Punjab News: ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਐਸਪੀਰੇਸ਼ਨਲ ਤੇ ਬਲਾਕ ਪ੍ਰੋਗਰਾਮ ਸਬੰਧੀ ਕੀਤੀ ਰੀਵਿਊ ਮੀਟਿੰਗ
Published : Nov 20, 2024, 3:04 pm IST
Updated : Nov 20, 2024, 3:04 pm IST
SHARE ARTICLE
Deputy Commissioner Special Sarangal held a review meeting regarding aspirational and block programs
Deputy Commissioner Special Sarangal held a review meeting regarding aspirational and block programs

Punjab News: ਸਿਹਤ ਵਿਭਾਗ ਨੂੰ ਇੰਸਟੀਚਿਊਸ਼ਨਲ ਡਿਲੀਵਰੀ ਦੇ ਇੰਡੀਕੇਟਰ ਉਪਰ ਵਿਸ਼ੇਸ਼ ਤੌਰ ਤੇ ਧਿਆਨ ਦੇਣ ਦੇ ਨਿਰਦੇਸ਼ ਜਾਰੀ

 

Punjab News: ਭਾਰਤ ਸਰਕਾਰ ਦੇ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਤੋਖਨ ਸਾਹੂ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਅਤੇ ਬਲਾਕ ਪ੍ਰੋਗਰਾਮ ਅਧੀਨ ਕੀਤੇ ਜਾ ਰਹੇ ਦੌਰੇ ਦੇ ਸਬੰਧ ਵਿੱਚ ਇਸ ਪ੍ਰੋਗਰਾਮ ਦੇ ਕੰਮਾਂ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਮੋਗਾ ਵਿਸ਼ੇਸ਼ ਸਾਰੰਗਲ ਨੇ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ਨਾਲ ਸਹਾਇਕ ਕਮਿਸ਼ਨਰ ਹਿਤੇਸ਼ਵੀਰ ਗੁਪਤਾ, ਸਹਾਇਕ ਖੋਜ ਅਫ਼ਸਰ ਉਪ ਅਰਥ ਤੇ ਅੰਕੜਾ ਦਫ਼ਤਰ ਗੁਰਪ੍ਰੀਤ ਸਿੰਘ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਵਿੱਚ ਵੱਖ ਵੱਖ ਖੇਤਰ ਜਿਵੇਂ ਕਿ ਸਿਹਤ, ਸਿੱਖਿਆ, ਬਾਲ ਵਿਕਾਸ, ਖੇਤੀਬਾੜੀ ਆਦਿ ਨਾਲ ਸਬੰਧਤ ਇੰਡੀਕੇਟਰਜ ਦੀ ਕਾਰਗੁਜਾਰੀ ਦਾ ਰੀਵਿਊ ਕੀਤਾ ਗਿਆ, ਜਿਸ ਵਿੱਚ ਸਮੂਹ ਵਿਭਾਗਾਂ ਨੂੰ ਐਸਪੀਰੇਸ਼ਨਲ ਜ਼ਿਲ੍ਹਾ ਤੇ ਬਲਾਕ ਪ੍ਰੋਗਰਾਮ ਅਧੀਨ ਇੰਡੀਕੇਟਰਜ ਦੀ ਕਾਰਗੁਜਾਰੀ ਵਿੱਚ ਸੁਧਾਰ ਲਿਆਉਣ ਲਈ ਸਾਰੇ ਵਿਭਾਗਾਂ ਨੂੰ ਹਫਤਾਵਰੀ ਆਪਣੇ ਆਪਣੇ ਵਿਭਾਗ ਦੇ ਕਰਮਚਾਰੀਆਂ ਅਧਿਕਾਰੀਆਂ ਨਾਲ ਵਿਭਾਗੀ ਮੀਟਿੰਗ ਕਰਦੇ ਹੋਏ ਮੋਨੀਟਰਿੰਗ ਕਰਨ ਦੇ ਆਦੇਸ਼ ਦਿੱਤੇ ਗਏ। 

ਇਸ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਅਤੇ ਆਪਣੇ ਕੰਮਾਂ ਦਾ ਡਾਟਾ ਸਮੇਂ ਸਿਰ ਅਪਡੇਟ ਕਰਨ  ਦੇ ਆਦੇਸ਼ ਦਿੱਤੇ ਗਏ। ਮਾਈਕਰੋ ਇਰੀਗੇਸ਼ਨ ਵਿੱਚ ਵਾਧਾ ਕਰਨ ਲਈ ਭੂਮੀ ਰੱਖਿਆ ਅਫਸਰ ਨੂੰ ਵਿਸ਼ੇਸ਼ ਤੌਰ ਤੇ ਆਦੇਸ਼ ਦਿੱਤੇ ਗਏ। ਸਿਹਤ ਵਿਭਾਗ ਮੋਗਾ ਨੂੰ ਇੰਸਟੀਚਿਊਸ਼ਨਲ ਡਿਲੀਵਰੀ ਦੇ ਇੰਡੀਕੇਟਰ ਉਪਰ ਵਿਸ਼ੇਸ਼ ਤੌਰ ਤੇ ਧਿਆਨ ਦੇ ਨਿਰਦੇਸ਼ ਵੀ ਦਿੱਤੇ ਗਏ।     

ਐਸਪੀਰੇਸ਼ਨਲ ਜ਼ਿਲ੍ਹਾ ਤੇ ਬਲਾਕ ਪ੍ਰੋਗਰਾਮ ਅਧੀਨ ਨੀਤੀ ਆਯੋਗ ਵੱਲੋਂ ਜ਼ਿਲ੍ਹਾ ਮੋਗਾ ਅਤੇ ਬਲਾਕ ਨਿਹਾਲ ਸਿੰਘ ਵਾਲਾ ਦੇ ਵੱਖ ਵੱਖ ਅਹਿਮ ਖੇਤਰਾਂ ਕਮਜੋਰ ਪਹਿਲੂਆਂ ਵਿੱਚ ਸੁਧਾਰ ਕਰਨ ਲਈ ਵਿਸ਼ੇਸ਼ ਫੰਡ ਜਾਰੀ ਕਰਕੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਨੀਤੀ ਆਯੋਗ ਵੱਲੋਂ ਬਹੁਤ ਹੀ ਅਹਿਮ ਖੇਤਰਾਂ ਜਿਵੇਂ ਕਿ ਸਿਹਤ, ਸਿੱਖਿਆ, ਖੇਤੀਬਾੜੀ ਅਤੇ ਬੁਨਿਆਦੀ ਢਾਂਚਾ ਵਿੱਚ ਸੁਧਾਰ ਕਰਨ ਲਈ ਇਹ ਕਾਰਜ ਚੱਲ ਰਹੇ ਹਨ ਅਤੇ ਇਸ ਵਿੱਚ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement