Punjab and Haryana ਹਾਈ ਕੋਰਟ 'ਚ ਭਲਕੇ 21 ਨੂੰ ਹੋਵੇਗੀ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ 'ਤੇ ਸੁਣਵਾਈ
Published : Nov 20, 2025, 11:52 am IST
Updated : Nov 20, 2025, 11:52 am IST
SHARE ARTICLE
Amritpal Singh's petition will be heard in the Punjab and Haryana High Court tomorrow, 21st.
Amritpal Singh's petition will be heard in the Punjab and Haryana High Court tomorrow, 21st.

ਸੰਸਦ ਮੈਂਬਰ ਅੰਮ੍ਰਿਤਪਾਲ ਨੇ ਲੋਕ ਸਭਾ ਦੇ ਸਰਦ ਰੁੱਤ ਸੈਸ਼ਨ 'ਚ ਸ਼ਾਮਲ ਹੋਣ ਲਈ ਮੰਗੀ ਹੈ ਪੈਰੋਲ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਭਲਕੇ 21 ਨਵੰਬਰ ਨੂੰ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ 'ਤੇ ਸੁਣਵਾਈ ਕਰੇਗਾ । ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਐਕਟ ਅਧੀਨ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ । ਇਸ ਮਾਮਲੇ ਦੀ ਸੁਣਵਾਈ ਅੱਜ ਚੀਫ਼ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੀ ਡਿਵੀਜ਼ਨ ਬੈਂਚ ਦੇ ਸਾਹਮਣੇ ਹੋਈ। ਸੰਸਦ ਦੇ ਸਰਦ ਰੁੱਤ ਸੈਸ਼ਨ (1 ਤੋਂ 19 ਦਸੰਬਰ) ਵਿੱਚ ਸ਼ਾਮਲ ਹੋਣ ਲਈ ਅਸਥਾਈ ਰਿਹਾਈ ਦੀ ਮੰਗ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਨੇ ਐਨਐਸਏ ਦੀ ਧਾਰਾ 15 ਦਾ ਹਵਾਲਾ ਦਿੱਤਾ, ਜਿਸ ਦੇ ਤਹਿਤ ਅਸਾਧਾਰਨ ਹਾਲਾਤਾਂ ਵਿੱਚ ਪੈਰੋਲ ਦਿੱਤੀ ਜਾ ਸਕਦੀ ਹੈ।
ਸੁਣਵਾਈ ਦੌਰਾਨ ਉਨ੍ਹਾਂ ਦੇ ਵਕੀਲ ਨੇ ਦੱਸਿਆ ਕਿ ਉਨ੍ਹਾਂ ਦੀ ਪਿਛਲੀ ਪਟੀਸ਼ਨ ਵਿੱਚ ਹਾਈ ਕੋਰਟ ਨੇ ਉਨ੍ਹਾਂ ਨੂੰ ਲੋਕ ਸਭਾ ਵਿੱਚ ਢੁਕਵੀਂ ਪ੍ਰਤੀਨਿਧਤਾ ਭੇਜਣ ਦੀ ਇਜਾਜ਼ਤ ਦਿੱਤੀ ਸੀ, ਜੋ ਹੁਣ ਭੇਜ ਦਿੱਤੀ ਗਈ ਹੈ । ਬੈਂਚ ਨੇ ਪੁੱਛਿਆ ਕਿ ਉਨ੍ਹਾਂ ਦੇ ਐਨ.ਐਸ.ਏ. ਨਜ਼ਰਬੰਦੀ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾ ਕੀ ਹੋਇਆ ਹੈ ।  ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਤੱਕ ਨਜ਼ਰਬੰਦੀ 'ਤੇ ਰੋਕ ਨਹੀਂ ਲਗਾਈ ਜਾਂਦੀ, ਉਹ ਸੰਸਦ ਵਿੱਚ ਕਿਵੇਂ ਹਾਜ਼ਰ ਹੋਣਗੇ?

ਵਕੀਲ ਨੇ ਜਵਾਬ ਦਿੱਤਾ ਕਿ ਦੋਵੇਂ ਮਾਮਲੇ ਵੱਖਰੇ ਹਨ ਅਤੇ ਸੰਸਦ ਵਿੱਚ ਹਾਜ਼ਰ ਹੋਣ ਲਈ ਧਾਰਾ 15 ਦੇ ਤਹਿਤ ਰਾਹਤ ਦੀ ਮੰਗ ਕੀਤੀ ਜਾ ਰਹੀ ਹੈ । ਉਨ੍ਹਾਂ ਇਹ ਵੀ ਕਿਹਾ ਕਿ ਅੰਮ੍ਰਿਤਪਾਲ ਨੂੰ ਪਹਿਲਾਂ ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਲਈ ਚਾਰ ਦਿਨਾਂ ਦੀ ਰਿਹਾਈ ਦਿੱਤੀ ਗਈ ਸੀ।

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਅਪ੍ਰੈਲ 2023 ਤੋਂ ਰੋਕਥਾਮ ਹਿਰਾਸਤ ਵਿੱਚ ਰਹਿਣ ਦੇ ਬਾਵਜੂਦ, ਉਨ੍ਹਾਂ ਨੇ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੋਣ ਲੜੀ ਅਤੇ ਜਿੱਤ ਦਰਜ ਕੀਤੀ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਹਲਕੇ ਦੇ ਲੋਕਾਂ ਦੀ ਨੁਮਾਇੰਦਗੀ ਕਰਦੇ ਹਨ। । ਉਨ੍ਹਾਂ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਉਨ੍ਹਾਂ ਨੂੰ ਪੈਰੋਲ 'ਤੇ ਰਿਹਾਅ ਕਰਨ ਜਾਂ, ਵਿਕਲਪਕ ਤੌਰ 'ਤੇ, ਸੰਸਦ ਸੈਸ਼ਨ ਦੌਰਾਨ ਉਨ੍ਹਾਂ ਦੀ ਨਿੱਜੀ ਮੌਜੂਦਗੀ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ।

ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਵਿਰੁੱਧ 17 ਅਪ੍ਰੈਲ, 2024 ਨੂੰ ਤੀਜਾ ਨਜ਼ਰਬੰਦੀ ਹੁਕਮ ਜਾਰੀ ਕੀਤਾ ਗਿਆ ਸੀ, ਜਿਸ ਨੂੰ ਬਾਅਦ ਵਿੱਚ ਸਲਾਹਕਾਰ ਬੋਰਡ ਨੇ ਬਰਕਰਾਰ ਰੱਖਿਆ ਅਤੇ 24 ਜੂਨ ਨੂੰ ਪੁਸ਼ਟੀ ਕੀਤੀ। ਪੈਰੋਲ ਲਈ ਇੱਕ ਪ੍ਰਤੀਨਿਧਤਾ 13 ਨਵੰਬਰ ਨੂੰ ਕੀਤੀ ਗਈ ਸੀ, ਜੋ ਅਜੇ ਵੀ ਪੈਂਡਿੰਗ ਹੈ।

ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਸੰਸਦ ਵਿੱਚ ਹਾਜ਼ਰ ਹੋਣਾ ਉਨ੍ਹਾਂ ਦੀ ਸੰਵਿਧਾਨਕ ਜ਼ਿੰਮੇਵਾਰੀ ਹੈ। ਇਸ ਲਈ, ਉਨ੍ਹਾਂ ਨੇ ਅਦਾਲਤ ਨੂੰ ਬੇਨਤੀ ਕੀਤੀ ਹੈ ਕਿ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੀ ਪੈਰੋਲ ਪਟੀਸ਼ਨ ਨੂੰ ਤੇਜ਼ ਕਰਨ ਅਤੇ ਮਾਮਲੇ ਦੇ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਢੁਕਵੀਂ ਰਾਹਤ ਦੇਣ ਦਾ ਨਿਰਦੇਸ਼ ਦਿੱਤਾ ਜਾਵੇ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement