
Moga News: ਲੜਕੀ ਦੇ ਮਾਂ-ਪਿਓ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ
The Girl Committed suicide after her fiance refused the marriage in Moga: ਮੋਗਾ ਦੇ ਪਿੰਡ ਦੋਲੇਵਾਲਾ ਦੀ ਰਹਿਣ ਵਾਲੀ 22 ਸਾਲਾ ਲੜਕੀ ਨੇ ਜ਼ਹਿਰ ਪੀ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਕਰਨ ਵਾਲੀ ਲੜਕੀ ਦਾ ਵਿਆਹ ਹਾਲ ਹੀ 'ਚ ਤੈਅ ਹੋਇਆ ਸੀ ਅਤੇ ਉਹ ਖੁਸ਼ ਸੀ ਪਰ ਅਚਾਨਕ ਉਸ ਦੇ ਮੰਗੇਤਰ ਨੇ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿਤਾ। ਇਸ ਕਾਰਨ ਲੜਕੀ ਤਣਾਅ 'ਚ ਆ ਗਈ ਅਤੇ ਉਸ ਨੇ ਜ਼ਹਿਰ ਪੀ ਲਿਆ। ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਨੇ 3 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: Gurnam Bhullar's wife: MBBS ਦੀ ਪੜ੍ਹਾਈ ਕਰ ਰਹੀ ਗੁਰਨਾਮ ਭੁੱਲਰ ਦੀ ਪਤਨੀ
ਖ਼ੁਦਕੁਸ਼ੀ ਕਰਨ ਵਾਲੀ ਲੜਕੀ ਦਾ ਨਾਂ ਪਵਨਪ੍ਰੀਤ ਕੌਰ ਹੈ। ਉਸ ਦੇ ਭਰਾ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਮਾਤਾ-ਪਿਤਾ ਦਾ ਦਿਹਾਂਤ ਹੋ ਗਿਆ ਹੈ। ਮੌਤ ਤੋਂ ਪਹਿਲਾਂ ਉਸ ਦੀ ਮਾਂ ਨੇ ਭੈਣ ਪਵਨਪ੍ਰੀਤ ਕੌਰ ਦਾ ਰਿਸ਼ਤਾ ਮੋਗਾ ਦੇ ਪਿੰਡ ਦੋਲੇਵਾਲਾ ਦੇ ਰਹਿਣ ਵਾਲੇ ਹਰਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਨਾਲ ਕਰਵਾਇਆ ਸੀ। ਮੰਗਣੀ ਸਮੇਂ ਇਹ ਤੈਅ ਹੋਇਆ ਸੀ ਕਿ ਜਦੋਂ ਪਵਨਪ੍ਰੀਤ ਕੌਰ ਆਈਲੈਟਸ ਪੂਰੀ ਕਰੇਗੀ ਤਾਂ ਉਸ ਦਾ ਅਤੇ ਬਲਵਿੰਦਰ ਸਿੰਘ ਦਾ ਵਿਆਹ ਹੋਵੇਗਾ।
ਇਹ ਵੀ ਪੜ੍ਹੋ: Pop Star Shakira: ਪੌਪ ਸਟਾਰ ਸ਼ਕੀਰਾ ਨੂੰ ਧੋਖਾਧੜੀ ਦੇ ਮਾਮਲੇ ’ਚ ਸੰਮਨ ਜਾਰੀ
ਰਾਜਵਿੰਦਰ ਸਿੰਘ ਨੇ ਦੱਸਿਆ ਕਿ ਇਸ ਰਿਸ਼ਤੇ ਤੋਂ ਕੁਝ ਸਮੇਂ ਬਾਅਦ ਮਾਂ ਦੀ ਮੌਤ ਹੋ ਗਈ ਸੀ। ਉਸ ਤੋਂ ਬਾਅਦ ਭੈਣ ਪਵਨਪ੍ਰੀਤ ਕੌਰ ਨੇ ਆਈਲੈਟਸ ਪੂਰਾ ਕੀਤਾ। ਜਦੋਂ ਪਰਿਵਾਰ ਨੇ ਵਿਆਹ ਦੀ ਤਰੀਕ ਤੈਅ ਕਰਨ ਲਈ ਹਰਜੀਤ ਸਿੰਘ ਦੇ ਪਰਿਵਾਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਇਧਰ ਉਧਰ ਗੱਲ ਕਰਕੇ ਟਾਲ ਮਟੋਲ ਸ਼ੁਰੂ ਕਰ ਦਿੱਤੀ। ਜਦੋਂ ਉਨ੍ਹਾਂ ਨੇ ਕੁਝ ਦਿਨਾਂ ਬਾਅਦ ਉਸ ਨਾਲ ਦੁਬਾਰਾ ਸੰਪਰਕ ਕੀਤਾ ਤਾਂ ਬਲਵਿੰਦਰ ਸਿੰਘ ਨੇ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ।
ਰਾਜਵਿੰਦਰ ਸਿੰਘ ਅਨੁਸਾਰ ਉਸ ਦੀ ਭੈਣ ਪਵਨਪ੍ਰੀਤ ਕੌਰ ਕੁੜਮਾਈ ਟੁੱਟਣ ਕਾਰਨ ਤਣਾਅ ਵਿਚ ਆ ਗਈ ਅਤੇ ਉਸ ਨੇ ਜ਼ਹਿਰ ਪੀ ਲਿਆ। ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਰਾਜਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।