Ropar Accident News: 6 ਭੈਣਾਂ ਦੇ ਇਕਲੌਤਾ ਭਰਾ ਦੀ ਸੜਕ ਹਾਦਸੇ ਵਿਚ ਹੋਈ ਮੌਤ
Published : Nov 20, 2023, 9:17 pm IST
Updated : Nov 20, 2023, 9:39 pm IST
SHARE ARTICLE
Ropar Accident News
Ropar Accident News

Ropar Accident News: ਇਕ ਸਾਲ ਪਹਿਲਾਂ ਪਿਓ ਦੀ ਵੀ ਸੜਕ ਹਾਦਸੇ ਵਿਚ ਹੋਈ ਸੀ ਮੌਤ

Ropar Accident News: ਰੋਪੜ ਦੇ ਪਿੰਡ ਛੱਜਾ ਵਿਚ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਛੇ ਭੈਣਾਂ ਦਾ ਇਕਲੌਤਾ ਭਰਾ ਸੀ। ਮ੍ਰਿਤਕ ਦੀ ਪਛਾਣ ਹਰਵਿੰਦਰ ਸਿੰਘ ਪੁੱਤਰ ਕਮਲ ਚੰਦ ਵਾਸੀ ਪਿੰਡ ਛੱਜਾ ਉਮਰ 29 ਸਾਲ ਵਜੋਂ ਹੋਈ ਹੈ। ਮ੍ਰਿਤਕ ਫਰੀਦਕੋਟ ਵਿਆਹ ਵਿੱਚ ਜਾ ਰਿਹਾ ਸੀ। ਬਾਘਾ ਪੁਰਾਣਾ ਦੇ ਮੁੱਦਕੀ ਨੇੜੇ ਇੱਕ ਫੁੱਲਾਂ ਵਾਲੀ ਕਾਰ ਨਾਲ ਟੱਕਰ ਹੋਣ ਕਾਰਨ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: STUBBLE BURNING CASES: ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲਿਆਂ ਚ ਲਗਾਤਾਰ ਤੀਜੇ ਦਿਨ ਵੀ ਗਿਰਾਵਟ ਜਾਰੀ, 1084 FIR ਦਰਜ

ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਮ੍ਰਿਤਕ ਦੇ ਚਾਚਾ ਰਤਨ ਸਿੰਘ ਨੇ ਦੱਸਿਆ ਕਿ ਮੁੱਦਕੀ ਨੇੜੇ ਫੁੱਲਾਂ ਵਾਲੀ ਕਾਰ ਹਰਵਿੰਦਰ ਤੋਂ ਅੱਗੇ ਜਾ ਰਹੀ ਸੀ। ਕਾਰ ਦੇ ਉੱਪਰ ਸਜਾਵਟ ਲਈ ਰੱਖਿਆ ਗੁਲਦਸਤਾ ਹਵਾ ਵਿੱਚ ਉੱਡ ਗਿਆ। ਕਾਰ ਚਾਲਕ ਨੇ ਕਾਰ ਨੂੰ ਰੋਕਣ ਅਤੇ ਗੁਲਦਸਤੇ ਲੈਣ ਲਈ ਵਾਪਸ ਜਾਣ ਦੀ ਬਜਾਏ ਲਾਪਰਵਾਹੀ ਅਤੇ ਤੇਜ਼ੀ ਨਾਲ ਕਾਰ ਨੂੰ ਪਿੱਛੇ ਕਰਨਾ ਸ਼ੁਰੂ ਕਰ ਦਿੱਤਾ। ਜਿਸ ਕਾਰਨ ਮੋਟਰਸਾਈਕਲ 'ਤੇ ਪਿੱਛੇ ਆ ਰਹੇ ਉਸ ਦੇ ਭਤੀਜੇ ਹਰਵਿੰਦਰ ਨਾਲ ਜ਼ਬਰਦਸਤ ਟੱਕਰ ਹੋ ਗਈ।

 ਇਹ ਵੀ ਪੜ੍ਹੋ: Punjab Police Transfer News: ਪੰਜਾਬ ਸਰਕਾਰ ਵਲੋਂ IPS ਅਤੇ PPS ਅਧਿਕਾਰੀਆਂ ਦੀਆਂ ਬਦਲੀਆਂ  

ਜਿਸ ਤੋਂ ਬਾਅਦ ਲੋਕ ਉਸ ਨੂੰ ਹਸਪਤਾਲ ਲੈ ਕੇ ਆਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅੱਜ ਮ੍ਰਿਤਕ ਦੀ ਲਾਸ਼ ਦੇਰ ਸ਼ਾਮ 4 ਵਜੇ ਪਿੰਡ ਛੱਜਾ ਪੁੱਜੀ। ਜਿਸ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਥਾਣਾ ਬਾਘਾ ਪੁਰਾਣਾ ਅਧੀਨ ਪੈਂਦੀ ਨੱਥੂ ਵਾਲਾ ਚੌਂਕੀ ਦੀ ਪੁਲਿਸ ਨੇ ਮ੍ਰਿਤਕ ਦੇ ਚਾਚਾ ਰਤਨ ਸਿੰਘ ਪੁੱਤਰ ਜੀਤਰਾਮ ਦੇ ਬਿਆਨਾਂ ਦੇ ਆਧਾਰ 'ਤੇ ਡਰਾਈਵਰ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦੱਸ ਦਈਏ ਕਿ ਕਰੀਬ ਇੱਕ ਸਾਲ ਪਹਿਲਾਂ ਪਿੰਡ ਚੌਂਤਾ ਵਿੱਚ ਇੱਕ ਕਿਸ਼ਤੀ ਹਾਦਸੇ ਵਿੱਚ ਮ੍ਰਿਤਕ ਦੇ ਪਿਤਾ ਦੀ ਵੀ ਮੌਤ ਹੋ ਗਈ ਸੀ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM
Advertisement