Punjab Cabinet Meeting: ਪੰਜਾਬ ਮੰਤਰੀ ਮੰਡਲ ਦੀ ਬੈਠਕ ’ਚ ਅੱਜ ਹੋਣਗੇ ਕਈ ਅਹਿਮ ਫ਼ੈਸਲੇ
Published : Nov 20, 2023, 7:15 am IST
Updated : Nov 20, 2023, 7:15 am IST
SHARE ARTICLE
Punjab Cabinet Meeting Today
Punjab Cabinet Meeting Today

ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਸਬੰਧੀ ਤਰੀਕਾਂ ਬਾਰੇ ਲਿਆ ਜਾ ਸਕਦਾ ਹੈ ਫ਼ੈਸਲਾ

Punjab Cabinet Meeting : ਪੰਜਾਬ  ਮੰਤਰੀ ਮੰਡਲ ਦੀ 20 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਬੈਠਕ ’ਚ ਕਈ ਅਹਿਮ ਫ਼ੈਸਲੇ ਹੋਣਗੇ। ਇਸ ਬੈਠਕ ’ਚ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਇਸੇ ਮਹੀਨੇ ਜਾ ਅਗਲੇ ਮਹੀਨੇ ਦੇ ਪਹਿਲੇ ਹਫ਼ਤੇ ਸੱਦੇ ਜਾਣ ਦੀਆਂ ਤਰੀਕਾਂ ਬਾਰੇ ਅੰਤਮ ਫ਼ੈਸਲਾ ਲਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਸੁਪ੍ਰੀਮ ਕੋਰਟ ਵਲੋਂ ਪੰਜਾਬ ਸਰਕਾਰ ਦੇ ਹੱਕ ’ਚ ਫ਼ੈਸਲਾ ਕਰਨ ਬਾਅਦ ਇਹ ਇਜਲਾਸ ਸਦਿਆ ਜਾ ਰਿਹਾ ਹੈ। ਬਜਟ ਸੈਸ਼ਨ ਉਠਾਏ ਜਾਂ ਤੋਂ ਬਾਅਦ ਹੁਣ ਇਹ ਪੂਰਾ ਸੈਸ਼ਨ ਹੋਏਗਾ। ਮੰਤਰੀ ਮੰਡਲ ਦੀ ਮੀਟਿੰਗ ’ਚ ਇਸ ਤੋਂ ਇਲਾਵਾ ਮੁਲਾਜ਼ਮਾਂ ਦੇ ਮਸਲਿਆਂ ’ਤੇ ਚਰਚਾ ਕਰ ਕੇ ਵੀ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ।

ਇਸ ਸਮੇ ਸੂਬੇ ਦੇ ਦਫ਼ਤਰੀ ਮੁਲਾਜ਼ਮ 21 ਨਵੰਬਰ ਤਕ ਕਲਮ ਛੋੜ ਹੜਤਾਲ ’ਤੇ ਚਲ ਰਹੇ ਹਨ। ਇਸ ਮੀਟਿੰਗ ’ਚ ਵਿੱਤੀ  ਮਾਮਲਿਆਂ  ’ਤੇ ਚਰਚਾ ਤੋਂ ਇਲਾਵਾ ਕੁਝ ਹੋਰ ਨਵੇਂ ਫ਼ੈਸਲਿਆਂ ’ਤੇ ਵੀ ਵਿਚਾਰ ਵਟਾਂਦਰਾ ਹੋਏਗਾ ਭਾਵੇਂ ਕਿ ਹਾਲੇ ਮੀਟਿੰਗ ਦਾ ਫ਼ਾਈਨਲ ਏਜੰਡਾ ਤੈਅ ਨਹੀਂ ਅਤੇ ਮੌਕੇ ’ਤੇ ਹੀ ਨਵੇਂ ਮਸਲੇ ਵਿਚਾਰੇ ਜਾ ਸਕਦੇ ਹਨ।    

(For more news apart from Punjab Cabinet Meeting Today, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement