ਉਹ ਆਰ. ਐੱਮ. ਪੀ. ਆਈ. ਦੇ ਜ਼ਿਲ੍ਹਾ ਕਮੇਟੀ ਮੈਂਬਰ ਸਨ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਵੀ ਸਨ।
Shingara Singh Dosanjh passed away - ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਪਰਿਵਾਰ ਨਾਲ ਜੁੜੀ ਮਾੜੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਦਿਲਜੀਤ ਦੋਸਾਂਝ ਦੇ ਸਕੇ ਚਾਚਾ ਮਾਸਟਰ ਸ਼ਿੰਗਾਰਾ ਸਿੰਘ ਦੋਸਾਂਝ ਦਾ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਆਰ. ਐੱਮ. ਪੀ. ਆਈ. ਦੇ ਜ਼ਿਲ੍ਹਾ ਕਮੇਟੀ ਮੈਂਬਰ ਸਨ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਵੀ ਸਨ।
ਉਨ੍ਹਾਂ ਨੇ ਦਿੱਲੀ ਅੰਦੋਲਨ ਵਿਚ ਵੀ ਅਹਿਮ ਯੋਗਦਾਨ ਪਾਇਆ ਸੀ ਜਿਸ ਨੂੰ ਯਾਦ ਰੱਖਿਆ ਜਾਵੇਗਾ। ਸ਼ਿੰਗਾਰਾ ਸਿੰਘ ਦੋਸਾਂਝ ਨੇ ਦਿੱਲੀ ਕਿਸਾਨ ਮੋਰਚੇ ਸਮੇਤ ਅਨੇਕਾਂ ਕਿਸਾਨ ਤੇ ਜਮਹੂਰੀ ਸ਼ੰਘਰਸ਼ਾਂ ਵਿਚ ਅਹਿਮ ਭੂਮਿਕਾ ਅਦਾ ਕੀਤੀ ਸੀ। ਦੋਸਾਂਝ ਨੇ ਅਧਿਆਪਕ ਵਜੋਂ ਨੌਕਰੀ ਕਰਦਿਆਂ ਟਰੇਡ ਯੂਨੀਅਨ ਅਤੇ ਮੁਲਾਜ਼ਮ ਘੋਲਾਂ ਵਿਚ ਵੀ ਮਿਸਾਲੀ ਯੋਗਦਾਨ ਪਾਇਆ ਸੀ। ਸ਼ਿੰਗਾਰਾ ਸਿੰਘ ਦੋਸਾਂਝ ਨੂੰ ਕਈ ਉੱਘੀਆਂ ਸ਼ਖ਼ਸ਼ੀਅਤਾਂ ਨੇ ਸ਼ਰਧਾਂਜਲੀ ਦਿੱਤੀ ਹੈ।
(For more news apart from Shingara Singh Dosanjh, stay tuned to Rozana Spokesman)