ਲੁਧਿਆਣਾ ਦੀ ਥਾਣਾ ਡਿਵੀਜ਼ਨ 3 ਦੀ ਪੁਲਿਸ ਨੇ ਸੇਵਾਮੁਕਤ ਏਸੀਪੀ ਅਤੇ ਤਤਕਾਲੀ ਥਾਣਾ ਇੰਚਾਰਜ ਖ਼ਿਲਾਫ਼ ਕੇਸ ਦਰਜ ਕੀਤਾ ਸੀ
Punjab News: ਸਦਰ ਥਾਣਾ ਹੁਸ਼ਿਆਰਪੁਰ ਦੇ ਇੰਚਾਰਜ ਸਤੀਸ਼ ਕੁਮਾਰ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਐਸਐਸਪੀ ਸਰਤਾਜ ਸਿੰਘ ਚਾਹਲ ਨੇ ਲੁਧਿਆਣਾ ਵਿਚ ਕੇਸ ਦਰਜ ਹੋਣ ਤੋਂ ਬਾਅਦ ਕਾਰਵਾਈ ਕੀਤੀ ਹੈ। ਜ਼ਿਕਰਯੋਗ ਹੈ ਕਿ ਲੁਧਿਆਣਾ ਦੀ ਥਾਣਾ ਡਿਵੀਜ਼ਨ 3 ਦੀ ਪੁਲਿਸ ਨੇ ਸੇਵਾਮੁਕਤ ਏਸੀਪੀ ਅਤੇ ਤਤਕਾਲੀ ਥਾਣਾ ਇੰਚਾਰਜ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਜਿਸ ਵਿਚ ਉਸ 'ਤੇ ਬਿਨਾਂ ਜਾਂਚ ਦੇ ਕੇਸ ਦਰਜ ਕਰਨ ਅਤੇ ਨਾਜਾਇਜ਼ ਤੌਰ 'ਤੇ ਪਿਸਤੌਲ ਰੱਖਣ ਦਾ ਦੋਸ਼ ਲੱਗਿਆ ਸੀ।
ਉਸ ਵਿਰੁੱਧ 29 ਨਵੰਬਰ 2021 ਨੂੰ ਸ਼ਿਕਾਇਤ ਦਰਜ ਕਰਵਾਈ ਗਈ ਸੀ। ਜਿਸ ਵਿਚ ਬਾਬਾ ਥਾਨ ਸਿੰਘ ਚੌਂਕ ਮੁਹੱਲੇ ਦੇ ਰਹਿਣ ਵਾਲੇ ਜਸਪ੍ਰੀਤ ਸਿੰਘ ਨੇ ਦੱਸਿਆ ਸੀ ਕਿ ਸਾਲ 2015 ਵਿਚ ਦੁਸ਼ਮਣੀ ਦੇ ਚੱਲਦਿਆਂ ਉਸ ਦੇ ਗੁਆਂਢੀਆਂ ਨੇ ਉਸ 'ਤੇ ਹਵਾ ਵਿਚ ਗੋਲੀਆਂ ਚਲਾਉਣ ਦਾ ਦੋਸ਼ ਲਗਾਇਆ ਸੀ। ਜੋ ਕਿ ਪੂਰੀ ਤਰ੍ਹਾਂ ਬੇਬੁਨਿਆਦ ਸਨ।
ਕੇਸ ਖ਼ਤਮ ਹੋਣ ਤੋਂ ਬਾਅਦ ਵੀ ਉਸ ਦਾ ਰਿਵਾਲਵਰ ਅਤੇ ਕਾਰਤੂਸ ਵਾਪਸ ਨਹੀਂ ਕੀਤੇ ਗਏ। ਅਧਿਕਾਰੀਆਂ ਨੇ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਏਸੀਪੀ ਰਣਧੀਰ ਸਿੰਘ ਅਤੇ ਇੰਸਪੈਕਟਰ ਸਤੀਸ਼ ਕੁਮਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
(For more news apart from Punjab News, stay tuned to Rozana Spokesman)