ਸ੍ਰੀ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪਿਓ-ਧੀ ਦੀ ਹਾਦਸੇ ਵਿਚ ਮੌਤ
Published : Nov 20, 2025, 1:10 pm IST
Updated : Nov 20, 2025, 1:33 pm IST
SHARE ARTICLE
Gurdaspur Accident News in punjabi
Gurdaspur Accident News in punjabi

ਪਤਨੀ ਤੇ ਪੁੱਤ ਹੋਏ ਗੰਭੀਰ, ਜ਼ਖ਼ਮੀ ਟਿੱਪਰ ਨਾਲ ਟੱਕਰ ਵੱਜਣ ਕਾਰਨ ਗੱਡੀ ਦਾ ਵਿਗੜਿਆ ਸੰਤੁਲਨ

Gurdaspur Accident News in punjabi: ਗੁਰਦਾਸਪੁਰ ਵਿਖੇ ਬੇਹੱਦ ਹੀ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਇਕ ਪਿਤਾ ਤੇ ਉਸ ਦੀ 3 ਸਾਲਾ ਬੱਚੀ ਦੀ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਕ ਪ੍ਰਵਾਰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਮੁਕੇਰੀਆਂ ਆ ਰਿਹਾ ਸੀ ਕਿ ਰਸਤੇ ਵਿਚ ਟਿੱਪਰ ਦੀ ਟੱਕਰ ਵੱਜਣ ਕਾਰਨ ਗੱਡੀ ਦਾ ਸੰਤੁਲਨ ਵਿਗੜ ਗਿਆ ਤੇ ਕਾਰ ਇਕ ਪਾਣੀ ਨਾਲ ਭਰੇ ਟੋਏ ਵਿਚ ਡਿੱਗ ਗਈ।

ਆਸਪਾਸ ਦੇ ਲੋਕਾਂ ਨੇ ਟਰੈਕਟਰ ਦੀ ਮਦਦ ਨਾਲ ਗੱਡੀ ਨੂੰ ਪਾਣੀ ਵਿਚੋਂ ਬਾਹਰ ਕੱਢਿਆ ਪਰ ਉਦੋਂ ਤੱਕ ਪਾਣੀ ਵਿਚ ਡੁੱਬਣ ਕਾਰਨ ਨੌਜਵਾਨ ਪ੍ਰਭਜੋਤ ਸਿੰਘ ਅਤੇ ਉਹਨਾਂ ਦੀ ਤਿੰਨ ਸਾਲ ਦੀ ਬੇਟੀ ਰਹਿਮਤ ਕੌਰ ਦੀ ਮੌਤ ਹੋ ਚੁੱਕੀ ਸੀ। ਜਦਕਿ ਬੇਟਾ ਅਤੇ ਪਤਨੀ ਗੰਭੀਰ ਜਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਮ੍ਰਿਤਕ ਮੁਕੇਰੀਆਂ ਦੇ ਪਿੰਡ ਬਧੂਪੁਰ ਨਾਲ ਸਬੰਧਿਤ ਸਨ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement