਚ ਵਰਤੀ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਫਿਲਹਾਲ ਰੰਜਿਸ਼ ਦੇ ਕਾਰਨਾਂ ਬਾਰੇ ਕੁਝ ਨਹੀਂ ਕਿਹਾ ਜਾ ਰਿਹਾ, ਜਿਸ ਕਾਰਨ ਮਾਮਲਾ ਸ਼ੱਕੀ ਬਣਦਾ ਜਾ ਰਿਹਾ ਹੈ।
ਕਿਹਾ ਜਾ ਰਿਹਾ ਹੈ ਕਿ ਏਐਸਆਈ ਸਰੂਪ ਸਿੰਘ ਦੀ ਪੁਰਾਣੀ ਰੰਜਿਸ਼ ਕਾਰਨ ਗੋਲੀ ਮਾਰ ਕੇ ਹਤਿਆ ਕੀਤੀ ਗਈ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਸ਼ਰਨਜੀਤ ਸਿੰਘ ਵਾਸੀ ਦਸਮੇਸ਼ ਨਗਰ, ਰਾਹੁਲਪ੍ਰੀਤ ਸਿੰਘ ਉਰਫ਼ ਸਿਮਰਨ ਵਾਸੀ ਰਸੂਲਪੁਰਾ, ਸੁੱਚਾ ਸਿੰਘ ਤੇ ਉਸ ਦੇ ਦੋ ਪੁੱਤਰ ਹਰਪਾਲ ਸਿੰਘ, ਕਰਨ ਸਿੰਘ ਵਾਸੀ ਅਕਾਲਗੜ੍ਹ ਢਪਈਆਂ ਵਜੋਂ ਹੋਈ ਹੈ।
ਮੁਲਜ਼ਮ ਹਰਪਾਲ ਕੋਲੋਂ 32 ਬੋਰ ਦਾ ਪਿਸਤੌਲ ਬਰਾਮਦ ਹੋਇਆ ਹੈ। 2 ਮੁਲਜ਼ਮ ਵੰਸ਼ ਵਾਸੀ ਅਕਾਲਗੜ੍ਹ ਅਤੇ ਵਿਸ਼ਾਲ ਫ਼ਰਾਰ ਹਨ। ਡੀਐਸਪੀ ਦਿਹਾਤੀ ਗੁਰਪ੍ਰਤਾਪ ਸਿੰਘ ਸਹੋਤਾ ਨੇ ਦਸਿਆ ਕਿ ਗ੍ਰਿਫ਼ਤਾਰ ਕੀਤੇ ਗਏ 5 ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ 3 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਦੀਆਂ ਟੀਮਾਂ ਦੋ ਫਰਾਰ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।
(For more news apart from police arrested 5 accused in ASI Saroop Singh murder case so far, stay tuned to Rozana Spokesman)