Anil Joshi Resigned News: ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ, ਅਨਿਲ ਜੋਸ਼ੀ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ
Published : Nov 20, 2024, 11:31 am IST
Updated : Nov 20, 2024, 2:00 pm IST
SHARE ARTICLE
Akali leader Anil Joshi resigned News
Akali leader Anil Joshi resigned News

Anil Joshi Resigned News: ਸੁਖਬੀਰ ਦੇ ਅਸਤੀਫ਼ੇ ਤੋਂ ਬਾਅਦ ਕੀਤਾ ਰਿਜ਼ਾਇਨ

Akali leader Anil Joshi resigned News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣੇ ਅਸਤੀਫੇ ਵਿੱਚ ਜੋਸ਼ੀ ਨੇ ਪਾਰਟੀ ਦੀਆਂ ਮੌਜੂਦਾ ਨੀਤੀਆਂ ਅਤੇ ਕਾਰਜਸ਼ੈਲੀ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।

ਅਨਿਲ ਜੋਸ਼ੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਪੱਤਰ ਭੇਜਦਿਆਂ ਪਾਰਟੀ ਦੇ ਹਾਲਾਤਾਂ ਨੂੰ ਵੇਖਦਿਆਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਇਸ ਵਿੱਚ ਉਨ੍ਹਾਂ ਨੇ ਪਾਰਟੀ ਛੱਡਣ ਦਾ ਕਾਰਨ ਵਿਸਤਾਰਪੂਰਵਕ ਦੱਸਿਆ ਹੈ।

Akali leader Anil Joshi resigned News
Akali leader Anil Joshi resigned News

 

ਅਨਿਲ ਜੋਸ਼ੀ ਨੇ ਆਪਣੇ ਅਸਤੀਫ਼ੇ 'ਚ ਲਿਖਿਆ ਕਿ, ਮੈਂ 2021 ਵਿੱਚ ਸ੍ਰੋਮਣੀ ਅਕਾਲੀ ਦਲ ਦਾ ਹਿੱਸਾ ਬਣਿਆ ਸੀ, ਜਦੋਂ ਭਾਰਤੀ ਜਨਤਾ ਪਾਰਟੀ ਨੇ ਮੈਨੂੰ ਪੰਜਾਬ ਅਤੇ ਕਿਸਾਨਾਂ ਦੇ ਹੱਕ ਵਿੱਚ ਅਤੇ ਤਿੰਨ ਕਿਸਾਨੀ ਕਾਨੂੰਨਾਂ ਦੇ ਖਿਲਾਫ ਆਵਾਜ ਬੁਲੰਦ ਕਰਨ ਕਰਕੇ ਪਾਰਟੀ ਵਿਚੋਂ 6 ਸਾਲਾਂ ਲਈ ਕੱਢ ਦਿੱਤਾ ਸੀ। ਮੈਂ ਇਸ ਲਈ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਇਆ ਸੀ ਕਿ ਮੈਂ ਹਮੇਸ਼ਾ ਇਹ ਮਹਿਸੂਸ ਕੀਤਾ ਕਿ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੀ ਏਕਤਾ, ਅਖੰਡਤਾ ਅਤੇ ਆਪਸੀ ਭਾਈਚਾਰੇ ਦੇ ਝੰਡਾਬਰਦਾਰ ਹਨ ਅਤੇ 5 ਵਾਰ ਮੁੱਖ ਮੰਤਰੀ ਬਣ ਕੇ ਉਨ੍ਹਾਂ ਨੇ ਹਮੇਸ਼ਾ ਹਰ ਧਰਮ ਦਾ ਸਤਿਕਾਰ ਕੀਤਾ ਅਤੇ ਇਹੋ ਸੋਚ ਮੈਨੂੰ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਿੱਚ ਨਜ਼ਰ ਆਉਂਦੀ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement